|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੱਖੋ ਕਲਾਂ ਦੀ ਖੂਨੀ ਘਟਨਾ ਨੇ ਪੰਜਾਬ ਨੂੰ ਹਿਲਾ ਦਿੱਤਾ: ਪੋਤਿਆਂ ਨੇ ਦਾਦੇ ਦਾ ਘਰ ਕਿਉਂ ਬਣਾਇਆ ਕਤਲਗਾਹ?

ਪੱਖੋ ਕਲਾਂ ਦੇ ਪਿੰਡ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਉਸ ਦੇ ਹੀ ਪੋਤਿਆਂ ਅਤੇ ਨੂੰਹ ਵੱਲੋਂ ਘਰ ਵਿੱਚ ਵੜ ਕੇ ਕੀਤੀ ਗਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋਸ਼ੀਆਂ ਨੇ ਨਾ ਕੇਵਲ ਬਜ਼ੁਰਗ ਨੂੰ ਬੇਰਹਿਮੀ ਨਾਲ ਕੁੱਟਿਆ ਬਲਕਿ ਘਰ ਦੇ ਸੀਸੀਟ

NRI Post Desk · 45 ਦਿਨ ਪਹਿਲਾਂ · ਅੱਪਡੇਟ 38 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੱਖੋ ਕਲਾਂ ਦੀ ਖੂਨੀ ਘਟਨਾ ਨੇ ਪੰਜਾਬ ਨੂੰ ਹਿਲਾ ਦਿੱਤਾ: ਪੋਤਿਆਂ ਨੇ ਦਾਦੇ ਦਾ ਘਰ ਕਿਉਂ ਬਣਾਇਆ ਕਤਲਗਾਹ?
📷 NRI Post Desk

ਪੱਖੋ ਕਲਾਂ ਦੇ ਪਿੰਡ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਉਸ ਦੇ ਹੀ ਪੋਤਿਆਂ ਅਤੇ ਨੂੰਹ ਵੱਲੋਂ ਘਰ ਵਿੱਚ ਵੜ ਕੇ ਕੀਤੀ ਗਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋਸ਼ੀਆਂ ਨੇ ਨਾ ਕੇਵਲ ਬਜ਼ੁਰਗ ਨੂੰ ਬੇਰਹਿਮੀ ਨਾਲ ਕੁੱਟਿਆ ਬਲਕਿ ਘਰ ਦੇ ਸੀਸੀਟੀਵੀ ਕੈਮਰੇ ਵੀ ਭੰਨ ਦਿੱਤੇ ਅਤੇ ਘਰ ਅੰਦਰੋਂ 13 ਤੋਲੇ ਸੋਨਾ, ਜ਼ਮੀਨ ਦੇ ਕਾਗਜ਼ਾਤ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਚੁੱਕ ਕੇ ਫਰਾਰ ਹੋ ਗਏ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਪੈਦਾ ਕਰ ਦਿੱਤੀ ਹੈ ਅਤੇ ਪਿੰਡ ਵਾਸੀਆਂ ਅਤੇ ਬੀਕੇਯੂ ਆਗੂਆਂ ਨੇ ਥਾਣਾ ਰੂੜੇਕੇ ਕਲਾਂ ਅੱਗੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਉਰਫ ਚਰਨਾ ਦਾ ਪੁੱਤਰ ਗੁਰਪ੍ਰੀਤ ਸਿੰਘ ਉਰਫ ਕਾਲਾ ਸਿੰਘ ਨੇੜਲੇ ਪਿੰਡ ਜੋਗਾ ਵਿਖੇ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਪੁੱਤਰ ਹਨ, ਪਰ ਉਸ ਦੀ ਆਪਣੀ ਘਰਵਾਲੀ ਨਾਲ ਪਿਛਲੇ ਕਾਫੀ ਲੰਬੇ ਸਮੇਂ ਤੋਂ ਅਣਬਣ ਚੱਲ ਰਹੀ ਸੀ ਅਤੇ ਉਹ ਆਪਣੇ ਪੁੱਤਰਾਂ ਸਮੇਤ ਆਪਣੇ ਪੇਕੇ ਪਿੰਡ ਜੋਗਾ ਵਿਖੇ ਰਹਿ ਰਹੀ ਸੀ। ਇਸ ਸਬੰਧੀ ਅਦਾਲਤ ਵਿੱਚ ਤਲਾਕ ਦਾ ਕੇਸ ਵੀ ਚੱਲ ਰਿਹਾ ਸੀ ਅਤੇ ਕਾਲਾ ਸਿੰਘ ਵੱਲੋਂ ਅਦਾਲਤ ਦੇ ਹੁਕਮਾਂ ਅਨੁਸਾਰ ਆਪਣੀ ਘਰ ਵਾਲੀ ਅਤੇ ਪੁੱਤਰਾਂ ਨੂੰ ਖਰਚਾ ਵੀ ਦਿੱਤਾ ਜਾ ਰਿਹਾ ਸੀ। ਪਿਛਲੇ ਸਮੇਂ ਵਿੱਚ ਗੁਰਪ੍ਰੀਤ ਸਿੰਘ ਦੀ ਪਿੰਡ ਜੋਗਾ ਅਤੇ ਅਕਲੀਆ ਵਿਚਕਾਰ ਸ਼ੱਕੀ ਹਾਲਾਤ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਗੁਰਚਰਨ ਸਿੰਘ ਦਾ ਆਪਣੇ ਪੋਤਿਆਂ ਅਤੇ ਨੂੰਹ ਨਾਲ ਜ਼ਮੀਨ ਦਾ ਝਗੜਾ ਵੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸੇ ਚੱਲ ਰਹੇ ਵਿਵਾਦ ਦੇ ਚੱਲਦਿਆਂ ਗੁਰਪ੍ਰੀਤ ਸਿੰਘ ਦੀ ਪਤਨੀ ਅਤੇ ਉਸ ਦੇ ਪੁੱਤਰਾਂ ਨੇ ਕਥਿਤ ਤੌਰ 'ਤੇ ਗੁਰਚਰਨ ਦੀ ਘਰ ਵਿੱਚ ਵੜ ਕੇ ਕੁੱਟਮਾਰ ਕੀਤੀ ਅਤੇ ਉਹ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਸ ਦੇ ਬਿਆਨਾਂ 'ਤੇ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ ਪਰ ਦੋਸ਼ੀ ਫਰਾਰ ਹੋ ਗਏ ਹਨ, ਜਿਸ ਕਾਰਨ ਧਰਨਾਕਾਰੀਆਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਕਾਲਾ ਸਿੰਘ ਦੀ ਪਤਨੀ ਨੇ ਗੁਰਚਰਨ ਸਿੰਘ ਸਮੇਤ ਛੇ ਵਿਅਕਤੀਆਂ ਉੱਪਰ ਮੱਕੀ ਦੀ ਫ਼ਸਲ ਦੀ ਚੋਰੀ ਦਾ ਝੂਠਾ ਪਰਚ ਦਰਜ ਕਰਵਾਇਆ ਸੀ, ਜਿਸ ਨੂੰ ਰੱਦ ਕਰਨ ਦੀ ਮੰਗ ਵੀ ਆਗੂਆਂ ਨੇ ਕੀਤੀ ਹੈ। ਧਰਨੇ ਵਿੱਚ ਸ਼ਾਮਲ ਬੀਕੇਯੂ ਉਗਰਾਹਾਂ, ਬੀਕੇਯੂ ਕਾਦੀਆਂ, ਬੀਕੇਯੂ ਸਿੱਧੂਪੁਰ ਅਤੇ ਬੀਕੇਯੂ ਡਕੌਂਦਾ ਦੇ ਆਗੂਆਂ ਲਾਭ ਸਿੰਘ ਲਾਭਾ, ਜਗਜੀਤ ਸਿੰਘ ਜੱਗਾ, ਬਲਜੀਤ ਸਿੰਘ ਬੱਲੀ, ਬਲਵੀਰ ਸਿੰਘ ਵੀਰੀ, ਮੱਘਰ ਸਿੰਘ ਸਹਿਣੇ ਵਾਲਾ, ਸਾਬਕਾ ਸਰਪੰਚ ਸੁਖਪਾਲ ਸਿੰਘ ਸਮਰਾ, ਮੋਹਿੰਦਰ ਪਾਲ ਸ਼ਰਮਾ, ਗੁਰਮੇਲ ਸਿੰਘ ਚੰਨੀ ਕੇ, ਕੁਲਵੰਤ ਸਿੰਘ, ਰਾਜਾ ਸਿੰਘ, ਬਿੰਦਰ ਸਿੰਘ, ਸੁਖਪਾਲ ਸਿੰਘ, ਕੇਵਲ ਸਿੰਘ, ਭੋਲਾ ਸਿੰਘ, ਬੂਟਾ ਸਿੰਘ, ਜਰਨੈਲ ਸਿੰਘ ਅਤੇ ਬਲਕਰਨ ਸਿੰਘ ਆਦਿ ਨੇ ਕਿਸਾਨ ਆਗੂਆਂ ਵਜੋਂ ਪੁਲਿਸ ਪ੍ਰਸਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਪੀੜਤਾਂ ਖ਼ਿਲਾਫ ਦਰਜ ਕੀਤਾ ਝੂਠਾ ਪਰਚਾ ਨਾ ਰੱਦ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ, ਜਿਸ ਨੇ ਇਸ ਪਿੰਡ ਦੇ ਇਸ ਦਰਦਨਾਕ ਮਾਮਲੇ ਨੂੰ ਪੂਰੇ ਪ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!