ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਘਨੌੜ ਜੱਟਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਮੁਹਿੰਮ ਅਤੇ ਮੈਂਬਰਸ਼ਿਪ ਡਰਾਈਵ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ, ਜਿੱਥੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ. ਚੀਮਾ ਨੇ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਰਾਏ ਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਅਸਲ ਜਵਾਬਦੇਹੀ ਲੋਕਾਂ ਪ੍ਰਤੀ ਹੁੰਦੀ ਹੈ ਅਤੇ ਇਸੇ ਲਈ ਆਮ ਆਦਮੀ ਪਾਰਟੀ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਹਿਸਾਬ ਲੈ ਕੇ ਸਿੱਧੀ ਲੋਕਾਂ ਦੀ ਕਚਹਿਰੀ ਵਿੱਚ ਪਹੁੰਚ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਜ਼ਮੀਨੀ ਪੱਧਰ 'ਤੇ ਲੋਕ ਸੇਵਾ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਹੈ, ਕਿਉਂਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਰਕਰ ਅਤੇ ਵਲੰਟੀਅਰ ਹਨ, ਜੋ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਦੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਪਰਿਵਾਰ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ 'ਤੇ ਜੁੜੇ ਖ਼ਰਚਿਆਂ ਨੂੰ ਘਟਾਉਣ ਨੂੰ ਤਰਜੀਹ ਦਿੱਤੀ ਹੈ ਅਤੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਵੱਡੀ ਗਿਣਤੀ ਵਿੱਚ ਘਰੇਲੂ ਖਪਤਕਾਰਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਮਿਲੀ ਹੈ, ਜਦਕਿ ਸਰਕਾਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਦਾ ਉਦੇਸ਼ ਪਰਿਵਾਰਾਂ ਦੇ ਇਲਾਜ ਅਤੇ ਬੱਚਿਆਂ ਦੀ ਪੜ੍ਹਾਈ 'ਤੇ ਹੋਣ ਵਾਲੇ ਖ਼ਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ, ਖੇਡਾਂ, ਸੜਕੀ ਬੁਨਿਆਦੀ ਢਾਂਚੇ ਅਤੇ ਪਿੰਡਾਂ ਦੇ ਵਿਕਾਸ ਸਮੇਤ ਹਰੇਕ ਖੇਤਰ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ, ਅਤੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਸਿੰਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੇ ਗਏ ਮੁਲਾਂਕਣ ਮੁਤਾਬਕ ਮੁਫ਼ਤ ਬਿਜਲੀ, ਸਿਹਤ ਤੇ ਸਿੱਖਿਆ ਸਹੂਲਤਾਂ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਨੂੰ ਮਿਲਾ ਕੇ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦਾ ਲਾਭ ਹੋ ਰਿਹਾ ਹੈ, ਅਤੇ ਲੋਕ ਆਪਣੇ ਘਰੇਲੂ ਬਜਟ ਦਾ ਹਿਸਾਬ ਲਗਾ ਕੇ ਖ਼ੁਦ ਦੇਖ ਸਕਦੇ ਹਨ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਨਾਲ ਉਨ੍ਹਾਂ ਦੇ ਖ਼ਰਚਿਆਂ ਵਿੱਚ ਕਿੰਨੀ ਕਮੀ ਆਈ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਵੇਰਵਾ ਇੱਕ ਵਿਸ਼ੇਸ਼ ਰਿਪੋਰਟ ਕਾਰ
ਪੰਜਾਬ ਦੇ ਵਿੱਤ ਮੰਤਰੀ ਦੇ ਘਰ-ਘਰ ਜਾਣ ਪਿੱਛੇ ਲੁਕੀ ਹੈ ਵੱਡੀ ਕਹਾਣੀ, ਜੋ ਹਰ ਪਰਿਵਾਰ ਦੀ ਜੇਬ 'ਤੇ ਪਵੇਗਾ ਸਿੱਧਾ ਅਸਰ
ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਘਨੌੜ ਜੱਟਾਂ ਵਿਖੇ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਡੋਰ-ਟੂ-ਡੋਰ ਮੁਹਿੰਮ ਅਤੇ ਮੈਂਬਰਸ਼ਿਪ ਡਰਾਈਵ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ
NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




