|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ ਕਿਸਾਨਾਂ ਲਈ ਉਹ ਖ਼ਬਰ ਜੋ ਹਰ ਕੋਈ ਜਾਣਨਾ ਚਾਹੁੰਦਾ ਹੈ: ਰਵਾਇਤੀ ਫ਼ਸਲੀ ਚੱਕਰ ਛੱਡਣ ਦਾ ਸਮਾਂ ਆ ਗਿਆ

ਪੰਜਾਬ ਦੇ ਕਿਸਾਨਾਂ ਲਈ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਉਨ੍ਹਾਂ ਦੀ ਖੇਤੀ ਦੀ ਤਸਵੀਰ ਬਦਲ ਸਕਦੀ ਹੈ। ਭੂਮੀ ਵਿਗਿਆਨੀ ਡਾ. ਸੁਰਿੰਦਰ ਸਿੰਘ ਕੂਕਲ ਨੇ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਖੁਲਾਸਾ ਕੀਤਾ ਕਿ ਪੰਜਾਬ ਦੇ ਕਿਸਾਨਾਂ ਲਈ ਹੁਣ ਸਮਾਂ ਆ ਗਿਆ

NRI Post Desk · 52 ਦਿਨ ਪਹਿਲਾਂ · ਅੱਪਡੇਟ 21 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਕਿਸਾਨਾਂ ਲਈ ਉਹ ਖ਼ਬਰ ਜੋ ਹਰ ਕੋਈ ਜਾਣਨਾ ਚਾਹੁੰਦਾ ਹੈ: ਰਵਾਇਤੀ ਫ਼ਸਲੀ ਚੱਕਰ ਛੱਡਣ ਦਾ ਸਮਾਂ ਆ ਗਿਆ
📷 NRI Post Desk

ਪੰਜਾਬ ਦੇ ਕਿਸਾਨਾਂ ਲਈ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਉਨ੍ਹਾਂ ਦੀ ਖੇਤੀ ਦੀ ਤਸਵੀਰ ਬਦਲ ਸਕਦੀ ਹੈ। ਭੂਮੀ ਵਿਗਿਆਨੀ ਡਾ. ਸੁਰਿੰਦਰ ਸਿੰਘ ਕੂਕਲ ਨੇ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਖੁਲਾਸਾ ਕੀਤਾ ਕਿ ਪੰਜਾਬ ਦੇ ਕਿਸਾਨਾਂ ਲਈ ਹੁਣ ਸਮਾਂ ਆ ਗਿਆ ਹੈ ਕਿ ਉਹ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਨਿਕਲ ਕੇ ਆਧੁਨਿਕ ਤਕਨੀਕਾਂ ਨਾਲ ਬਾਗ਼ਬਾਨੀ ਅਪਣਾਉਣ, ਜਿਸ ਨਾਲ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਪਾਣੀ ਦੀ ਬੱਚਤ, ਮਿੱਟੀ ਦੀ ਸੰਭਾਲ ਅਤੇ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲ ਸਕੇਗੀ। ਇਹ ਵਿਚਾਰ ਉਨ੍ਹਾਂ ਨੇੜਲੇ ਪਿੰਡ ਬਿਰੜਵਾਲ ਵਿਖੇ ਕਿਸਾਨ ਕਮਲਜੀਤ ਸਿੰਘ ਤੇ ਮਨਦੀਪ ਸਿੰਘ ਦੇ ਫ਼ਾਰਮ ਉੱਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਮੈਗਸਿਪਾ ਵੱਲੋਂ ਕਰਵਾਈ ਇੱਕ ਰੋਜ਼ਾ ਵਰਕਸ਼ਾਪ ਦੌਰਾਨ ਪ੍ਰਗਟ ਕੀਤੇ। ਇਸ ਵਰਕਸ਼ਾਪ ਵਿੱਚ ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੇਵੀਕੇ ਸੈਂਟਰਾਂ ਦੇ ਵਿਗਿਆਨੀਆਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਬਾਗ਼ਬਾਨੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਹਰਮੇਲ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦਾ ਮੁੱਖ ਮਕਸਦ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹਾਈ ਡੈਂਸਿਟੀ ਪਲਾਂਟਿੰਗ, ਡ੍ਰਿਪ ਸਿੰਚਾਈ, ਪੌਦਿਆਂ ਦੀ ਵਿਗਿਆਨਕ ਸਿਖਲਾਈ ਅਤੇ ਖ਼ੁਰਾਕੀ ਤੱਤਾਂ ਦੀ ਸਾਂਭ-ਸੰਭਾਲ ਵਰਗੀਆਂ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬਾਗ਼ਬਾਨ ਕਮਲਜੀਤ ਸਿੰਘ ਨੇ ਕਿਹਾ ਕਿ ਸੰਘਣੇ ਬਾਗ਼ਾਂ ਵਿੱਚ ਧੁੱਪ, ਹਵਾ, ਮਿੱਟੀ ਅਤੇ ਪਾਣੀ ਦਾ ਸੰਤੁਲਨ ਅਹਿਮ ਹੁੰਦਾ ਹੈ ਅਤੇ ਫ਼ਲ ਦੀ ਗੁਣਵੱਤਾ, ਮਿਠਾਸ, ਆਕਾਰ, ਸ਼ੈਲਫ਼ ਲਾਈਫ਼ ਅਤੇ ਫ਼ਲ ਮੱਖੀ ਦੇ ਹਮਲੇ ਨੂੰ ਧਿਆਨ ਵਿੱਚ ਰੱਖ ਕੇ ਕਿਸਮਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡ੍ਰਿਪ ਸਿੰਚਾਈ ਨੂੰ ਪਾਣੀ ਦੀ ਬੱਚਤ ਲਈ ਜ਼ਰੂਰੀ ਦੱਸਦਿਆਂ ਜ਼ਮੀਨ ਦੀ ਲੋੜ ਮੁਤਾਬਕ ਪਾਣੀ ਤੇ ਖ਼ਾਦਾਂ ਵਰਤਣ ਦੀ ਸਲਾਹ ਦਿੱਤੀ। ਕਿਸਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੈਦਾਵਾਰ ਦੇ ਨਾਲ-ਨਾਲ ਪੈਕਿੰਗ, ਗੁਣਵੱਤਾ ਅਤੇ ਬ੍ਰਾਂਡਿੰਗ ਉੱਤੇ ਧਿਆਨ ਦਿੱਤੇ ਬਿਨਾਂ ਸਹੀ ਮੰਡੀਕਰਨ ਸੰਭਵ ਨਹੀਂ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਤਕਨੀਕਾਂ ਪੰਜਾਬ ਦੇ ਮੌਸਮ ਅਨੁਸਾਰ ਢਾਲ ਕੇ ਅਪਣਾਉਣ ਦੀ ਅਪੀਲ ਕੀਤੀ। ਵਿਗਿਆਨੀਆਂ ਨੇ ਜ਼ੋਰ ਦਿੱਤਾ ਕਿ ਜ਼ਮੀਨ ਬਚਾਉਣ ਅਤੇ ਆਮਦਨ ਵਧਾਉਣ ਲਈ ਆਧੁਨਿਕ ਬਾਗ਼ਬਾਨੀ ਹੀ ਬਿਹਤਰੀਨ ਵਿਕਲਪ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਯਕੀਨੀ ਬਣ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!