ਲੁਧਿਆਣਾ ਦੇ ਗਲਾਡਾ ਅਰਬਨ ਅਸਟੇਟ, ਸੈਕਟਰ-32 ਵਿੱਚ ਸ੍ਰੀ ਗੁਰੂ ਰਵਿਦਾਸ ਆਡੀਟੋਰੀਅਮ ਦੇ ਨਿਰਮਾਣ ਦਾ ਸੁਪਨਾ ਅਜੇ ਤੱਕ ਸਾਕਾਰ ਨਹੀਂ ਹੋ ਸਕਿਆ ਅਤੇ ਇਸ ਪ੍ਰੋਜੈਕਟ ਦੇ ਭਵਿੱਖ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਇਹ ਖੁਲਾਸਾ ਬਸਪਾ ਦੇ ਲੋਕ ਸਭਾ ਇੰਚਾਰਜ ਜੀਤ ਰਾਮ ਬਸਰਾ ਅਤੇ ਹਲਕਾ ਲੁਧਿਆਣਾ ਪੂਰਬੀ ਦੇ ਪ੍ਰਧਾਨ ਰਜਿੰਦਰ ਨਿੱਕਾ ਨੇ ਕੀਤਾ ਹੈ, ਜਿਨ੍ਹਾਂ ਅਨੁਸਾਰ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਸਿੰਘ ਨੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਅਹਿਮ ਮੁੱਦਾ ਉਠਾਇਆ ਸੀ। ਇਸ ਮਾਮਲੇ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ ਕਿ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਦਿੱਤੇ ਜਵਾਬ ਵਿੱਚ ਖੁਲਾਸਾ ਹੋਇਆ ਕਿ ਇਸ ਪ੍ਰਾਜੈਕਟ ਲਈ ਅਜੇ ਤੱਕ ਕੋਈ ਲਿਖਤੀ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਅਤੇ ਨਾ ਹੀ ਨਿਰਮਾਣ ਕਾਰਜ ਲਈ ਫੰਡ ਪ੍ਰਾਪਤ ਹੋਏ ਹਨ। ਇਹ ਉਸ ਪ੍ਰੋਜੈਕਟ ਦੀ ਹਾਲਤ ਹੈ ਜਿਸਦਾ ਨੀਂਹ ਪੱਥਰ 16 ਦਸੰਬਰ 2021 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੱਖਿਆ ਗਿਆ ਸੀ ਅਤੇ ਉਸ ਸਮੇਂ ਇਸ ਆਡੀਟੋਰੀਅਮ ਦੀ ਇਮਾਰਤ ਜਲਦੀ ਬਣਾਉਣ ਦਾ ਵੱਡਾ ਐਲਾਨ ਕੀਤਾ ਗਿਆ ਸੀ। ਨੀਂਹ ਪੱਥਰ ਰੱਖਣ ਤੋਂ ਬਾਅਦ ਵੀ ਪ੍ਰੋਜੈਕਟ ਦਾ ਅੱਗੇ ਨਾ ਵਧਣਾ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਰਕਾਰ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲਣ ਲਈ ਕਦੋਂ ਠੋਸ ਕਦਮ ਚੁੱਕੇਗੀ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਿਸ ਪ੍ਰਾਜੈਕਟ ਦਾ ਨੀਂਹ ਪੱਥਰ ਤਿੰਨ ਸਾਲ ਪਹਿਲਾਂ ਰੱਖ ਦਿੱਤਾ ਗਿਆ ਸੀ, ਉਸਦਾ ਨਿਰਮਾਣ ਕਾਰਜ ਕਦੋਂ ਸ਼ੁਰੂ ਹੋਵੇਗਾ ਅਤੇ ਕੀ ਸਰਕਾਰ ਕੋਲ ਇਸਦਾ ਕੋਈ ਠੋਸ ਜਵਾਬ ਹੈ। ਇਹ ਮਾਮਲਾ ਇਸ ਗੱਲ ਦਾ ਸਬੂਤ ਹੈ ਕਿ ਵੱਡੇ ਐਲਾਨਾਂ ਅਤੇ ਨੀਂਹ ਪੱਥਰਾਂ ਦੇ ਬਾਵਜੂਦ ਕਈ ਪ੍ਰੋਜੈਕਟ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਰਹਿ ਜਾਂਦੇ ਹਨ, ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਉਮੀਦਾਂ ’ਤੇ ਪੈਂਦਾ ਹੈ।
ਨੀਂਹ ਪੱਥਰ ਦੇ ਤਿੰਨ ਸਾਲ ਬਾਅਦ ਵੀ ਸੁੰਨਸਾਨ ਪਿਆ ਹੈ ਸ੍ਰੀ ਗੁਰੂ ਰਵਿਦਾਸ ਆਡੀਟੋਰੀਅਮ, ਸਰਕਾਰੀ ਫਾਈਲਾਂ ਵਿੱਚ ਛੁਪਿਆ ਹੈ ਹੈਰਾਨ ਕਰਨ ਵਾਲਾ ਸੱਚ
ਲੁਧਿਆਣਾ ਦੇ ਗਲਾਡਾ ਅਰਬਨ ਅਸਟੇਟ, ਸੈਕਟਰ-32 ਵਿੱਚ ਸ੍ਰੀ ਗੁਰੂ ਰਵਿਦਾਸ ਆਡੀਟੋਰੀਅਮ ਦੇ ਨਿਰਮਾਣ ਦਾ ਸੁਪਨਾ ਅਜੇ ਤੱਕ ਸਾਕਾਰ ਨਹੀਂ ਹੋ ਸਕਿਆ ਅਤੇ ਇਸ ਪ੍ਰੋਜੈਕਟ ਦੇ ਭਵਿੱਖ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਇਹ ਖੁਲਾਸਾ ਬਸਪਾ ਦੇ ਲੋਕ ਸ
NRI Post Desk · 28 ਦਿਨ ਪਹਿਲਾਂ · ਅੱਪਡੇਟ 6 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




