|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਅਰਾਜਕਤਾ ਦੇ ਦਾਅਵੇ ਮਗਰੋਂ ਅਕਾਲੀ ਆਗੂ ਦਾ ਵੱਡਾ ਐਲਾਨ, 2027 ਨੂੰ ਲੈ ਕੇ ਸੀਧੀ ਚਿਤਾਵਨੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਸਿਆਸੀ ਹਾਲਤ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ

NRI Post Desk · 75 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਸਿਆਸੀ ਹਾਲਤ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਅਰਾਜਕਤਾ ਦਾ ਮਾਹੌਲ ਬਣਾ ਦਿੱਤਾ ਹੈ ਅਤੇ ਸੂਬੇ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਨਿਆਪਾਲਿਕਾ ਵਿੱਚ ਵੀ ਦਖਲ ਦੇਣ ਦੀ ਕੋਸ਼ਿਸ਼ ਕਰਨ ਲੱਗ ਪਈ ਹੈ, ਅਤੇ ਇਸ ਸਬੰਧ ਵਿੱਚ ਉਨ੍ਹਾਂ ਯਾਦ ਦਿਵਾਇਆ ਕਿ ਪਹਿਲਾਂ ਦਿੱਲੀ ਵਿੱਚ ਕੇਜਰੀਵਾਲ ਨੇ ਇੱਕ ਜੱਜ ਸਾਹਿਬ ਦੇ ਖਿਲਾਫ ਗੱਲਾਂ ਕੀਤੀਆਂ ਸਨ ਅਤੇ ਹੁਣ ਭਗਵੰਤ ਮਾਨ ਵੀ ਉਸੇ ਲੀਹਾਂ 'ਤੇ ਚੱਲ ਪਿਆ ਹੈ। ਡਾਕਟਰ ਚੀਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਮਜਬੂਤੀ ਨਾਲ 2027 ਦੀਆਂ ਚੋਣਾਂ ਲੜੇਗਾ ਅਤੇ ਲੋਕ ਆਮ ਆਦਮੀ ਪਾਰਟੀ ਤੋਂ ਇਹਨਾਂ ਸਾਰੀਆਂ ਗੱਲਾਂ ਦਾ ਹਿਸਾਬ ਚੋਣਾਂ ਵਿੱਚ ਲੈਣਗੇ। ਅਕਾਲੀ-ਭਾਜਪਾ ਸਮਝੌਤੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਦੋਂ ਕੋਈ ਸਮਝੌਤੇ ਦੀ ਗੱਲ ਹੋਏਗੀ ਤਾਂ ਮੀਡੀਆ ਨੂੰ ਜਰੂਰ ਦੱਸਿਆ ਜਾਵੇਗਾ, ਫਿਲਹਾਲ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰ ਰਿਹਾ ਹੈ, ਅਤੇ ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੋਪੜ ਦੀ ਜਥੇਬੰਦੀ ਬਣਾਉਣ ਬਾਰੇ ਰੋਪੜ ਹਲਕੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮਤ ਦਿੰਦੀ ਸੀ ਕਿ ਸਰਕਾਰੀ ਅਧਿਕਾਰੀਆਂ ਜਾਂ ਵਿਧਾਇਕਾਂ ਨੂੰ ਸਵਾਲ ਕਰਨੇ ਚਾਹੀਦੇ ਹਨ, ਪਰ ਹੁਣ ਜਦੋਂ ਪੰਜਾਬ ਦੇ ਲੋਕ ਇਹਨਾਂ ਨੂੰ ਸਵਾਲ ਕਰਦੇ ਹਨ ਤਾਂ ਜਾਂ ਤਾਂ ਉਹਨਾਂ ਨੂੰ ਮਾਰਿਆ ਕੁੱਟਿਆ ਜਾਂਦਾ ਹੈ ਜਾਂ ਇਸ ਹੱਦ ਤੱਕ ਜਲੀਲ ਕਰ ਦਿੱਤਾ ਜਾਂਦਾ ਹੈ ਕਿ ਉਹਨਾਂ ਨੂੰ ਮਰਨ ਤੱਕ ਜਾਣਾ ਪੈਂਦਾ ਹੈ। ਬਿਜਲੀ ਦੇ ਮੁੱਦੇ 'ਤੇ ਡਾਕਟਰ ਚੀਮਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾ ਦਿੱਤਾ ਸੀ, ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਇਕ ਯੂਨਿਟ ਵੀ ਨਵੀਂ ਬਿਜਲੀ ਪੈਦਾ ਕਰਨ ਦਾ ਇੰਤਜ਼ਾਮ ਨਹੀਂ ਕੀਤਾ, ਜਿਸ ਕਾਰਨ ਪੰਜਾਬ ਵਿਚ ਲੰਬੇ ਲੰਬੇ ਬਿਜਲੀ ਦੇ ਕੱਟ ਲੱਗ ਰਹੇ ਹਨ। ਉਨ੍ਹਾਂ ਰੂਪਨਗਰ ਸ਼ਹਿਰ ਵਿੱਚ ਸਫਾਈ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਬਹੁਤ ਬੁਰੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਉਸ ਸਮੇਂ ਦੇ ਮੁਤਾਬਿਕ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਗਾਏ ਸਨ, ਉਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਸ਼ਹਿਰ ਦੇ ਵਿਕਾਸ ਲਈ ਕੁਝ ਨਹੀਂ ਕਰ ਸਕੀਆਂ, ਅਤੇ ਆਮ ਆਦਮੀ ਪਾਰਟੀ ਨੇ ਆਪਣੀ ਸੱਤਾ ਦੌਰਾਨ ਸ਼ਹਿਰਾਂ ਦੇ ਵਿਕਾਸ ਵਿੱਚ ਇੱਕ ਇੱਟ ਨਹੀਂ ਲਾਈ। ਉਨ੍ਹਾਂ ਦੱਸਿਆ ਕਿ ਹਵੇਲੀ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਮਰੱਥਾ 10 ਐਮ ਐਲ ਡੀ ਦੀ ਹੈ ਜਦਕਿ ਸ਼ਹਿਰ ਵਿੱਚੋਂ 14 ਐਮ ਐਲ ਡੀ ਪਾਣੀ ਟ੍ਰੀਟਮੈਂਟ ਪਲਾਂਟ ਵਿੱਚ ਜਾ ਰਿਹਾ ਹੈ, ਜਿਸ ਵਿੱਚੋਂ ਵੱਡੀ ਪੱਧਰ ਤੇ ਪਾਣੀ ਨੂੰ ਬਿਨਾਂ ਟਰੀਟਮੈਂਟ ਕੀਤਿਆਂ ਹੀ ਬਾਹਰ ਛੱਡਿਆ ਜਾ ਰਿਹਾ ਹੈ, ਜੋ ਕਿ ਇਨਸਾਨੀਅਤ ਦੇ ਵਿਰੁੱਧ ਜੁਰਮ ਹੈ। ਸਰਹੰਦ ਨਹਿਰ ਵਿੱਚ ਪਾਏ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!