|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ਾ ਮੁਕਤ ਪੰਜਾਬ ਦਾ ਐਲਾਨ ਜਾਂ ਸਿਆਸੀ ਬੰਬ? ਹਰਸਿਮਰਤ ਬਾਦਲ ਦਾ ਉਹ ਕਦਮ ਜਿਸਨੇ ਸਭ ਨੂੰ ਹਿਲਾ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਖਰੜ ਵਿਖੇ ਇੱਕ ਵਿਸ਼ਾਲ ਮਹਿਲਾ ਇਕੱਠ ਨੂੰ ਸੰਬੋਧਨ ਕਰਦਿਆਂ ਉਹ ਐਲਾਨ ਕੀਤਾ ਜਿਸਦੀ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਸ਼ੁਰੂ ਹੋ

NRI Post Desk · 27 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ਾ ਮੁਕਤ ਪੰਜਾਬ ਦਾ ਐਲਾਨ ਜਾਂ ਸਿਆਸੀ ਬੰਬ? ਹਰਸਿਮਰਤ ਬਾਦਲ ਦਾ ਉਹ ਕਦਮ ਜਿਸਨੇ ਸਭ ਨੂੰ ਹਿਲਾ ਦਿੱਤਾ
📷 NRI Post Desk

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਖਰੜ ਵਿਖੇ ਇੱਕ ਵਿਸ਼ਾਲ ਮਹਿਲਾ ਇਕੱਠ ਨੂੰ ਸੰਬੋਧਨ ਕਰਦਿਆਂ ਉਹ ਐਲਾਨ ਕੀਤਾ ਜਿਸਦੀ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਪਾਰਟੀ ਵੱਲੋਂ ਬਣਾਈ ਗਈ ਮਾਵਾਂ ਧੀਆਂ ਦੀ ਫੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿੱਚ ਠੀਕਰੀ ਪਹਿਰੇ ਲਗਾਏ ਜਾਣ, ਤਾਂ ਜੋ ਹਰ ਗਲੀ ਤੇ ਹਰ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਉੱਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਵਾਸਤੇ ਨਸ਼ੇ ਦਾ ਵਪਾਰ ਰੋਕਣਾ ਨੰਬਰ ਇੱਕ ਤਰਜੀਹ ਹੈ ਅਤੇ ਇਹੀ ਕਾਰਨ ਹੈ ਕਿ ਅਕਾਲੀ ਦਲ ਨੇ ਨਸ਼ਿਆਂ ਖਿਲਾਫ ਔਰਤਾਂ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਹੈ, ਕਿਉਂਕਿ ਔਰਤਾਂ ਨੇ ਹੀ ਸਭ ਤੋਂ ਵੱਧ ਸੰਤਾਪ ਹੰਢਾਇਆ ਹੈ। ਉਨ੍ਹਾਂ ਖਰੜ ਵਿੱਚ ਮਾਵਾਂ ਧੀਆਂ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ’ਤੇ ਔਰਤਾਂ ਦਾ ਧੰਨਵਾਦ ਕੀਤਾ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਪ੍ਰੋਗਰਾਮ ਦਾ ਆਯੋਜਨ ਕੀਤਾ। ਨਸ਼ਿਆਂ ਦੇ ਵਪਾਰ ਦਾ ਜ਼ੋਰਦਾਰ ਵਿਰੋਧ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ 2027 ਵਿੱਚ ਸੂਬੇ ਵਿੱਚ ਸਰਕਾਰ ਬਣਨ ’ਤੇ ਇਸ ਨਸ਼ੇ ਦੀ ਬੁਰਾਈ ਦਾ ਹਮੇਸ਼ਾ ਲਈ ਖ਼ਾਤਮਾ ਕਰਨ ਵਾਸਤੇ ਦ੍ਰਿੜ੍ਹ ਸੰਕਲਪ ਹੈ ਅਤੇ ਪਾਰਟੀ ਨਸ਼ਿਆਂ ਦੇ ਵਪਾਰ ਖਿਲਾਫ ਇੱਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰੇਗੀ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਨਸ਼ੇ ਵੇਚਣ ਵਾਲਿਆਂ ਤੇ ਉਨ੍ਹਾਂ ਦੀ ਪੁਸ਼ਤ ਪਨਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਦੇ ਵਾਸਤੇ ਉਹ ਇਨ੍ਹਾਂ ਦੇ ਵੇਰਵੇ ਇਕੱਠੇ ਕਰਨ, ਅਤੇ ਇਹ ਵੀ ਦੱਸਿਆ ਕਿ ਅਗਲੀ ਸਰਕਾਰ ਕਾਨੂੰਨ ਵਿੱਚ ਤਬਦੀਲੀ ਕਰ ਕੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਨ੍ਹਾਂ ਦੀ ਸਾਰੀ ਜਾਇਦਾਦ ਜ਼ਬਤ ਕਰਨੀ ਵੀ ਯਕੀਨੀ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਮਾਨਸਾ ਰੋਸ ਪ੍ਰਦਰਸ਼ਨ ਵਾਲੀ ਥਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਪਰਵਿੰਦਰ ਝੋਟਾ ਦਾ ਪਰਿਵਾਰ ਇਨਸਾਫ ਦੀ ਲੜਾਈ ਲੜ ਰਿਹਾ ਹੈ, ਉੱਥੇ ਲਿਜਾਈ ਜਾ ਰਹੀ ਦਲਜੀਤ ਸਿੰਘ ਦੀ ਲਾਸ਼ ਨੂੰ ਪੰਜਾਬ ਪੁਲਿਸ ਨੇ ਅਗਵਾ ਕਰ ਲਿਆ ਅਤੇ ਪਰਿਵਾਰਕ ਮੈਂਬਰਾਂ ਨੇ ਜਦੋਂ ਲਾਸ਼ ਲਿਜਾਣ ਤੋਂ ਰੋਕਿਆ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸਦੀ ਮਿਸਾਲ ਸੂਬੇ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਮਿਲਦੀ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਨਸ਼ਾ ਤਸਕਰਾਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋਈ ਹੈ ਬਲਕਿ ਉਨ੍ਹਾਂ ਦੀ ਪੁਸ਼ਤ ਪਨਾਹੀ ਵੀ ਕਰ ਰਹੀ ਹੈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸ਼ਿਕਾਇਤਕਰਤਾਵਾਂ ਤੇ ਨਸ਼ਾ ਤਸਕਰੀ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾ ਧਮਕਾ ਰਹੀਆਂ ਹਨ, ਜਿਸਦੀ ਤਾਜ਼ਾ ਮਿਸਾਲ ਸੀ ਆਈ ਐਸ ਐਫ ਦੇ ਕਾਂਸਟੇਬਲ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਨਸ਼ੇ ਦਾ ਕੰਮ ਚੱਲਣ ਦਾ ਖੁਲਾਸਾ ਹੈ, ਜਿਸ ਕਾਂਸਟੇਬਲ ਨੂੰ ਵੀ ਪੁਲਿਸ ਨੇ ਚੁੱਕ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਲਟਾ ਆਪਣ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!