|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੰਗਲ ਦੇ ਸਕੂਲ ਵਿੱਚ ਇੱਕ ਥਾਂ 'ਤੇ ਤਿੰਨ ਦਿਹਾੜੇ, ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣੇ

ਨੰਗਲ ਦੇ ਸ਼੍ਰੀ ਸਨਾਤਨ ਧਰਮ ਹਾਈ ਸਕੂਲ ਵਿਖੇ ਅੱਜ ਉਸ ਸਮੇਂ ਵਿਸ਼ੇਸ਼ ਚਰਚਾ ਪੈਦਾ ਹੋ ਗਈ ਜਦੋਂ ਸਕੂਲ ਦੀ ਮੁੱਖ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਪ੍ਰੇਮ ਕਪੂਰ, ਸੁਧੀਰ ਸ਼ਰਮਾ, ਸੰਦੀਪ ਸ਼ਰਮਾ, ਸਤਪਾਲ ਸੱਤੀ ਅਤੇ ਨਵੀਨਪੁਰੀ ਦੇ ਦਿਸ਼ਾ ਨਿਰਦੇਸ

NRI Post Desk · 31 ਦਿਨ ਪਹਿਲਾਂ · ਅੱਪਡੇਟ 39 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੰਗਲ ਦੇ ਸਕੂਲ ਵਿੱਚ ਇੱਕ ਥਾਂ 'ਤੇ ਤਿੰਨ ਦਿਹਾੜੇ, ਜੋ ਹਰ ਪਾਸੇ ਚਰਚਾ ਦਾ ਵਿਸ਼ਾ ਬਣੇ
📷 NRI Post Desk

ਨੰਗਲ ਦੇ ਸ਼੍ਰੀ ਸਨਾਤਨ ਧਰਮ ਹਾਈ ਸਕੂਲ ਵਿਖੇ ਅੱਜ ਉਸ ਸਮੇਂ ਵਿਸ਼ੇਸ਼ ਚਰਚਾ ਪੈਦਾ ਹੋ ਗਈ ਜਦੋਂ ਸਕੂਲ ਦੀ ਮੁੱਖ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਪ੍ਰੇਮ ਕਪੂਰ, ਸੁਧੀਰ ਸ਼ਰਮਾ, ਸੰਦੀਪ ਸ਼ਰਮਾ, ਸਤਪਾਲ ਸੱਤੀ ਅਤੇ ਨਵੀਨਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕੋ ਸਮੇਂ ਤਿੰਨ ਵੱਡੇ ਦਿਹਾੜੇ—ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ, ਸੰਯੁਕਤ ਰਾਸ਼ਟਰ ਸੰਘ ਦਿਵਸ ਅਤੇ ਵਿਸ਼ਵ ਪੋਲੀਓ ਦਿਵਸ—ਮਨਾਏ ਗਏ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੀ ਜੋਤੀ ਜਗਾ ਕੇ ਉਨ੍ਹਾਂ ਨੂੰ ਨਮਸਤਕ ਕੀਤਾ ਅਤੇ ਉਨ੍ਹਾਂ ਦੀ ਮਹਿਮਾ ਗਾਈ। ਸਕੂਲ ਦੀ ਅਧਿਆਪਕਾ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸੰਯੁਕਤ ਰਾਸ਼ਟਰ ਸੰਘ ਅਤੇ ਵਿਸ਼ਵ ਪੋਲੀਓ ਦਿਵਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਭਜਨ ਗਾ ਕੇ ਸਮਾਗਮ ਨੂੰ ਭਾਵੁਕ ਬਣਾ ਦਿੱਤਾ। ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਨੇ ਸਮੂਹ ਅਧਿਆਪਕ ਵਰਗ, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੀ ਮੁੱਖ ਅਧਿਆਪਕਾ ਵਨੀਤਾ ਨੇ ਵੀ ਸਭ ਨੂੰ ਵਧਾਈਆਂ ਦਿੰਦਿਆਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਨੂੰ ਸਰਲ ਅਤੇ ਡੂੰਘੀਆਂ ਸਿੱਖਿਆਵਾਂ ਦਿੱਤੀਆਂ ਅਤੇ ਸਦਾ ਮਨੁੱਖਤਾ, ਆਪਸੀ ਭਾਈਚਾਰੇ ਅਤੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਜਿੱਥੇ ਇਨਸਾਨ ਨੈਤਿਕ ਕਦਰਾਂ ਕੀਮਤਾਂ ਭੁੱਲਦਾ ਜਾ ਰਿਹਾ ਹੈ, ਉੱਥੇ ਵਾਲਮੀਕਿ ਜੀ ਦੇ ਵਿਚਾਰ ਹੋਰ ਵੀ ਪ੍ਰਸੰਗਿਕ ਹੋ ਗਏ ਹਨ ਅਤੇ ਸਾਨੂੰ ਸਿਰਫ ਦਿਹਾੜੇ ਮਨਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਬਲਕਿ ਉਨ੍ਹਾਂ ਦੱਸੇ ਸੱਚ, ਸਾਂਝੀਵਾਲਤਾ ਅਤੇ ਗਿਆਨ ਦੇ ਮਾਰਗ ’ਤੇ ਚੱਲਣ ਦਾ ਸੱਚਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਅਧਿਆਪਕ ਵਰਗ ਆਰਤੀ ਸ਼ਰਮਾ, ਜੋਤੀ ਜਸਵਾਲ, ਸੁਰਿੰਦਰ, ਸੁਨੀਤਾ, ਮਮਤਾ, ਰਵਿੰਦਰ, ਸੁਨੀਤਾ, ਸੰਗੀਤਾ, ਕ੍ਰਿਤੀਕਾ, ਨੈਨਾ, ਆਰਤੀ, ਸਵੇਤਾ, ਮਮਤਾ, ਹਿਮਾਨੀ ਅਤੇ ਆਂਚਲ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!