ਚੰਡੀਗੜ੍ਹ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਵਿਖੇ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜੇ ਕਿਸ਼ੋਰ ਰਾਹਤਕਰ ਨਾਲ ਮੁਲਾਕਾਤ ਕਰਕੇ ਇਕ ਅਜਿਹਾ ਦਸਤਾਵੇਜ਼ੀ ਸਬੂਤ ਪੇਸ਼ ਕੀਤਾ ਹੈ ਜਿਸ ਨੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਹਲਚਲ ਮਚਾ ਦਿੱਤੀ ਹੈ। ਬਾਦਲ ਨੇ ਦੋਸ਼ ਲਗਾਇਆ ਹੈ ਕਿ ਜ਼ਬਰ ਜਨਾਹ ਦੇ ਦੋ ਮਾਮਲਿਆਂ ਵਿਚ ਮੁਲਜ਼ਮ ਮੀਡੀਆ ਇਨਫਲੂਐਂਸਰ ਗੁਰੀ ਚਹਿਲ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ 5 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੀ ਸੌਦੇਬਾਜ਼ੀ ਕੀਤੀ ਗਈ ਸੀ। ਇਸ ਮਾਮਲੇ ਵਿਚ ਉਨ੍ਹਾਂ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਹਦਾਇਤ ਦੇਵੇ ਕਿ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾਵੇ। ਬਾਦਲ ਨੇ ਦੱਸਿਆ ਕਿ ਉਨ੍ਹਾਂ ਕੋਲ ਅਜਿਹੇ ਠੋਸ ਸਬੂਤ ਹਨ ਜਿਨ੍ਹਾਂ ਵਿਚ ਆਡੀਓ ਰਿਕਾਰਡਿੰਗਾਂ, ਤਸਵੀਰਾਂ, ਸੀ.ਸੀ.ਟੀ.ਵੀ. ਫੁਟੇਜ ਅਤੇ ਕਾਲ ਰਿਕਾਰਡ ਸ਼ਾਮਲ ਹਨ, ਜੋ ਇਸ ਸੌਦੇਬਾਜ਼ੀ ਦੀ ਪੁਸ਼ਟੀ ਕਰਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਦੀ ਪਤਨੀ ਦੇ ਰਿਸ਼ਤੇਦਾਰ ਅਮਰਦੀਪ ਗਰੇਵਾਲ ਨੇ ਵਿਚੋਲੇ ਸਿਮਰਜੀਤ ਹੁੰਦਲ ਨੂੰ ਕਿਹਾ ਸੀ ਕਿ ਇਕ ਵਾਰ 'ਮਾਣ ਤਾਣ' ਕਰ ਦਿੱਤੀ ਅਤੇ ਪੇਸ਼ਗੀ ਦੇ ਦਿੱਤੀ ਗਈ ਤਾਂ ਕੰਮ ਹੋ ਜਾਵੇਗਾ। ਬਾਦਲ ਨੇ ਇਹ ਵੀ ਦੱਸਿਆ ਕਿ ਗਰੇਵਾਲ ਨੇ ਵਿਚੋਲੇ ਨੂੰ ਡਾ. ਗੁਰਪ੍ਰੀਤ ਕੌਰ ਨਾਲ 20 ਮਈ ਨੂੰ ਮਿਲਾਉਣ ਦਾ ਇਕਰਾਰ ਕੀਤਾ ਸੀ ਅਤੇ ਚੰਡੀਗੜ੍ਹ ਸਥਿਤ ਰੈਸਟੋਰੈਂਟ ਵਿਚ ਹੋਈ ਇਸ ਮੀਟਿੰਗ ਦੀ ਤਸਵੀਰ ਵੀ ਭੇਜੀ ਸੀ, ਜਿਸ ਤੋਂ ਰੈਸਟੋਰੈਂਟ ਦੀ ਸੀ.ਸੀ.ਟੀ.ਵੀ. ਫੁਟੇਜ ਰਾਹੀਂ ਸਮਾਂ ਅਤੇ ਤਾਰੀਖ ਦੀ ਪੁਸ਼ਟੀ ਹੋ ਸਕਦੀ ਹੈ। ਇਸ ਤੋਂ ਇਲਾਵਾ ਬਾਦਲ ਨੇ ਕਿਹਾ ਕਿ ਗਰੇਵਾਲ ਨੇ ਇਹ ਵੀ ਕਿਹਾ ਸੀ ਕਿ ਰਿਸ਼ਵਤ ਦੀ ਰਕਮ ਮਿਲਦੇ ਹੀ ਕੁਝ ਨਾਮਜ਼ਦ ਅਫਸਰਾਂ ਨੂੰ ਫੋਨ ਕੀਤੇ ਜਾਣਗੇ ਅਤੇ ਮੁਲਜ਼ਮ ਨੂੰ ਉਸ ਦੀ ਮਰਜ਼ੀ ਦੀ ਜੇਲ੍ਹ ਵਿਚ ਭੇਜ ਕੇ ਹਸਪਤਾਲ ਰੈਫਰ ਕਰ ਦਿੱਤਾ ਜਾਵੇਗਾ, ਜਿੱਥੇ ਉਹ ਨਸ਼ੇ ਵੀ ਲੈ ਸਕਦਾ ਹੈ ਅਤੇ ਸਾਰੇ ਦੋਸ਼ ਵੀ ਖਾਰਜ ਹੋ ਜਾਣਗੇ। ਬਾਦਲ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕੀਤੀ ਜਾਵੇ ਕਿ ਅੰਮ੍ਰਿਤਸਰ ਅਤੇ ਮੁਹਾਲੀ ਵਿਚ ਦਰਜ ਦੋਵੇਂ ਜ਼ਬਰ ਜਨਾਹ ਕੇਸਾਂ ਨੂੰ ਰਫਾ ਦਫਾ ਕਰਨ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਸ਼ੁਰੂ ਕੀਤੀ ਜਾਵੇ, ਕਿਉਂਕਿ ਪੰਜਾਬ ਪੁਲਿਸ ਨੇ ਜਾਂਚ ਨੂੰ ਤਰਕਸੰਗਤ ਨਤੀਜੇ ਤੱਕ ਨਹੀਂ ਪਹੁੰਚਾਇਆ ਅਤੇ ਇਕਪਾਸੜ ਤੌਰ 'ਤੇ ਕੇਸ ਰੱਦ ਕਰਨ ਦੀਆਂ ਰਿਪੋਰਟਾਂ ਦਾਇਰ ਕਰ ਦਿੱਤੀਆਂ ਹਨ। ਬਾਦਲ ਨੇ ਕਿਹਾ ਕਿ ਪੰਜਾਬ ਦੀ ਧੀ ਹੋਣ ਦੇ ਨਾਤੇ ਉਹ ਚੁੱਪ ਨਹੀਂ ਰਹਿ ਸਕਦੀਆਂ ਜਦੋਂ ਮੁੱਖ ਮੰਤਰੀ ਦੇ ਘਰੋਂ ਸਾਡੀਆਂ ਧੀਆਂ ਦੀ ਸੁਰੱਖਿਆ ਨਾਲ ਸੌਦੇਬਾਜ਼ੀ ਹੋ ਰਹੀ ਹੋਵੇ। ਉਨ੍ਹਾਂ ਕੌਮੀ ਮਹਿਲਾ ਕਮਿਸ਼ਨ ਤੋਂ ਇਕ ਜਾਂਚ ਕਮੇਟੀ ਗਠਿਤ ਕਰਨ ਦੀ ਵੀ ਮੰਗ ਕੀਤੀ ਹੈ ਜੋ ਪੰਜਾਬ ਜਾ ਕੇ ਦੋਵੇਂ ਪੀੜਤ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਰ
ਪੰਜਾਬ ਦੀ ਤਾਕਤ ਦਾ ਭੇਤ ਖੁੱਲ੍ਹਾ: ਮੁੱਖ ਮੰਤਰੀ ਦੀ ਪਤਨੀ ਦੇ ਨਾਮ ਨਾਲ ਜੁੜੀ 5 ਕਰੋੜ ਦੀ ਰਿਸ਼ਵਤ ਦੀ ਤਸਵੀਰ ਤੇ ਆਡੀਓ ਰਿਕਾਰਡਿੰਗਾਂ ਦਾ ਖੁਲਾਸਾ!
ਚੰਡੀਗੜ੍ਹ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ ਵਿਖੇ ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਿਜੇ ਕਿਸ਼ੋਰ ਰਾਹਤਕਰ ਨਾਲ ਮੁਲਾਕਾਤ ਕ
NRI Post Desk · 76 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



