ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਟੂਰਨਾਮੈਂਟ ਦਾ ਲੋਗੋ ਜਾਰੀ ਕੀਤਾ। ਇਸ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ ਅਤੇ ਇਸ ਦੇ ਲੀਗ ਮੈਚ ਜਲੰਧਰ ਵਿੱਚ ਅਤੇ ਸੈਮੀ-ਫਾਈਨਲ ਤੇ ਫਾਈਨਲ ਮੁਕਾਬਲੇ ਮੋਹਾਲੀ ਵਿੱਚ ਖੇਡੇ ਜਾਣਗੇ। ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਸਮੇਤ ਹਾਕੀ ਦੀਆਂ ਛੇ ਪ੍ਰਮੁੱਖ ਟੀਮਾਂ ਹਿੱਸਾ ਲੈਣਗੀਆਂ ਅਤੇ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੁਕਾਬਲਾ ਪਹਿਲੀ ਨਵੰਬਰ ਪੰਜਾਬ ਦਿਵਸ ਨੂੰ ਸ਼ਾਮ 7 ਵਜੇ ਜਲੰਧਰ ਵਿਖੇ ਖੇਡਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਚੈਂਪੀਅਨਸ਼ਿਪ ਕਰਵਾਉਣ ਲਈ 25.40 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਸਮੁੱਚਾ ਸਰਕਾਰੀ ਤੰਤਰ ਇਸ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਜਦਕਿ ਨੌਜਵਾਨਾਂ ਅਤੇ ਹਾਕੀ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸਾਰੇ ਮੈਚਾਂ ਲਈ ਐਂਟਰੀ ਬਿਲਕੁਲ ਮੁਫ਼ਤ ਰੱਖੀ ਗਈ ਹੈ। ਉਨ੍ਹਾਂ ਐਕਸ ਅਕਾਊਂਟ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵੱਕਾਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਖੇਡ ਮੈਦਾਨਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਸਾਰੇ ਮੈਚਾਂ ਲਈ ਐਂਟਰੀ ਬਿਲਕੁਲ ਮੁਫ਼ਤ ਰੱਖੀ ਗਈ ਹੈ, ਇਸ ਲਈ ਵੱਡੀ ਗਿਣਤੀ ਵਿੱਚ ਪਹੁੰਚੋ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰੋ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਪੰਜਾਬ ਲਈ ਸਿਰਫ਼ ਇੱਕ ਹਾਕੀ ਟੂਰਨਾਮੈਂਟ ਨਹੀਂ ਹੈ, ਸਗੋਂ ਇਹ ਉਸ ਧਰਤੀ ਤੇ ਇਸ ਖੇਡ ਦੀ ਵਾਪਸੀ ਹੈ ਜਿਸ ਨੇ ਭਾਰਤੀ ਹਾਕੀ ਦੇ ਕਈ ਨਾਇਕਾਂ ਨੂੰ ਜਨਮ ਦਿੱਤਾ ਹੈ, ਅਤੇ ਪੰਜਾਬ ਪਹਿਲੀ ਵਾਰ ਆਪਣੀ ਧਰਤੀ ਤੇ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਕੀ ਦੀ ਖੇਡ ਪੰਜਾਬ ਦੇ ਕਣ-ਕਣ ਵਿੱਚ ਸਮੋਈ ਹੋਈ ਹੈ ਅਤੇ ਇਹ ਖੇਡ ਤੇ ਪੰਜਾਬੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਕਿਉਂਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਤੋਂ ਲੈ ਕੇ ਸੂਬੇ ਭਰ ਦੇ ਸੈਂਕੜੇ ਪਿੰਡਾਂ ਤੱਕ ਪੰਜਾਬ ਦੀ ਧਰਤੀ ਨੇ ਕਈ ਓਲੰਪੀਅਨ, ਕੌਮੀ ਚੈਂਪੀਅਨ ਅਤੇ ਕਪਤਾਨ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੁਨੀਆ ਦੇ ਸਭ ਤੋਂ ਵੱਡੇ ਖੇਡ ਮੰਚਾਂ ਤੇ ਭਾਰਤੀ ਤਿਰੰਗੇ ਨੂੰ ਮਾਣ ਨਾਲ ਲਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ 50 ਤੋਂ ਵੱਧ ਓਲੰਪਿਕ ਤਗਮਾ ਜੇਤੂ ਅਤੇ 10 ਕੌਮੀ ਕਪਤਾਨ ਪੈਦਾ ਕੀਤੇ ਹਨ, ਜਿਨ੍ਹਾਂ ਵਿੱਚ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ ਅਤੇ ਅਜੀਤ ਪਾਲ ਸਿੰਘ ਵਰਗੇ ਮਹਾਨ ਖਿਡਾਰੀ ਸ਼ਾਮਲ ਹਨ, ਅਤੇ ਪੈਰਿਸ 2024 ਓਲੰਪਿਕ ਦੌਰਾਨ ਪੰਜਾਬ ਦੇ
ਪੰਜਾਬ ਦੀ ਧਰਤੀ 'ਤੇ ਇਤਿਹਾਸ ਰਚਣ ਦੀ ਤਿਆਰੀ, ਹਾਕੀ ਪ੍ਰੇਮੀਆਂ ਲਈ ਉਹ ਖੁਸ਼ਖਬਰੀ ਜੋ ਹਰ ਕਿਸੇ ਨੂੰ ਜਾਣਨੀ ਚਾਹੀਦੀ ਹੈ
ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਫੈਡਰੇਸ਼ਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ
NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





