ਪੰਜਾਬ ਦੇ ਸੁਲਤਾਨਪੁਰ ਲੋਧੀ ਜ਼ਿਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਿੱਖਿਆ ਵਿਭਾਗ ਅਤੇ ਸਰਕਾਰ ਦੋਵਾਂ ਦੀ ਨੀਂਦ ਉਡਾ ਦਿੱਤੀ ਹੈ। ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਲਈ ਵਿਭਾਗ ਵੱਲੋਂ ਪੈਸੇ ਨਾ ਭੇਜੇ ਜਾਣ ਕਾਰਨ ਸਾਂਝੇ ਅਧਿਆਪਕ ਮੋਰਚੇ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਇਸ ਸਕੀਮ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਅਧਿਆਪਕ ਦਲ ਦੇ ਸੂਬਾਈ ਆਗੂ ਸੁਖਦਿਆਲ ਸਿੰਘ ਝੰਡ, ਹਰਦੇਵ ਸਿੰਘ ਖਾਨੋਵਾਲ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਡੀ.ਟੀ.ਐੱਫ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਜੈਮਲ ਸਿੰਘ, ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਤਰਮਿੰਦਰ ਸਿੰਘ ਮੱਲ੍ਹੀ ਅਤੇ ਰਸ਼ਪਾਲ ਸਿੰਘ ਨੇ ਦੱਸਿਆ ਕਿ ਮਿਡ-ਡੇ ਮੀਲ ਲਈ ਅਪ੍ਰੈਲ ਮਹੀਨੇ ਤੋਂ ਲੈ ਕੇ ਹੁਣ ਤੱਕ ਅਧਿਆਪਕਾਂ ਦੀਆਂ ਜੇਬਾਂ ਵਿੱਚੋਂ ਬਹੁਤ ਜਿਆਦਾ ਖਰਚਾ ਹੋ ਚੁੱਕਾ ਹੈ। ਇਹ ਖੁਲਾਸਾ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਕਿ ਆਖਿਰ ਕਿਉਂ ਅਧਿਆਪਕਾਂ ਨੂੰ ਆਪਣੀ ਜੇਬ ਵਿੱਚੋਂ ਪੈਸੇ ਲਾ ਕੇ ਬੱਚਿਆਂ ਨੂੰ ਖਾਣਾ ਖੁਆਉਣਾ ਪੈ ਰਿਹਾ ਹੈ। ਵਿਭਾਗ ਵੱਲੋਂ ਮਿਡ-ਡੇ ਮੀਲ ਦੀ ਰਾਸ਼ੀ ਨਵੇਂ ਸਪਰਸ਼ ਪੋਰਟਲ ਦੁਆਰਾ ਭੇਜੀ ਜਾ ਰਹੀ ਹੈ, ਜੋ ਕਿ ਇਕ ਗੁੰਝਲਦਾਰ ਪ੍ਰਕਿਰਿਆ ਹੈ ਅਤੇ ਅਧਿਆਪਕਾਂ ਲਈ ਸਿਰਦਰਦੀ ਬਣੀ ਹੋਈ ਹੈ। ਪਰ ਅਸਲ ਚੌਂਕਾ ਦੇਣ ਵਾਲੀ ਗੱਲ ਇਹ ਹੈ ਕਿ ਬੀਤੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ ਮੀਟਿੰਗ ਦੌਰਾਨ ਇਕ ਹਫ਼ਤੇ ਅੰਦਰ ਮਿਡ-ਡੇ ਮੀਲ ਦੇ ਪੈਸੇ ਸਕੂਲਾਂ ਨੂੰ ਭੇਜਣ ਦਾ ਫੈਸਲਾ ਹੋਇਆ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਪੈਸੇ ਸਕੂਲਾਂ ਦੇ ਖਾਤਿਆਂ ਵਿੱਚ ਨਹੀਂ ਪਾਏ ਗਏ। ਜਿਸ ਤੋਂ ਬਾਅਦ ਮਿਡ-ਡੇ ਮੀਲ ਸਕੀਮ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਅਸ਼ਵਨੀ ਕੁਮਾਰ, ਪਰਦੀਪ ਸਿੰਘ ਟੋਨੀ, ਜਗਜੀਤ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ, ਗੁਰਮੇਜ਼ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ, ਅਮਨਦੀਪ ਸਿੰਘ ਬਿਧੀਪੁਰ, ਹਰਵਿੰਦਰ ਸਿੰਘ ਬਿਧੀਪੁਰ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਬਲਜੀਤ ਸਿੰਘ ਟਿੱਬਾ, ਅਮਨਦੀਪ ਸਿੰਘ ਜੱਬੋਵਾਲ, ਸ਼ਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ। ਇਸ ਫੈਸਲੇ ਨਾਲ ਹੁਣ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਪੜ੍ਹਨ ਵਾਲੇ ਹਜ਼ਾਰਾਂ ਬੱਚਿਆਂ ਦਾ ਭੋਜਨ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ ਅਤੇ ਸਿੱਖਿਆ ਵਿਭਾਗ 'ਤੇ ਦਬਾਅ ਵਧ ਗਿਆ ਹੈ ਕਿ ਉਹ ਜਲਦੀ ਪੈਸੇ ਜਾਰੀ ਕਰੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਸਿਹਤ 'ਤੇ ਮਾੜਾ ਅਸਰ ਨਾ ਪਵੇ।
ਪੰਜਾਬ ਦੇ ਸਕੂਲਾਂ 'ਚ ਹੁਣ ਨਹੀਂ ਮਿਲੇਗਾ ਬੱਚਿਆਂ ਨੂੰ ਮਿਡ-ਡੇ ਮੀਲ, ਅਧਿਆਪਕਾਂ ਨੇ ਲਿਆ ਚੌਂਕਾ ਦੇਣ ਵਾਲਾ ਫੈਸਲਾ
ਪੰਜਾਬ ਦੇ ਸੁਲਤਾਨਪੁਰ ਲੋਧੀ ਜ਼ਿਲ੍ਹੇ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਿੱਖਿਆ ਵਿਭਾਗ ਅਤੇ ਸਰਕਾਰ ਦੋਵਾਂ ਦੀ ਨੀਂਦ ਉਡਾ ਦਿੱਤੀ ਹੈ। ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਲਈ ਵਿਭਾਗ ਵੱਲੋਂ ਪੈਸੇ ਨਾ ਭੇਜੇ ਜਾਣ ਕਾਰਨ ਸਾ
NRI Post Desk · 55 ਦਿਨ ਪਹਿਲਾਂ · ਅੱਪਡੇਟ 5 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




