ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲਿਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ਉੱਤੇ ਆਉਂਦੇ-ਜਾਂਦੇ ਸਮੇਂ ਵਰਦੀ ਨਾ ਪਾਉਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਵਿਭਾਗ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਝੂਠੀ ਐਡਵਾਇਜ਼ਰੀ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਆਉਂਦੇ ਕਿਸੇ ਵੀ ਦਫ਼ਤਰ ਵੱਲੋਂ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ। ਵਿਭਾਗ ਨੇ ਸਾਫ਼ ਕੀਤਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਫ਼ਰ ਦੌਰਾਨ ਵਰਦੀ ਤੋਂ ਪਰਹੇਜ਼ ਕਰਨ ਜਾਂ ਸਿਵਲ ਕੱਪੜੇ ਪਾ ਕੇ ਡਿਊਟੀ ਉੱਤੇ ਆਉਣ-ਜਾਣ ਲਈ ਕੋਈ ਨਿਰਦੇਸ਼ ਨਹੀਂ ਦਿੱਤੇ ਗਏ ਹਨ। ਪੁਲਿਸ ਨੇ ਆਮ ਨਾਗਰਿਕਾਂ ਅਤੇ ਆਪਣੇ ਜਵਾਨਾਂ ਨੂੰ ਅਜਿਹੀਆਂ ਝੂਠੀਆਂ ਅਫ਼ਵਾਹਾਂ ਉੱਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕਰਦਿਆਂ ਕੇਵਲ ਅਧਿਕਾਰਤ ਸਰੋਤਾਂ ਉੱਤੇ ਹੀ ਭਰੋਸਾ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਏ.ਐੱਸ.ਆਈ. ਦੇ ਕਤਲ ਤੋਂ ਬਾਅਦ ਇੱਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਉੱਤੇ ਆਉਣ ਸਮੇਂ ਅਤੇ ਵਾਪਸੀ ਸਮੇਂ ਯੂਨੀਫ਼ਾਰਮ ਨਾ ਪਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਅਜਿਹਾ ਉਨ੍ਹਾਂ ਨੂੰ ਹਮਲਿਆਂ ਤੋਂ ਬਚਾਉਣ ਵਾਸਤੇ ਕੀਤਾ ਗਿਆ ਹੈ। ਇਸ ਆਡੀਓ ਵਿੱਚ ਪੁਲਿਸ ਕਰਮਚਾਰੀਆਂ ਨੂੰ ਆਖਿਆ ਜਾ ਰਿਹਾ ਹੈ ਕਿ ਉਹ ਡਿਊਟੀ ਉੱਤੇ ਆਉਣ ਸਮੇਂ ਅਤੇ ਡਿਊਟੀ ਤੋਂ ਵਾਪਸ ਜਾਣ ਸਮੇਂ ਪੁਲਿਸ ਵਰਦੀ ਜਾਂ ਅਜਿਹਾ ਹੋਰ ਕੋਈ ਵੀ ਪਹਿਰਾਵਾ ਨਾ ਪਹਿਨਣ ਜਿਸ ਤੋਂ ਪਤਾ ਲੱਗੇ ਕਿ ਉਹ ਪੁਲਿਸ ਕਰਮਚਾਰੀ ਹਨ। ਇਹ ਆਡੀਓ ਇੱਕ ਔਰਤ ਦੀ ਆਵਾਜ਼ ਵਿੱਚ ਹੈ ਜੋ ਪੁਲਿਸ ਕਰਮਚਾਰੀਆਂ ਨੂੰ ਇਸ ਸਬੰਧੀ ਰੋਜ਼ਨਾਮਚੇ ਵਿੱਚ ਦਰਜ ਕਰਨ ਲਈ ਆਖ ਰਹੀ ਹੈ ਅਤੇ ਸਾਰਿਆਂ ਨੂੰ ਦੱਸਣ ਬਾਰੇ ਕਹਿ ਰਹੀ ਹੈ। ਇਸ ਆਡੀਓ ਨੇ ਆਮ ਲੋਕਾਂ ਅਤੇ ਪੁਲਿਸ ਬਲ ਦੇ ਅੰਦਰ ਕਾਫ਼ੀ ਭਰਮ ਪੈਦਾ ਕਰ ਦਿੱਤਾ। ਇੱਕ ਕਾਂਗਰਸੀ ਆਗੂ ਵੱਲੋਂ ਵੀ ਇਸ ਆਡੀਓ ਕਲਿੱਪ ਨੂੰ ਸਾਂਝਾ ਕੀਤਾ ਗਿਆ, ਜਿਸ ਨਾਲ ਮਾਮਲੇ ਨੇ ਸਿਆਸੀ ਰੂਪ ਧਾਰਨ ਕਰ ਲਿਆ। ਇਸ ਤੋਂ ਬਾਅਦ ਪੁਲੀਸ ਨੂੰ ਤੁਰੰਤ ਸੱਚਾਈ ਸਾਹਮਣੇ ਲਿਆਉਣੀ ਪਈ।
ਪੰਜਾਬ ਪੁਲਿਸ ਦੇ ਨਾਂ 'ਤੇ ਵਾਇਰਲ ਹੋ ਰਹੀ ਉਹ ਆਡੀਓ, ਜਿਸ ਨੇ ਸਾਰੇ ਜਵਾਨਾਂ ਦੇ ਹੋਸ਼ ਉਡਾ ਦਿੱਤੇ... ਸੱਚ ਸਾਹਮਣੇ ਆਉਣ 'ਤੇ ਹੰਗਾਮਾ
ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲਿਸ ਹੈੱਡਕੁਆਰਟਰ ਵੱਲੋਂ ਮੁਲਾਜ਼ਮਾਂ ਨੂੰ ਡਿਊਟੀ ਉੱਤੇ ਆਉਂਦੇ-ਜਾਂਦੇ ਸਮ
NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



