|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਲਈ ਸੰਕਟ ਦੀ ਘੰਟੀ: 9 ਮੰਤਰੀਆਂ ਅਤੇ ਸਪੀਕਰ ਦੇ ਘਰਾਂ ਅੱਗੇ ਅੱਜ ਤੋਂ ਮੋਰਚੇ, ਜਾਣੋ ਕੀ ਹੈ ਸੱਤ ਮੰਗਾਂ ਦਾ ਖੁਲਾਸਾ

ਪੰਜਾਬ ਦੀ ਸਿਆਸਤ ਵਿੱਚ ਅੱਜ ਤੋਂ ਇੱਕ ਨਵਾਂ ਅਤੇ ਸੰਵੇਦਨਸ਼ੀਲ ਦੌਰ ਸ਼ੁਰੂ ਹੋ ਰਿਹਾ ਹੈ, ਕਿਉਂਕਿ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ 9 ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱ

NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਲਈ ਸੰਕਟ ਦੀ ਘੰਟੀ: 9 ਮੰਤਰੀਆਂ ਅਤੇ ਸਪੀਕਰ ਦੇ ਘਰਾਂ ਅੱਗੇ ਅੱਜ ਤੋਂ ਮੋਰਚੇ, ਜਾਣੋ ਕੀ ਹੈ ਸੱਤ ਮੰਗਾਂ ਦਾ ਖੁਲਾਸਾ
📷 NRI Post Desk

ਪੰਜਾਬ ਦੀ ਸਿਆਸਤ ਵਿੱਚ ਅੱਜ ਤੋਂ ਇੱਕ ਨਵਾਂ ਅਤੇ ਸੰਵੇਦਨਸ਼ੀਲ ਦੌਰ ਸ਼ੁਰੂ ਹੋ ਰਿਹਾ ਹੈ, ਕਿਉਂਕਿ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ 9 ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾ ਰਹੇ ਹਨ, ਜਿਸ ਨਾਲ ਸੱਤਾਧਾਰੀ ਧਿਰ ਵਿੱਚ ਹਲਚਲ ਵਧ ਗਈ ਹੈ। ਇਨ੍ਹਾਂ ਮੋਰਚਿਆਂ ਦਾ ਮੁੱਖ ਮਕਸਦ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਅਹਿਮ ਮੰਗਾਂ ਨੂੰ ਸਿੱਧਾ ਪੰਜਾਬ ਸਰਕਾਰ ਦੇ ਸਾਹਮਣੇ ਰੱਖਣਾ ਹੈ, ਤਾਂ ਜੋ ਸਰਕਾਰ ਨੂੰ ਤੁਰੰਤ ਕਾਰਵਾਈ ਲਈ ਮਜਬੂਰ ਕੀਤਾ ਜਾ ਸਕੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦਾ ਗੰਭੀਰ ਸੰਕਟ ਬਣਿਆ ਹੋਇਆ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੌਰਾਨ ਫ਼ਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਦੀ ਮੰਗ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਐੱਮਐੱਸਪੀ ਤੋਂ ਘੱਟ ਕੀਮਤ ’ਤੇ ਖਰੀਦ ਨਾ ਹੋਵੇ ਅਤੇ ਇਨ੍ਹਾਂ ਫ਼ਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਕੀਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਇਨ੍ਹਾਂ ਮੋਰਚਿਆਂ ਦਾ ਹਿੱਸਾ ਹੈ। ਕਿਸਾਨ ਆਗੂ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਹਵਾ ਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ ਅਤੇ ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਵੇ। ਉਨ੍ਹਾਂ ਦੀ ਮੰਗ ਹੈ ਕਿ ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ ਰਾਮ ਜੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤੇ ਪਾਸ ਕੀਤੇ ਜਾਣ, ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ। ਕਿਸਾਨ ਆਗੂ ਨੇ ਇਹ ਵੀ ਮੰਗ ਕੀਤੀ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਿਹੜਾ ਵੀ ਸਮਾਨ ਲੁੱਟਿਆ ਜਾਂ ਜ਼ਬਤ ਕੀਤਾ ਗਿਆ ਹੈ, ਉਹ ਸਾਰਾ ਸਮਾਨ ਤੁਰੰਤ ਵਾਪਸ ਕੀਤਾ ਜਾਵੇ ਅਤੇ ਹਰ ਕਿਸਮ ਦੇ ਆਬਾਦਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਵੱਲੋਂ ਵਾਹੀ-ਬੀਜੀ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ। ਇਸ ਦੇ ਨਾਲ ਹੀ ਕਿਸਾਨਾਂ-ਮਜ਼ਦੂਰਾਂ ਦੇ ਅੰਦੋਲਨਾਂ ਦੌਰਾਨ ਪੁਲਿਸ ਅਤੇ ਰੇਲਵੇ ਵੱਲੋਂ ਦਰਜ ਕੀਤੇ ਗਏ ਸਾਰੇ ਪਰਚੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਦਰਜ ਪਰਚ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!