|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਾਕਾ ਮੰਡੀ 'ਚ ਖ਼ੂਨੀ ਝੜਪ ਪਿੱਛੇ ਲੁਕਾ ਹੈ ਵੱਡਾ ਰਾਜ਼, ਗੋਲ਼ੀਆਂ ਦੀ ਚਰਚਾ ਨੇ ਪੁਲਿਸ ਦੇ ਦਾਅਵੇ ਨੂੰ ਬਣਾਇਆ ਸਵਾਲਾਂ ਘੇਰੇ 'ਚ

ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿੱਚ ਲੱਗੀ ਪਟਾਕਾ ਮੰਡੀ ਵਿੱਚ ਸੋਮਵਾਰ ਦੇਰ ਸ਼ਾਮ ਉਸ ਸਮੇਂ ਜੰਗ ਦਾ ਮੈਦਾਨ ਬਣ ਗਈ, ਜਦੋਂ ਇੱਕ ਦੁਕਾਨਦਾਰ ਅਤੇ ਠੇਕੇਦਾਰ ਵਿਚਕਾਰ ਹੋਈ ਮਾਮੂਲੀ ਬਹਿਸਬਾਜ਼ੀ ਨੇ ਹਿੰਸਕ ਰੂਪ ਧਾਰਨ ਕਰ ਲਿਆ। ਦੋਵਾਂ ਧਿਰਾਂ ਵਿਚਕਾਰ

NRI Post Desk · 15 ਦਿਨ ਪਹਿਲਾਂ · ਅੱਪਡੇਟ 13 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਾਕਾ ਮੰਡੀ 'ਚ ਖ਼ੂਨੀ ਝੜਪ ਪਿੱਛੇ ਲੁਕਾ ਹੈ ਵੱਡਾ ਰਾਜ਼, ਗੋਲ਼ੀਆਂ ਦੀ ਚਰਚਾ ਨੇ ਪੁਲਿਸ ਦੇ ਦਾਅਵੇ ਨੂੰ ਬਣਾਇਆ ਸਵਾਲਾਂ ਘੇਰੇ 'ਚ
📷 NRI Post Desk

ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿੱਚ ਲੱਗੀ ਪਟਾਕਾ ਮੰਡੀ ਵਿੱਚ ਸੋਮਵਾਰ ਦੇਰ ਸ਼ਾਮ ਉਸ ਸਮੇਂ ਜੰਗ ਦਾ ਮੈਦਾਨ ਬਣ ਗਈ, ਜਦੋਂ ਇੱਕ ਦੁਕਾਨਦਾਰ ਅਤੇ ਠੇਕੇਦਾਰ ਵਿਚਕਾਰ ਹੋਈ ਮਾਮੂਲੀ ਬਹਿਸਬਾਜ਼ੀ ਨੇ ਹਿੰਸਕ ਰੂਪ ਧਾਰਨ ਕਰ ਲਿਆ। ਦੋਵਾਂ ਧਿਰਾਂ ਵਿਚਕਾਰ ਹੋਈ ਤਕਰਾਰ ਇੰਨੀ ਵਧ ਗਈ ਕਿ ਕਥਿਤ ਤੌਰ 'ਤੇ ਠੇਕੇਦਾਰ ਅਤੇ ਉਸ ਦੇ ਕਰਿੰਦਿਆਂ ਵੱਲੋਂ ਦੁਕਾਨਦਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ ਗਈ, ਜਿਸ ਵਿੱਚ ਦੁਕਾਨਦਾਰ ਜ਼ਖਮੀ ਹੋ ਗਿਆ ਅਤੇ ਮੰਡੀ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੂਤਰਾਂ ਦੇ ਹਵਾਲੇ ਨਾਲ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਝਗੜੇ ਦੌਰਾਨ ਗੋਲ਼ੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨੇ ਮਾਮਲੇ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਹਾਲਾਂਕਿ ਗੋਲ਼ੀ ਚੱਲਣ ਦੀ ਇਸ ਚਰਚਾ ਦੀ ਅਜੇ ਤੱਕ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ, ਜਿਸ ਕਾਰਨ ਸਵਾਲ ਉੱਠ ਰਹੇ ਹਨ ਕਿ ਆਖ਼ਿਰ ਮੰਡੀ ਵਿੱਚ ਅਸਲ ਵਿੱਚ ਕੀ ਹੋਇਆ ਸੀ। ਘਟਨਾ ਤੋਂ ਬਾਅਦ ਪਟਾਕਾ ਮੰਡੀ ਵਿੱਚ ਮੌਜੂਦ ਦੁਕਾਨਦਾਰਾਂ ਅਤੇ ਹੋਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਰ ਕੋਈ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਬਾਰੇ ਸੋਚ ਰਿਹਾ ਹੈ। ਦੂਜੇ ਪਾਸੇ, ਇਸ ਮਾਮਲੇ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਥਾਣਾ ਸਲੇਮ ਟਾਬਰੀ ਦੇ ਮੁਖੀ ਜਸਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਮਾਮੂਲੀ ਲੜਾਈ-ਝਗੜੇ ਦੀ ਘਟਨਾ ਵਾਪਰੀ ਹੈ ਅਤੇ ਇਸ ਦੌਰਾਨ ਜੈਪੀ ਨਾਮ ਦੇ ਦੁਕਾਨਦਾਰ ਦੇ ਸੱਟਾਂ ਲੱਗਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਮੁਤਾਬਕ ਦੁਕਾਨਦਾਰ ਦਾ ਇੱਕ ਲੇਬਰ ਨਾਲ ਝਗੜਾ ਹੋਇਆ ਸੀ, ਪਰ ਥਾਣਾ ਮੁਖੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਗੋਲ਼ੀ ਚੱਲਣ ਸਬੰਧੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਅਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਜਾਂਚ ਦੌਰਾਨ ਝਗੜੇ ਦੇ ਅਸਲ ਕਾਰਨਾਂ ਅਤੇ ਗੋਲੀਆਂ ਚੱਲਣ ਦੀ ਚਰਚਾ ਸਬੰਧੀ ਕੀ ਤੱਥ ਸਾਹਮਣੇ ਆਉਂਦੇ ਹਨ ਅਤੇ ਜ਼ਖਮੀ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!