ਫਰੀਦਕੋਟ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਲਈ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਗੋਲ਼ੀਆਂ ਬਾਹਰ ਵੇਚੇ ਜਾਣ ਦੀ ਸ਼ਿਕਾਇਤ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਕੇਂਦਰ ’ਤੇ ਅਚਾਨਕ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਡੀਐਮਸੀ ਡਾ. ਵਿਸ਼ਵਦੀਪ ਗੋਇਲ, ਡੀਐਸਪੀ ਤਰਲੋਚਨ ਸਿੰਘ ਸਮੇਤ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ। ਦੱਸਿਆ ਗਿਆ ਕਿ ਪਿਛਲੇ ਕੁਝ ਸਮੇਂ ਤੋਂ ਆਸ-ਪਾਸ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਸਨ ਕਿ ਕੇਂਦਰ ਤੋਂ ਨਸ਼ਾ ਛੱਡਣ ਲਈ ਦਿੱਤੀਆਂ ਜਾਣ ਵਾਲੀਆਂ ਗੋਲ਼ੀਆਂ ਕਥਿਤ ਤੌਰ ’ਤੇ ਬਾਹਰ ਵੇਚੀਆਂ ਜਾ ਰਹੀਆਂ ਹਨ, ਜਿਸ ਕਾਰਨ ਕੇਂਦਰ ਦੇ ਬਾਹਰ ਕਥਿਤ ਨਸ਼ੇੜੀਆਂ ਦਾ ਇਕੱਠ ਰਹਿੰਦਾ ਹੈ ਅਤੇ ਨੇੜਲੇ ਸ਼ੋਅਰੂਮਾਂ, ਬੈਂਕਾਂ ਅਤੇ ਦੁਕਾਨਾਂ ’ਤੇ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਛਾਪੇਮਾਰੀ ਦੌਰਾਨ ਜਾਂਚ ਟੀਮ ਵੱਲੋਂ ਕੇਂਦਰ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ, ਉਨ੍ਹਾਂ ਦੀ ਡੋਜ਼, ਆਨਲਾਈਨ ਅਤੇ ਆਫਲਾਈਨ ਡਿਸਪੈਂਸਿੰਗ ਰਿਕਾਰਡ ਅਤੇ ਕੇਂਦਰ ਵਿੱਚ ਉਪਲਬਧ ਸਿਹਤ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੇ ਮੌਕੇ ’ਤੇ ਦਵਾਈਆਂ ਦੇ ਰਿਕਾਰਡ ਦਾ ਮਿਲਾਨ ਵੀ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਖ਼ਿਲਾਫ਼ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਪਹਿਲਾਂ ਵੀ ਸਬੰਧਤ ਸੰਸਥਾ ਨੂੰ ਲੋੜੀਂਦੀਆਂ ਹਦਾਇਤਾਂ ਅਤੇ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਅਤੇ ਸ਼ਿਕਾਇਤਾਂ ਵਿੱਚ ਇਹ ਦੋਸ਼ ਵੀ ਲਗਾਇਆ ਗਿਆ ਸੀ ਕਿ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਲੋੜ ਤੋਂ ਵੱਧ ਗੋਲ਼ੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਇਹ ਦਵਾਈਆਂ ਕਥਿਤ ਤੌਰ ’ਤੇ ਬਾਹਰ ਵੇਚੀਆਂ ਜਾਂਦੀਆਂ ਹਨ, ਜਿਨ੍ਹਾਂ ਸ਼ਿਕਾਇਤਾਂ ਦੀ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ ਅਤੇ ਜੇਕਰ ਨਿਯਮਾਂ ਦੀ ਉਲੰਘਣਾ ਜਾਂ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਡੀਐੱਮਸੀ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਕੇਂਦਰ ਦੀ ਜਾਂਚ ਅਜੇ ਜਾਰੀ ਹੈ ਅਤੇ ਡਰੱਗ ਇੰਸਪੈਕਟਰ ਅਤੇ ਮਨੋਰੋਗ ਮਾਹਿਰ ਸਮੇਤ ਟੀਮ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੀ ਡੋਜ਼ ਨਿਰਧਾਰਤ ਨਿਯਮਾਂ ਅਨੁਸਾਰ ਹੈ ਜਾਂ ਨਹੀਂ, ਅਤੇ ਨਾਲ ਹੀ ਆਨਲਾਈਨ ਡਿਸਪੈਂਸ ਕੀਤੀਆਂ ਦਵਾਈਆਂ ਦੇ ਰਿਕਾਰਡ ਅਤੇ ਆਫਲਾਈਨ ਦਿੱਤੀਆਂ ਦਵਾਈਆਂ ਦੇ ਰਿਕਾਰਡ ਦਾ ਵੀ ਮਿਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਕੇਂਦਰ ਵਿੱਚ ਸਾਫ਼-ਸਫ਼ਾਈ ਅਤੇ ਹੋਰ ਸਹੂਲਤਾਂ ਨਾਲ ਸਬੰਧਤ ਕਈ ਕਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਬਾਥਰੂਮਾਂ ਦੀ ਸਫ਼ਾਈ ਸਬੰਧੀ ਵੀ ਖਾਮੀਆਂ ਪਾਈਆਂ ਗਈਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਇਨ੍ਹਾਂ ਸਾਰੀਆਂ ਕਮੀਆਂ ਨੂੰ ਰਿਪੋਰਟ ਵਿੱਚ ਸ਼ਾਮਲ ਕੀਤਾ ਜਾਵੇਗਾ, ਅਤੇ ਇਸ ਤੋਂ ਇਲਾਵਾ ਕੇਂਦਰ ਤੋਂ ਸਕੂਲ ਦੀ ਇਮਾਰਤ ਦੀ ਦੂਰੀ ਸਬੰਧੀ ਨਿਰਧਾਰਤ ਨਿਯਮਾਂ ਦੀ ਵੀ ਜਾਂ
ਨਸ਼ਾ ਛੁਡਾਊ ਕੇਂਦਰ ਦੀ ਦੀਵਾਰਾਂ ਪਿੱਛੇ ਕੀ ਲੁਕਿਆ ਸੀ? ਛਾਪੇਮਾਰੀ ਨੇ ਖੋਲ੍ਹੇ ਕਈ ਰਾਜ਼
ਫਰੀਦਕੋਟ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਵਿੱਚ ਨਸ਼ਾ ਛੱਡਣ ਲਈ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਗੋਲ਼ੀਆਂ ਬਾਹਰ ਵੇਚੇ ਜਾਣ ਦੀ ਸ਼ਿਕਾਇਤ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਅਤੇ ਵਿਧਾਇਕ ਗੁਰਦਿੱਤ ਸਿੰਘ
NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





