ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦੇਣ ਵਾਲਾ ਧਮਾਕੇਦਾਰ ਖੁਲਾਸਾ ਕੀਤਾ ਹੈ, ਜਿਸ ਨੇ ਸੂਬੇ ਦੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਚੋਣ ਕਮਿਸ਼ਨਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਕੇਂਦਰ ਸਰਕਾਰ ਖਿਲਾਫ ਵੋਟ ਚੋਰੀ ਕਰਨ ਦੇ ਦੋਸ਼ ਲਾਉਂਦਿਆਂ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨਨੇਸ ਕੁਮਾਰ ਦਾ ਅਸਤੀਫਾ ਮੰਗਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵੀ ਹਾਜ਼ਰ ਸਨ। ਆਪਣੇ ਸੰਬੋਧਨ ਵਿੱਚ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੋਟ ਚੋਰੀ ਕਰਕੇ ਦੇਸ਼ ਦਾ ਲੋਕਤੰਤਰ ਲੁੱਟ ਰਹੀ ਹੈ, ਜਦੋਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੋਹੀ ਹੱਥੀ ਪੰਜਾਬ ਦਾ ਖਜ਼ਾਨਾ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਦੀ ਤਾਜ਼ਾ ਮਿਸਾਲ ਮੰਤਰੀ ਹਰਦੀਪ ਮੁੰਡੀਆਂ ਉੱਪਰ ਗਲਾਡਾ ਅਤੇ ਗਮਾਡਾ ਵਿੱਚ ਕਰੀਬ 10 ਹਜਾਰ ਕਰੋੜ ਦੇ ਘਟਾਲੇ ਦੀ ਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਲਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੱਟੜ ਇਮਾਨਦਾਰ ਅਖਵਾਉਣ ਵਾਲਿਆਂ ਨੇ ਲੁੱਟ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਮੰਤਰੀਆਂ ਦੀਆਂ ਕੋਠੀਆਂ ਦੇ ਵਿੱਚ ਬਾਹਰਲੇ ਸੂਬਿਆਂ ਤੋਂ ਆਏ ਕੇਜਰੀਵਾਲ ਦੇ ਚਿਹਰੇ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਹਰਦੀਪ ਮੁੰਡੀਆ ਆਪਣੇ ਆਪ ਨੂੰ ਪਾਕ ਸਾਫ ਹੋਣ ਦਾ ਪ੍ਰਚਾਰ ਕਰ ਰਹੇ ਹਨ, ਜਦਕਿ ਉਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਈਡੀ ਉਨਾਂ ਨੂੰ ਨੋਟਿਸ ਦੇ ਕੇ ਗਈ ਹੈ ਨਾ ਕਿ ਕਲੀਨ ਚਿੱਟ। ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਵੇਂ ਪੰਜਾਬ ਦਾ ਇਹਨਾਂ ਲੋਕਾਂ ਨੇ ਖਜ਼ਾਨਾ ਲੁੱਟਿਆ ਹੈ, ਨੂੰ ਬਣਦੀਆਂ ਸਜ਼ਾਵਾਂ ਜਰੂਰ ਮਿਲਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਹ ਇਮਾਨਦਾਰ ਹਨ ਤਾਂ ਇਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਕੇ ਈਡੀ ਦੀ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਇਸ ਮੌਕੇ ਉਨਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਬਲਵੀਰ ਸਿੰਘ ਬੁੱਢੇਵਾਲ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ। ਇਸ ਘਟਨਾਕ੍ਰਮ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਪੰਜਾਬ ਦੇ ਖਜ਼ਾਨੇ ਦੀ ਲੁੱਟ ਦਾ ਪਰਦਾਫਾਸ਼! ਵਿਕਰਮ ਬਾਜਵਾ ਦਾ ਧਮਾਕੇਦਾਰ ਖੁਲਾਸਾ, ਜਾਣੋ ਕੀ ਹੈ 10 ਹਜ਼ਾਰ ਕਰੋੜ ਦਾ ਸੱਚ
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦੇਣ ਵਾਲਾ ਧਮਾਕੇਦਾਰ ਖੁਲਾਸਾ ਕੀਤਾ ਹੈ, ਜਿਸ ਨੇ ਸੂਬੇ ਦੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਉਨ੍ਹਾਂ ਦੀ ਅਗਵਾਈ
NRI Post Desk · 57 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




