ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਅਜਿਹਾ ਮਾਮਲਾ ਉਠਾਇਆ ਹੈ ਜਿਸਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਆਈ.ਟੀ. ਵਿੰਗ ਮੁਖੀ ਨਛੱਤਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਤਲਬੀਰ ਸਿੰਘ ਗਿੱਲ ਦੀ ਇੱਕ ਵਾਇਰਲ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਅਤੇ ਹੋਰ ਆਗੂ ਸੀਨੀਅਰ ਪੁਲਿਸ ਅਫਸਰਾਂ ਨੂੰ ਸ਼ਰ੍ਹੇਆਮ ਧਮਕੀਆਂ ਦੇ ਰਹੇ ਹਨ। ਅਕਾਲੀ ਆਗੂਆਂ ਮੁਤਾਬਕ ਇਹ ਵੀਡੀਓ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਆਪ ਦੇ ਰਾਜ ਦੌਰਾਨ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋ ਗਿਆ ਹੈ, ਜਿਸ ਕਾਰਨ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ, ਤਾਂ ਆਪ ਦੇ ਆਗੂਆਂ ਨੇ ਪੁਲਿਸ ਫੋਰਸ ’ਤੇ ਆਪਣਾ ਦਬਾਅ ਵਧਾ ਦਿੱਤਾ ਹੈ ਅਤੇ ਉਹ ਪੁਲਿਸ ਨੂੰ ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਨ ਜਾਂ ਫਿਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੇ ਹਨ। ਇਹ ਆਗੂ ਪੁਲਿਸ ਥਾਣਿਆਂ ਵਿੱਚ ਜਾ ਕੇ ਆਈ ਪੀ ਐਸ ਅਫਸਰਾਂ ਸਮੇਤ ਸੀਨੀਅਰ ਪੁਲਿਸ ਅਫਸਰਾਂ ਨੂੰ ਧਮਕੀਆਂ ਦੇ ਰਹੇ ਹਨ ਕਿ ਉਹ ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਨ। ਐਡਵੋਕੇਟ ਕਲੇਰ ਨੇ ਤਲਬੀਰ ਸਿੰਘ ਗਿੱਲ ਅਤੇ ਹੋਰਨਾਂ ਦੀਆਂ ਵੀਡੀਓ ਵਿਖਾਉਂਦਿਆਂ ਦੋਸ਼ ਲਾਇਆ ਕਿ ਇਹ ਆਗੂ ਪੁਲਿਸ ਫੋਰਸ ਦੇ ਕੰਮਕਾਜ ਵਿੱਚ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਜਦੋਂ ਵੀ ਕੋਈ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਇਹ ਆਗੂ ਉਸਨੂੰ ਛੁਡਵਾਉਣ ਲਈ ਤੁਰੰਤ ਪੁਲਿਸ ਥਾਣਿਆਂ ਵਿੱਚ ਪਹੁੰਚ ਜਾਂਦੇ ਹਨ; ਜੇਕਰ ਪੁਲਿਸ ਅਫਸਰ ਇਨ੍ਹਾਂ ਦਾ ਕਹਿਣਾ ਨਹੀਂ ਮੰਨਦੇ ਤਾਂ ਉਹ ਉਨ੍ਹਾਂ ਨੂੰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੰਦੇ ਹਨ। ਉਨ੍ਹਾਂ ਨੇ ਅਜਿਹੇ ਕੇਸਾਂ ਦਾ ਵੀ ਹਵਾਲਾ ਦਿੱਤਾ, ਜਦੋਂ ਸਮੱਗਲਰ ਵੱਡੀ ਮਾਤਰਾ ਵਿੱਚ ਨਸ਼ਿਆਂ ਨਾਲ ਫੜੇ ਗਏ ਪਰ ਆਪ ਆਗੂ ਤੁਰੰਤ ਉਨ੍ਹਾਂ ਦੀ ਮਦਦ ਵਾਸਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਕਾਰਨ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ ਅਤੇ ਪੁਲਿਸ ਅਫਸਰਾਂ ’ਤੇ ਗ੍ਰਨੇਡ ਹਮਲੇ ਤੇ ਰਾਕੇਟ ਲਾਂਚਰ ਹਮਲੇ ਹੋ ਰਹੇ ਹਨ। ਐਡਵੋਕੇਟ ਕਲੇਰ ਨੇ ਪੰਜਾਬ ਵਿੱਚ ਆਪ ਸਰਕਾਰ ਦੇ ਦੌਰਾਨ ਪੰਜਾਬ ਪੁਲਿਸ ਵੱਲੋਂ ਫੜੇ ਗਏ ਕੁੱਲ ਨਸ਼ੀਲੇ ਪਦਾਰਥਾਂ ’ਤੇ ਵ੍ਹਾਈਟ ਪੇਪਰ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਬਹੁਤ ਜ਼ਰੂਰੀ ਹੈ ਕਿਉਂਕਿ ਆਪ ਆਗੂ ਇਨ੍ਹਾਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਰਾਹੀਂ ਮੋਟਾ ਪੈਸਾ ਕਮਾ ਕੇ ਵੱਡੀਆਂ ਵੱਡੀਆਂ ਜਾਇਦਾਦਾਂ ਬਣਾ ਰਹੇ ਹਨ। ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਅਕਾਲੀ ਆਗੂ ਨੇ ਕਿਹਾ ਕਿ ਆਪ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ ਤੇ ਉਸਨੇ ਬੀਤੇ ਕੱਲ੍ਹ ਹੀ ਦਿੜਬਾ ਵਿੱਚ ਪੁਲਿਸ ਫੋਰਸ ਲਗਾ ਕੇ ਗੁਲਜ਼ਾਰ ਸਿੰਘ ਦਾ ਜ਼ਬਰੀ ਅੰਤਿਮ ਸਸਕਾਰ ਕਰ ਦਿੱਤਾ, ਜਦੋਂ ਕਿ ਪਰਿਵਾਰ ਆਖਰੀ ਵਾਰ ਉਸਦਾ ਚਿਹਰਾ ਵੇਖਣ ਦੇ ਤਰਲੇ ਪਾਉਂਦਾ ਰਿਹਾ।
ਪੰਜਾਬ ਪੁਲਿਸ ਦੇ ਮਨੋਬਲ ਦਾ ਰਾਜ਼: ਵਾਇਰਲ ਵੀਡੀਓ ਨੇ ਖੋਲ੍ਹੇ 'ਆਪ' ਦੇ ਉਹ ਦਰਵਾਜ਼ੇ, ਜੋ ਕਦੇ ਬੰਦ ਨਹੀਂ ਹੁੰਦੇ?
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਅਜਿਹਾ ਮਾਮਲਾ ਉਠਾਇਆ ਹੈ ਜਿਸਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਆਈ.ਟੀ. ਵਿੰਗ ਮੁਖੀ ਨਛੱਤਰ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰ
NRI Post Desk · 75 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।



