|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਬੰਦ ਦਾ ਅਸਲੀ ਚਿਹਰਾ ਉਘੜਿਆ! 21 ਅਗਸਤ ਨੂੰ ਜੋ ਹੋਣ ਜਾ ਰਿਹਾ ਹੈ, ਉਹ ਜਾਣ ਕੇ ਹੈਰਾਨ ਰਹਿ ਜਾਓਗੇ

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਆਵਾਜਾਈ, ਬਾਜ਼ਾਰ, ਸਕੂਲ ਤੇ ਕਾਲਜ ਬੰਦ ਰਹਿਣ ਦੀ ਸੰਭਾਵਨਾ ਹੈ, ਜਦਕਿ ਹਸਪਤਾਲ, ਮੈਡੀਕਲ ਸਟੋਰ ਅਤੇ

NRI Post Desk · 95 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਆਵਾਜਾਈ, ਬਾਜ਼ਾਰ, ਸਕੂਲ ਤੇ ਕਾਲਜ ਬੰਦ ਰਹਿਣ ਦੀ ਸੰਭਾਵਨਾ ਹੈ, ਜਦਕਿ ਹਸਪਤਾਲ, ਮੈਡੀਕਲ ਸਟੋਰ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਥਾਂ ਪੁਲਿਸ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ, ਜਿਸ ਕਾਰਨ ਇਹ ਬੰਦ ਸੱਦਿਆ ਗਿਆ ਹੈ। ਇਸ ਦੌਰਾਨ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ’ਤੇ ਝੂਠੇ ਪਰਚੇ ਕੀਤੇ ਗਏ ਹਨ ਅਤੇ ਕਿਰਪਾਨ ਰੱਖਣਾ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਐਸਜੀਪੀਸੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੂਰਨ ਸਹਿਯੋਗ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਦਾ ਸਮਰਥਨ ਕਰਦਿਆਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਸਕੂਲ ਬੰਦ ਨਹੀਂ ਰਹਿਣਗੇ ਅਤੇ ਵਿਦਿਅਕ ਅਦਾਰੇ ਹੋਣ ਕਰਕੇ ਪੜ੍ਹਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਉਹ ਲੋਕਾਂ ਤੋਂ ਜਬਰੀ ਕੁਝ ਬੰਦ ਨਹੀਂ ਕਰਵਾਉਣਗੇ, ਪਰ ਜੇਕਰ ਸਰਕਾਰ ਨੇ ਟ੍ਰੇਨਾਂ ਬੰਦ ਨਾ ਕੀਤੀਆਂ ਤਾਂ ਉਹ ਖੁਦ ਟ੍ਰੇਨਾਂ ਦਾ ਜਾਮ ਲਗਾਉਣਗੇ। ਦੱਸਣਯੋਗ ਹੈ ਕਿ 15 ਅਗਸਤ ਨੂੰ ਗਵਰਨਰ ਹਾਊਸ ਵੱਲ ਕੂਚ ਦੌਰਾਨ ਪੁਲਿਸ ਨੇ ਵਾਟਰ ਕੈਨਨ ਤੇ ਹੰਝੂ ਗੈਸ ਦੇ ਗੋਲੇ ਚਲਾਏ ਸਨ, ਜਿਸ ਨੇ ਮਾਹੌਲ ਨੂੰ ਤਣਾਅਪੂਰਨ ਬਣਾ ਦਿੱਤਾ ਸੀ। ਇਸ ਬੰਦ ਦੌਰਾਨ ਵਿਆਹ, ਪੇਪਰ ਤੇ ਏਅਰਪੋਰਟ ਜਾਣ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!