|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ ਵਿੱਚ ਛੱਤ 'ਤੇ ਬੈਠੇ ਪਰਿਵਾਰਾਂ ਦਾ ਫੈਸਲਾ: ਹੁਣ ਨਹੀਂ ਉਤਰਾਂਗੇ ਹੇਠਾਂ, ਪੁਲਿਸ ਦੇ ਦਾਅਵੇ ਨੇ ਪਾਈ ਨਵੀਂ ਅੱਗ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਦੀ ਛੱਤ 'ਤੇ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੇ ਮੰਗਲਵਾਰ ਦੂਜੇ ਦਿਨ ਵੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮੰਗਾਂ ਨਾ ਮੰਨਣ 'ਤੇ ਅੱਗ ਲਗਾਉਣ ਦੀ ਧਮਕੀ ਦਿੱਤੀ, ਜਦੋਂਕਿ

NRI Post Desk · 42 ਦਿਨ ਪਹਿਲਾਂ · ਅੱਪਡੇਟ 4 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ ਵਿੱਚ ਛੱਤ 'ਤੇ ਬੈਠੇ ਪਰਿਵਾਰਾਂ ਦਾ ਫੈਸਲਾ: ਹੁਣ ਨਹੀਂ ਉਤਰਾਂਗੇ ਹੇਠਾਂ, ਪੁਲਿਸ ਦੇ ਦਾਅਵੇ ਨੇ ਪਾਈ ਨਵੀਂ ਅੱਗ
📷 NRI Post Desk

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਦੀ ਛੱਤ 'ਤੇ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੇ ਮੰਗਲਵਾਰ ਦੂਜੇ ਦਿਨ ਵੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮੰਗਾਂ ਨਾ ਮੰਨਣ 'ਤੇ ਅੱਗ ਲਗਾਉਣ ਦੀ ਧਮਕੀ ਦਿੱਤੀ, ਜਦੋਂਕਿ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਮੁੱਖ ਗੇਟ ਅੱਗੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਡੰਡੇ 'ਤੇ ਕੱਪੜਾ ਬੰਨ੍ਹ ਕੇ ਅੱਗ ਲਗਾਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਧਮਕੀ ਦਿੱਤੀ ਕਿ ਜੇਕਰ ਪੁਲਿਸ ਨੇ ਉਨ੍ਹਾਂ ਦੇ ਸਾਥੀਆਂ ਨੂੰ ਤੰਗ ਪਰੇਸ਼ਾਨ ਕੀਤਾ ਤਾਂ ਉਹ ਖ਼ੁਦ ਨੂੰ ਅੱਗ ਲਗਾ ਲੈਣਗੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਗੇਟ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਆਸ਼ਰਿਤਾਂ ਤੋਂ ਰਸਤਾ ਖਾਲੀ ਕਰਵਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਧਰਨੇ ਦੇ ਦੂਜੇ ਦਿਨ ਵੀ ਪ੍ਰਬੰਧਨ ਜਾਂ ਸਰਕਾਰੀ ਨੁਮਾਇੰਦੇ ਵੱਲੋਂ ਕੋਈ ਸਾਰ ਨਹੀਂ ਲਈ ਗਈ। ਜ਼ਿਕਰਯੋਗ ਹੈ ਕਿ ਸੋਮਵਾਰ ਤੋਂ ਛੱਤ 'ਤੇ ਚੜ੍ਹੇ ਇਨ੍ਹਾਂ ਆਸ਼ਰਿਤਾਂ ਵੱਲੋਂ ਕਿਸੇ ਵੀ ਪੁਲਿਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਛੱਤ 'ਤੇ ਚੜ੍ਹੇ ਸਾਥੀਆਂ ਤੱਕ ਨਹੀਂ ਜਾਣ ਦਿੱਤਾ ਗਿਆ। ਛੱਤ 'ਤੇ ਚੜ੍ਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਵਿੱਚ ਹਰਪ੍ਰੀਤ ਕੌਰ, ਅਸ਼ੋਕ ਕੁਮਾਰ, ਵਿਨੋਦ ਕੁਮਾਰ, ਮਹਿੰਦਰ ਸਿੰਘ, ਸੁਖਜੀਵਨ ਕੌਰ, ਪਤਰਸ ਅਤੇ ਡੂੰਮ ਬਹਾਦਰ ਨੇ ਇੱਕ ਵੀਡੀਓ ਜਾਰੀ ਕਰਦਿਆਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੇ ਸਾਥੀਆਂ ਨਾਲ ਧੱਕਾ ਕਰ ਰਹੀ ਹੈ ਅਤੇ ਜੇਕਰ ਪੁਲਿਸ ਦਾ ਰਵੱਈਆ ਅਜਿਹਾ ਹੀ ਰਿਹਾ ਤਾਂ ਉਹ ਅੱਗ ਲਗਾ ਕੇ ਖੁਦਕੁਸ਼ੀ ਕਰ ਲੈਣਗੇ, ਜਿਸਦੀ ਜ਼ਿੰਮੇਵਾਰੀ ਪਾਵਰਕਾਮ ਪ੍ਰਬੰਧਨ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਹੁਣ ਜਦੋਂ ਤੱਕ ਨਿਯੁਕਤੀ ਪੱਤਰ ਨਹੀਂ ਮਿਲਦਾ, ਉਹ ਛੱਤ ਤੋਂ ਹੇਠਾਂ ਨਹੀਂ ਉਤਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜਗਾਰ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੰਜਾਬ ਦੇ ਸਰਪਰਸਤ ਅਤੇ ਸਲਾਹਕਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਧਰਨੇ ਦੇ ਦੂਜੇ ਦਿਨ ਵੀ ਕੋਈ ਸੁਣਵਾਈ ਨਹੀਂ ਹੋਈ ਸਗੋਂ ਪੁਲਿਸ ਪ੍ਰਸ਼ਾਸਨ ਵੱਲੋਂ ਜਬਰੀ ਧਰਨਾ ਖਤਮ ਕਰਵਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ। ਇਸ ਸਬੰਧੀ ਡੀਐੱਸਪੀ ਸਿਟੀ-1 ਸੰਜੀਵ ਸਿੰਗਲਾ ਨੇ ਆਖਿਆ ਕਿ ਇਨ੍ਹਾਂ ਦੇ ਇਲਜਾਮ ਬੇਬੁਨਿਆਦ ਹਨ ਅਤੇ ਪੁਲਿਸ ਕਾਨੂੰਨ ਅਤੇ ਵਿਵਸਥਾ ਹੀ ਠੀਕ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!