ਰੂਪਨਗਰ ਵਿਧਾਨ ਸਭਾ ਹਲਕੇ ਵਿੱਚ ਚੋਣ ਮੁਹਿੰਮ ਦੌਰਾਨ ਉਸ ਸਮੇਂ ਵੱਡਾ ਮੁੱਦਾ ਉਠਿਆ ਜਦੋਂ ਪਿੰਡ ਸਪਾਲਵਾਂ ਵਿਖੇ ਹੋਈ ਇਕੱਤਰਤਾ ਵਿੱਚ ਲੋਕਾਂ ਨੇ ਆਪਣੀਆਂ ਅਸਲ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਉਮੀਦਵਾਰ ਗੌਰਵ ਰਾਣਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਇਕੱਤਰਤਾ ਵਿੱਚ ਪਾਰਟੀ ਦੀ ਸਟੇਟ ਕੋਰ ਕਮੇਟੀ ਦੇ ਆਗੂ ਅਮਿਤੋਜ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿੱਥੇ ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਦੀ ਵੱਡੀ ਸ਼ਮੂਲੀਅਤ ਨੇ ਚੋਣ ਮੁਹਿੰਮ ਨੂੰ ਨਵਾਂ ਹੁਲਾਰਾ ਦਿੱਤਾ। ਲੋਕਾਂ ਨੇ ਮਾਈਨਿੰਗ, ਪੀਣ ਵਾਲੇ ਪਾਣੀ ਅਤੇ ਨਹਿਰ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਗੌਰਵ ਰਾਣਾ ਤੇ ਅਮਿਤੋਜ ਸਿੰਘ ਮਾਨ ਨੇ ਕਿਹਾ ਕਿ ਨੰਗਲ ਡੈਮ ਤੋਂ ਟਿੱਬਾ ਟੱਪਰੀਆਂ ਤੱਕ ਨਹਿਰ ਦਾ ਨਿਰਮਾਣ ਕਰਨਾ ਇਲਾਕੇ ਦੀ ਸਭ ਤੋਂ ਵੱਡੀ ਤੇ ਅਹਿਮ ਲੋੜ ਹੈ, ਜਿਸ ਨੂੰ ਪਾਰਟੀ ਆਪਣੇ ਚੋਣ ਏਜੰਡੇ ਵਿੱਚ ਸ਼ਾਮਲ ਕਰਦੀ ਹੈ ਅਤੇ ਇਸ ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉੱਪਰਲੀ ਘਾਟੀ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਜੰਗਲੀ ਜਾਨਵਰਾਂ ਵੱਲੋਂ ਫ਼ਸਲਾਂ ਦੀ ਤਬਾਹੀ ਰੋਕਣ ਲਈ ਤਾਰਬੰਦੀ ਸਮੇਤ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਬੇਤਰਤੀਬ ਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀਆਂ ਰਾਣਾ ਉਪਿੰਦਰ ਸਿੰਘ, ਅਵਤਾਰ ਸਿੰਘ ਤਾਰੂ ਤੇ ਕੁਲਦੀਪ ਸਿੰਘ ਰੈਸੜਾ ਨੇ ਦੱਸਿਆ ਕਿ ਸਪਾਲਮਾਂ ਤੋਂ ਕਾਹਨਪੁਰ ਖੂਹੀ ਤੱਕ ਵੱਡੇ ਪੱਧਰ 'ਤੇ ਹੋਈ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਲਗਭਗ 300 ਪਾਣੀ ਦੇ ਬੋਰ ਫੇਲ੍ਹ ਹੋ ਚੁੱਕੇ ਹਨ ਅਤੇ ਪਾਣੀ ਦਾ ਪੱਧਰ 15 ਫੁੱਟ ਤੋਂ ਡਿੱਗ ਕੇ 300 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇੱਕ ਨਵਾਂ ਬੋਰ ਕਰਵਾਉਣ 'ਤੇ ਕਰੀਬ ਪੰਜ ਲੱਖ ਰੁਪਏ ਖਰਚ ਆਉਂਦਾ ਹੈ, ਜਿਸ ਹਿਸਾਬ ਨਾਲ ਲੋਕਾਂ ਨੂੰ ਸਿਰਫ਼ ਬੋਰਾਂ ਦੇ ਨੁਕਸਾਨ ਕਾਰਨ ਲਗਭਗ 15 ਕਰੋੜ ਰੁਪਏ ਦੀ ਮਾਰ ਪਈ ਹੈ। ਇਸ ਮੌਕੇ ਪਿੰਡ ਦੀਆਂ ਬੀਬੀਆਂ ਨੇ ਮਾਈਨਿੰਗ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ਬਾਰੇ ਦੱਸਦਿਆਂ ਕਿਹਾ ਕਿ ਧਮਾਕਿਆਂ ਦੀ ਗੂੰਜ ਨਾਲ ਘਰਾਂ ਦੀਆਂ ਛੱਤਾਂ ਤੇ ਲੈਂਟਰ ਤੱਕ ਹਿੱਲ ਜਾਂਦੇ ਹਨ, ਕੰਧਾਂ 'ਤੇ ਲੱਗੀਆਂ ਟਾਈਲਾਂ ਉਖੜ ਰਹੀਆਂ ਹਨ ਅਤੇ ਘਰਾਂ ਵਿੱਚ ਤਰੇੜਾਂ ਪੈਣ ਕਾਰਨ ਲੋਕ ਚਿੰਤਤ ਹਨ, ਜਦੋਂ ਕਿ ਉੱਡਦੀ ਧੂੜ ਨਾਲ ਸਾਹ ਲੈਣ ਵਿੱਚ ਦਿੱਕਤ, ਐਲਰਜੀ ਤੇ ਘਰੇਲੂ ਕੰਮਕਾਜ ਵਿੱਚ ਵੀ ਭਾਰੀ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੇ ਨਾਂ 'ਤੇ ਦਰਿਆਈ ਪਾਣੀ ਸਬੰਧੀ ਕੀਤੇ ਜਾ ਰਹੇ ਦਾਅਵਿਆਂ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਅਸਲ ਸਮੱਸਿਆਵਾਂ ਤੋਂ ਭਟਕਾਉਣ ਦੀ ਬਜਾਏ ਠੋਸ ਹੱਲ ਦਿੱਤੇ ਜਾਣ, ਅਤੇ ਇਹ ਵੀ ਕਿਹਾ ਕਿ ਸੱਤਾਧਾਰੀ ਧਿਰ ਵੱਲੋਂ ਭਰੋਸੇ ਤਾਂ ਦਿੱਤੇ ਗਏ ਪਰ ਲੋਕਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ। ਗੌਰਵ ਰਾਣਾ ਤੇ ਅਮਿਤੋਜ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਸਾਂਝੀਵਾਲਤਾ ਦਲ ਦੀ ਰਾਜਨੀਤੀ ਸਿਰਫ਼ ਚੋਣਾਂ ਸਮੇਂ ਵਾਅਦੇ ਕਰਨ ਤੱਕ ਸੀਮਤ ਨਹੀਂ ਰਹੇਗੀ ਅਤੇ ਮਾਈਨਿੰਗ ਸਮੇਤ ਇਲਾਕੇ ਦੇ ਵਿਕਾਸ ਤੇ ਲੋਕਾਂ
ਨਹਿਰ ਦੇ ਨਾਂ 'ਤੇ ਵੱਡਾ ਖੁਲਾਸਾ: 300 ਬੋਰ ਫੇਲ੍ਹ ਹੋਣ ਪਿੱਛੇ ਕਿਸ ਦੀ ਸਾਜ਼ਿਸ਼, ਲੋਕਾਂ ਨੇ ਸਿੱਧਾ ਸਵਾਲ ਕੀਤਾ
ਰੂਪਨਗਰ ਵਿਧਾਨ ਸਭਾ ਹਲਕੇ ਵਿੱਚ ਚੋਣ ਮੁਹਿੰਮ ਦੌਰਾਨ ਉਸ ਸਮੇਂ ਵੱਡਾ ਮੁੱਦਾ ਉਠਿਆ ਜਦੋਂ ਪਿੰਡ ਸਪਾਲਵਾਂ ਵਿਖੇ ਹੋਈ ਇਕੱਤਰਤਾ ਵਿੱਚ ਲੋਕਾਂ ਨੇ ਆਪਣੀਆਂ ਅਸਲ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਉਮੀਦਵਾਰ ਗੌਰ
NRI Post Desk · 2 ਘੰਟੇ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





