|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਭੂਚਾਲ! ਅਕਾਲੀ ਦਲ ਨੂੰ ਅੰਦਰੋਂ ਤੋੜਨ ਦੀ ਸਾਜ਼ਿਸ਼ ਦਾ ਪਰਦਾਫਾਸ਼

ਪੰਜਾਬ ਦੀ ਸਿਆਸਤ ਵਿੱਚ ਇੱਕ ਅਜਿਹਾ ਖੁਲਾਸਾ ਹੋਇਆ ਹੈ ਜਿਸ ਨੇ ਸਾਰਿਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਸ੍ਰੋਮਣੀ ਅਕਾਲੀ ਦਲ ਦੀ ਪਿੰਡ ਮੁਕੰਦਪੁਰ ਵਿਖੇ ਹੋਈ ਇੱਕ ਅਹਿਮ ਮੀਟਿੰਗ ਵਿੱਚ ਇਹ ਗੰਭੀਰ ਦਾਅਵਾ ਕੀਤਾ ਗਿਆ ਕਿ ਪਾਰਟੀ ਨੂੰ ਕਮਜ਼ੋਰ ਕਰਨ

NRI Post Desk · 62 ਦਿਨ ਪਹਿਲਾਂ · ਅੱਪਡੇਟ 24 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੀ ਸਿਆਸਤ ਵਿੱਚ ਭੂਚਾਲ! ਅਕਾਲੀ ਦਲ ਨੂੰ ਅੰਦਰੋਂ ਤੋੜਨ ਦੀ ਸਾਜ਼ਿਸ਼ ਦਾ ਪਰਦਾਫਾਸ਼
📷 NRI Post Desk

ਪੰਜਾਬ ਦੀ ਸਿਆਸਤ ਵਿੱਚ ਇੱਕ ਅਜਿਹਾ ਖੁਲਾਸਾ ਹੋਇਆ ਹੈ ਜਿਸ ਨੇ ਸਾਰਿਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ। ਸ੍ਰੋਮਣੀ ਅਕਾਲੀ ਦਲ ਦੀ ਪਿੰਡ ਮੁਕੰਦਪੁਰ ਵਿਖੇ ਹੋਈ ਇੱਕ ਅਹਿਮ ਮੀਟਿੰਗ ਵਿੱਚ ਇਹ ਗੰਭੀਰ ਦਾਅਵਾ ਕੀਤਾ ਗਿਆ ਕਿ ਪਾਰਟੀ ਨੂੰ ਕਮਜ਼ੋਰ ਕਰਨ ਲਈ ਅੰਦਰੂਨੀ ਅਤੇ ਬਾਹਰੀ ਤਾਕਤਾਂ ਸਰਗਰਮ ਹੋ ਚੁੱਕੀਆਂ ਹਨ। ਇਸ ਮੀਟਿੰਗ ਵਿੱਚ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਐੱਸਜੀਪੀਸੀ ਮੈਂਬਰ ਚਰਨ ਸਿੰਘ ਆਲਮਗੀਰ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਨਗਿੰਦਰ ਸਿੰਘ ਬਿੱਟੂ ਅਤੇ ਕੁਲਜੀਤ ਸਿੰਘ ਬੁਲਾਰਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਆਗੂਆਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬੀ ਅਤੇ ਸਿੱਖ ਕੌਮ ਨੇ ਜਦੋਂ ਵੀ ਨੁਕਸਾਨ ਝੱਲਿਆ ਹੈ, ਉਹ ਹਮੇਸ਼ਾ ਆਪਸੀ ਵੰਡ ਕਾਰਨ ਹੋਇਆ ਹੈ, ਅਤੇ ਅੱਜ ਉਹੀ ਵੰਡ ਦੀ ਰਾਜਨੀਤੀ ਦੁਬਾਰਾ ਖੜ੍ਹੀ ਕੀਤੀ ਜਾ ਰਹੀ ਹੈ। ਸਿਮਕ ਅਤੇ ਡੱਲਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਹਾਲਾਤ ਨੂੰ ਡੂੰਘਾਈ ਨਾਲ ਸਮਝਣ ਦੀ ਲੋੜ ਹੈ ਅਤੇ ਕਿਸੇ ਇੱਕ ਵਿਅਕਤੀ ਦੀ ਗਲਤੀ ਲਈ ਪੂਰੀ ਪਾਰਟੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਾਰ-ਵਾਰ ਸਿਆਸੀ ਤਜਰਬਿਆਂ ਦੀ ਪ੍ਰਯੋਗਸ਼ਾਲਾ ਬਣਾਉਣ ਦੀ ਬਜਾਏ ਨੌਜਵਾਨਾਂ ਨੂੰ ਆਪਣੇ ਫ਼ੈਸਲੇ ਕਰਨ ਤੋਂ ਪਹਿਲਾਂ ਵੱਖ-ਵੱਖ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਦੇ ਕੰਮਕਾਜ ਦਾ ਗਹਿਰਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਪੰਜਾਬ ਵਿੱਚ ਨਵੇਂ ਉਦਯੋਗਿਕ ਪ੍ਰਾਜੈਕਟ, ਰੁਜ਼ਗਾਰ, ਸਿੱਖਿਆ ਸੰਸਥਾਵਾਂ ਅਤੇ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਕੰਮਾਂ ਦਾ ਹਿਸਾਬ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਆਗੂਆਂ ਨੇ ਵੀ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਿੰਡ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵਿਚਾਰ ਪੇਸ਼ ਕੀਤੇ। ਸਿਮਕ ਨੇ 26 ਤਰੀਕ ਨੂੰ ਛਪਾਰ ਮੇਲੇ ਮੌਕੇ ਅਕਾਲੀ ਦਲ ਦੀ ਹੋ ਰਹੀ ਕਾਨਫਰੰਸ ਵਿੱਚ ਵੀ ਹੁਮ ਹੁਮਾ ਕੇ ਪਹੁੰਚ ਕੇ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਢੋਡੇ ਸਾਬਕਾ ਸਰਪੰਚ, ਪ੍ਰਦੀਪ ਸਿੰਘ ਜੜਤੋਲੀ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ, ਐਸਓਆਈ ਦੇ ਮਾਲਵਾ ਜੋਨ ਦੋ ਦੇ ਪ੍ਰਧਾਨ ਅਰਸ ਮਾਣਕਵਾਲ, ਕੇਸਰ ਸਿੰਘ ਮਹਿਮੀ, ਸੁੱਖਾ ਲੰਬੜਦਾਰ, ਵਿਕੀ, ਸਾਧੂ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਢੋਡੇ, ਗੁਰਦਿਆਲ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਬਾਜਵਾ, ਨਰਪਿੰਦਰ ਸਿੰਘ ਹੈਪੀ, ਗੁਰੀ, ਗੁਰੀ ਘਨਗਸ਼, ਲਾਲੀ ਮੁਕੰਦਪੁਰ, ਹੈਪੀ ਮੁਕੰਦਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਮੁਕੰਦਪੁਰ ਦੇ ਵਾਸੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!