|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਗਾਇਬ! ਭਾਈ ਰਣਜੀਤ ਸਿੰਘ ਦਾ ਵੱਡਾ ਖੁਲਾਸਾ

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਚੋਣਾਂ ਤੋਂ ਬਾਅਦ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਨੇ ਪੂਰੇ ਪੰਜਾਬ ਵਿੱਚ ਹੜਕੰਪ ਮਚਾ ਦਿੱਤਾ ਹੈ। ਪਿਛਲੇ ਦਿਨੀਂ ਜਦੋਂ ਭਾਜਪਾ ਸਮਰਥਕ ਜਥੇਬੰਦੀ ਨੇ ਵਿਦਿਆਰਥੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ, ਤਾਂ ਉਸ ਸ

NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਗਾਇਬ! ਭਾਈ ਰਣਜੀਤ ਸਿੰਘ ਦਾ ਵੱਡਾ ਖੁਲਾਸਾ
📷 NRI Post Desk

ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਚੋਣਾਂ ਤੋਂ ਬਾਅਦ ਇੱਕ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਨੇ ਪੂਰੇ ਪੰਜਾਬ ਵਿੱਚ ਹੜਕੰਪ ਮਚਾ ਦਿੱਤਾ ਹੈ। ਪਿਛਲੇ ਦਿਨੀਂ ਜਦੋਂ ਭਾਜਪਾ ਸਮਰਥਕ ਜਥੇਬੰਦੀ ਨੇ ਵਿਦਿਆਰਥੀ ਚੋਣਾਂ ਵਿੱਚ ਜਿੱਤ ਹਾਸਲ ਕੀਤੀ, ਤਾਂ ਉਸ ਸਮੇਂ ਹੀ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਹੁਣ ਯੂਨੀਵਰਸਿਟੀ ਦੀ ਕਮੇਟੀ ਕੋਈ ਪੰਜਾਬ ਵਿਰੋਧੀ ਫੈਸਲਾ ਲੈ ਸਕਦੀ ਹੈ। ਸਮਾਂ ਬੀਤਣ ਤੋਂ ਬਾਅਦ ਇਹ ਖਦਸ਼ਾ ਸੱਚ ਸਾਬਤ ਹੋ ਗਿਆ ਜਦੋਂ ਐਮਏ ਇਤਿਹਾਸ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਨੂੰ ਕੱਢ ਦਿੱਤਾ ਗਿਆ। ਇਸ ਮਾਮਲੇ ਨੇ ਉਸ ਸਮੇਂ ਹੋਰ ਵੀ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਇਸ ਫੈਸਲੇ ਨੂੰ ਖੁੱਲ੍ਹੇਆਮ ਚੁਣੌਤੀ ਦਿੱਤੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਐਮਏ ਇਤਿਹਾਸ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਕੱਢ ਦੇਣਾ ਇੱਕ ਆਰਐੱਸਐੱਸ ਦੀ ਚਾਲ ਹੈ, ਜੋ ਕਿ ਯੂਨੀਵਰਸਿਟੀ ਚਾਂਸਲਰ ਅਤੇ ਕਮੇਟੀ ਨੂੰ ਮੋਹਰਾ ਬਣਾ ਕੇ ਖੇਡ ਰਹੀ ਹੈ। ਭਾਈ ਰਣਜੀਤ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਇਹੋ ਜਿਹੀਆਂ ਚਾਲਾਂ ਪਹਿਲਾਂ ਵੀ ਖੇਡੀਆਂ ਗਈਆਂ ਹਨ, ਪਰ ਸਿੱਖਾਂ ਅਤੇ ਪੰਜਾਬੀਆਂ ਨੇ ਹਮੇਸ਼ਾ ਇਸਦਾ ਡਟਵਾਂ ਵਿਰੋਧ ਕੀਤਾ ਹੈ। ਉਨ੍ਹਾਂ ਭਾਵੁਕ ਅੰਦਾਜ਼ ਵਿੱਚ ਕਿਹਾ ਕਿ ਜੇਕਰ ਸਾਡੇ ਬੱਚੇ ਆਪਣਾ ਇਤਿਹਾਸ ਨਹੀਂ ਪੜ੍ਹਨਗੇ ਤਾਂ ਇਸ ਸ਼ਾਨਾਮੱਤਾ ਇਤਿਹਾਸ ਨੂੰ ਹੋਰ ਕੋਣ ਪੜ੍ਹੇਗਾ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਦਾ ਉਹ ਪੂਰੀ ਤਾਕਤ ਨਾਲ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਹਿੰਦੀ ਨੂੰ ਜਬਰਦਸਤੀ ਲਾਗੂ ਕਰਨ ਦਾ ਕਈ ਪ੍ਰਦੇਸ਼ਾਂ ਵਿੱਚ ਪਹਿਲਾਂ ਹੀ ਜ਼ਬਰਦਸਤ ਵਿਰੋਧ ਹੋ ਚੁੱਕਾ ਹੈ। ਇਹ ਮਾਮਲਾ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਇਤਿਹਾਸ ਨੂੰ ਪਾਠਕ੍ਰਮ ਵਿੱਚੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਜੜ੍ਹਾਂ ਤੋਂ ਕਟ ਹੋ ਸਕਦੀਆਂ ਹਨ। ਭਾਈ ਰਣਜੀਤ ਸਿੰਘ ਦੇ ਇਸ ਬਿਆਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਿਆਸੀ ਖੇਡਾਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਨਾਲ ਪੰਜਾਬ ਭਰ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!