|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਭੂਚਾਲ! ਨਸ਼ੇ ਖ਼ਿਲਾਫ਼ ਚਾਰ ਯਾਤਰਾਵਾਂ ਦੇ ਪਿੱਛੇ ਲੁਕਿਆ ਇੱਕ ਅਜਿਹਾ ਰਾਜ਼, ਜੋ ਹਿਲਾ ਦੇਵੇਗਾ ਸਾਰੇ ਸਮੀਕਰਨ

ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ, ਜਿਸ ਨੇ ਸੂਬੇ ਦੀ ਸਿਆਸੀ ਹਵਾ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪਾਰਟੀ ਨੇ “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਚਾਰ ਰਾਜਵਿਆਪੀ “ਨਸ਼ਾ

NRI Post Desk · 74 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ, ਜਿਸ ਨੇ ਸੂਬੇ ਦੀ ਸਿਆਸੀ ਹਵਾ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪਾਰਟੀ ਨੇ “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਚਾਰ ਰਾਜਵਿਆਪੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢਣ ਦਾ ਐਲਾਨ ਕੀਤਾ ਹੈ, ਜੋ 18 ਸਤੰਬਰ ਤੋਂ ਸ਼ੁਰੂ ਹੋਣਗੀਆਂ ਅਤੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੋਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਅਤੇ ਯਾਤਰਾਵਾਂ ਦੇ ਇੰਚਾਰਜ ਰਾਜੇਸ਼ ਬਾਘਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਕੀਤਾ। ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਅੱਜ ਪੰਜਾਬ ਦੇ ਸਾਹਮਣੇ ਖੜ੍ਹੀਆਂ ਤਿੰਨ ਵੱਡੀਆਂ ਚੁਣੌਤੀਆਂ—ਵਧਦਾ ਨਸ਼ਾ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਤਹਿਸੀਲ ਤੇ ਥਾਣੇ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸ਼ਾਸਨ ਦੇ ਹਰ ਪੱਧਰ ’ਤੇ ਫੈਲਿਆ ਭ੍ਰਿਸ਼ਟਾਚਾਰ ’ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਵਾਲੀ ਯਾਤਰਾ ਨਹੀਂ ਹੈ, ਸਗੋਂ ਨਸ਼ਿਆਂ ਕਾਰਨ ਪੰਜਾਬੀਅਤ, ਸਾਡੀ ਸੰਸਕ੍ਰਿਤੀ, ਕਦਰਾਂ-ਕੀਮਤਾਂ, ਹਿੰਮਤ ਅਤੇ ਗੁਰੂਆਂ ਦੀ ਧਰਤੀ ਦੀ ਮਾਣਮੱਤੀ ਪਛਾਣ ਸਾਹਮਣੇ ਪੈਦਾ ਹੋਏ ਗੰਭੀਰ ਖ਼ਤਰੇ ਦਾ ਟਾਕਰਾ ਕਰਨ ਦਾ ਯਤਨ ਹੈ। ਨਸ਼ਿਆਂ ਦਾ ਸੰਕਟ ਪਰਿਵਾਰਾਂ ਨੂੰ ਤੋੜ ਰਿਹਾ ਹੈ, ਖ਼ਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਭਾਰੀ ਪੀੜਾ ਦੇ ਰਿਹਾ ਹੈ। ਪੰਜਾਬ ਦੇ ਨੌਜਵਾਨ, ਜੋ ਰਵਾਇਤੀ ਤੌਰ ’ਤੇ ਹਥਿਆਰਬੰਦ ਸੈਨਾਵਾਂ, ਖੇਡਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਹਨ, ਨਸ਼ਿਆਂ ਦੀ ਲਤ ਵੱਲ ਧੱਕੇ ਜਾ ਰਹੇ ਹਨ। ਇਸ ਨਾਲ ਅਪਰਾਧ, ਹਿੰਸਾ ਅਤੇ ਗੈਂਗ ਨਾਲ ਸਬੰਧਤ ਗਤੀਵਿਧੀਆਂ ਨੂੰ ਬੜਾਵਾ ਮਿਲ ਰਿਹਾ ਹੈ, ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਵਿਗੜ ਰਹੀ ਹੈ ਅਤੇ ਇਲਾਜ ਲਈ ਕਰਜ਼ਾ ਲੈਣ ਜਾਂ ਆਪਣੀ ਜ਼ਮੀਨ ਅਤੇ ਜਾਇਦਾਦ ਵੇਚਣ ਲਈ ਮਜਬੂਰ ਪਰਿਵਾਰਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਚਾਰੋਂ ਯਾਤਰਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜੋ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!