ਜਲੰਧਰ-ਪਠਾਨਕੋਟ ਮਾਰਗ ’ਤੇ ਪੈਂਦੇ ਪਿੰਡ ਰਾਓਵਾਲੀ ਵਿਖੇ ਅਸਥਾਈ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਖਿਲਾਫ਼ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਇਸ ਥਾਂ ’ਤੇ ਪਟਾਕਾ ਮਾਰਕੀਟ ਲਾਉਣ ਦੀ ਮਨਜ਼ੂਰੀ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਸ ਜਗ੍ਹਾ ’ਤੇ ਇਹ ਮਾਰਕੀਟ ਲਗਾਈ ਜਾਣੀ ਹੈ, ਉਸਦੇ ਬਿਲਕੁਲ ਨਜ਼ਦੀਕ ਕਈ ਫੈਕਟਰੀਆਂ ਅਤੇ ਸੰਘਣੀ ਆਬਾਦੀ ਵਸਦੀ ਹੈ। ਪਿੰਡ ਦੇ ਸਰਪੰਚ ਜਸਵੀਰ ਸਿੰਘ ਰਾਣਾ ਅਤੇ ਨੰਬਰਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਪਟਾਕੇ ਬੇਹੱਦ ਜਲਣਸ਼ੀਲ ਹੁੰਦੇ ਹਨ, ਜਿਸ ਕਾਰਨ ਇਸ ਥਾਂ ’ਤੇ ਮਾਰਕੀਟ ਲਗਾਉਣਾ ਕਿਸੇ ਵੀ ਵੇਲੇ ਵੱਡੀ ਆਫ਼ਤ ਦਾ ਕਾਰਨ ਬਣ ਸਕਦਾ ਹੈ। ਸਰਪੰਚ ਜਸਵੀਰ ਸਿੰਘ ਰਾਣਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਰੋਡ ’ਤੇ ਪਹਿਲਾਂ ਹੀ ਰੇਰੂ ਚੁੰਗੀ ਤੋਂ ਲੈ ਕੇ ਅੱਡਾ ਨੂਰਪੁਰ ਤੱਕ ਕਾਫੀ ਜਾਮ ਲੱਗਾ ਰਹਿੰਦਾ ਹੈ, ਅਤੇ ਪਟਾਕਾ ਮਾਰਕੀਟ ਲੱਗਣ ਨਾਲ ਇਸ ਰੋਡ ’ਤੇ ਹੋਰ ਜਾਮ ਲੱਗਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਪੈਟਰੋਲ ਪੰਪ ਦੇ ਮਾਲਕ ਰਾਮ ਨਿਰੰਜਨ ਕੈਂਥ ਨੇ ਕਿਹਾ ਕਿ ਜਿਸ ਜਗ੍ਹਾ ’ਤੇ ਇਹ ਪਟਾਕਾ ਮਾਰਕੀਟ ਲਗਾਈ ਜਾਣੀ ਹੈ, ਉਸਦੇ ਬਿਲਕੁਲ ਪੈਟਰੋਲ ਪੰਪ ਸਥਿਤ ਹੈ, ਜੇਕਰ ਕੋਈ ਅਣਸਖਾਵੀ ਘਟਨਾ ਵਾਪਰਦੀ ਹੈ ਤਾਂ ਪਿੰਡ ਵਾਸੀਆਂ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਅਾਂ ਦੇ ਇੱਕ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ’ਤੇ ਡੀ.ਸੀ. ਨੇ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੀਆਂ ਦਲੀਲਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿਵਾਇਆ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਸਲੇ ’ਤੇ ਜਲਦੀ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਲਈ ਮਜ਼ਬੂਰ ਹੋਣਗੇ। ਇਹ ਮਾਮਲਾ ਇਸ ਗੱਲ ਦਾ ਸਬੂਤ ਹੈ ਕਿ ਕਿਵੇਂ ਲੋਕਾਂ ਦੀ ਸੁਰੱਖਿਆ ਅਤੇ ਪ੍ਰਸ਼ਾਸਨ ਦੇ ਫੈਸਲਿਆਂ ਵਿਚਕਾਰ ਟਕਰਾਅ ਪਿੰਡਾਂ ਵਿੱਚ ਵੱਡਾ ਸੰਘਰਸ਼ ਖੜ੍ਹਾ ਕਰ ਸਕਦਾ ਹੈ, ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਡਿਪਟੀ ਕਮਿਸ਼ਨਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਪਿੰਡ ਵਾਸੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਕੀ ਫੈਸਲਾ ਲੈਂਦੇ ਹਨ।
ਪਟਾਕਾ ਮਾਰਕੀਟ ਦੀ ਇਜਾਜ਼ਤ ਪਿੱਛੇ ਲੁਕਿਆ ਖਤਰਨਾਕ ਸੱਚ, ਪਿੰਡ ਵਾਸੀਆਂ ਦਾ ਫੈਸਲਾ ਸਭ ਨੂੰ ਹੈਰਾਨ ਕਰ ਦੇਵੇਗਾ
ਜਲੰਧਰ-ਪਠਾਨਕੋਟ ਮਾਰਗ ’ਤੇ ਪੈਂਦੇ ਪਿੰਡ ਰਾਓਵਾਲੀ ਵਿਖੇ ਅਸਥਾਈ ਪਟਾਕਾ ਮਾਰਕੀਟ ਲਗਾਉਣ ਦੇ ਫੈਸਲੇ ਖਿਲਾਫ਼ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਇਸ ਥਾਂ ’ਤੇ ਪਟਾਕਾ ਮਾਰਕੀਟ ਲਾਉਣ ਦੀ ਮਨਜ਼ੂਰੀ ਰੱਦ ਕਰਨ ਦੀ ਮੰਗ
NRI Post Desk · 42 ਦਿਨ ਪਹਿਲਾਂ · ਅੱਪਡੇਟ 6 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




