|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ ਦਹਿਸ਼ਤ: ਕਾਰ ਸਵਾਰਾਂ ਨੇ ਦਿੱਤਾ ਮੂੰਹਤੋੜ ਜਵਾਬ, ਪਰ ਪਿੱਛੇ ਛੁੱਟਿਆ ਖੌਫ਼ਨਾਕ ਰਾਜ਼

ਪਟਿਆਲਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਸਫਾਬਾਦੀ ਗੇਟ ਇਲਾਕੇ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਇੱਕ ਵੱਡੀ ਵਾਰਦਾਤ ਵਾਪਰਨ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਕੁਝ ਨੌਜਵਾਨਾਂ ਉੱਤੇ ਪਹਿਲਾਂ ਤੋਂ

NRI Post Desk · 8 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ ਦਹਿਸ਼ਤ: ਕਾਰ ਸਵਾਰਾਂ ਨੇ ਦਿੱਤਾ ਮੂੰਹਤੋੜ ਜਵਾਬ, ਪਰ ਪਿੱਛੇ ਛੁੱਟਿਆ ਖੌਫ਼ਨਾਕ ਰਾਜ਼
📷 NRI Post Desk

ਪਟਿਆਲਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਸਫਾਬਾਦੀ ਗੇਟ ਇਲਾਕੇ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਇੱਕ ਵੱਡੀ ਵਾਰਦਾਤ ਵਾਪਰਨ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਕੁਝ ਨੌਜਵਾਨਾਂ ਉੱਤੇ ਪਹਿਲਾਂ ਤੋਂ ਘਾਤ ਲਗਾ ਕੇ ਖੜ੍ਹੇ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ, ਕਾਰ ਸਵਾਰਾਂ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਤੋਂ ਬਾਅਦ ਹਮਲਾਵਰ ਘਬਰਾ ਕੇ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਸਵਾਰ ਸੁਖਵਿੰਦਰ ਸਿੰਘ ਉਰਫ਼ ਗਾਗੂ ਨੇ ਦੱਸਿਆ ਕਿ ਉਹ ਆਪਣੇ ਘਰ ਦੀ ਗਲੀ ਦੇ ਬਾਹਰ ਆਪਣੇ ਸਾਥੀਆਂ ਸਮੇਤ ਕਾਰ ਵਿੱਚ ਬੈਠ ਕੇ ਕਿਤੇ ਜਾਣ ਲਈ ਨਿਕਲਣ ਹੀ ਲੱਗਾ ਸੀ, ਇਸੇ ਦੌਰਾਨ ਉੱਥੇ ਪਹਿਲਾਂ ਤੋਂ ਹੀ ਖੜ੍ਹੇ ਤਿੰਨ ਵਿਅਕਤੀਆਂ ਨੇ ਅਚਾਨਕ ਉਨ੍ਹਾਂ ਦੀ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਨੂੰ ਦੇਖਦਿਆਂ ਗਾਗੂ ਨੇ ਤੁਰੰਤ ਆਪਣਾ ਲਾਇਸੰਸੀ ਹਥਿਆਰ ਕੱਢਿਆ ਅਤੇ ਆਪਣੀ ਜਾਨ ਬਚਾਉਣ ਲਈ ਜਵਾਬੀ ਫਾਇਰਿੰਗ ਕੀਤੀ, ਜਿਸ ਨੂੰ ਦੇਖ ਕੇ ਹਮਲਾਵਰ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਭੱਜ ਨਿਕਲੇ। ਸੁਖਵਿੰਦਰ ਸਿੰਘ ਉਰਫ਼ ਗਾਗੂ ਨੇ ਇਸ ਹਮਲੇ ਪਿੱਛੇ ਪੁਰਾਣੀ ਰੰਜਿਸ਼ ਅਤੇ ਫਿਰੌਤੀ ਦਾ ਖਦਸ਼ਾ ਜਤਾਇਆ ਹੈ ਅਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਨੂੰ ਪਿਛਲੇ ਕਰੀਬ ਇੱਕ ਸਾਲ ਤੋਂ ਬੌਬੀ ਮਾਹੀ ਅਤੇ ਰਵੀ ਮਾਹੀ ਨਾਮ ਦੇ ਵਿਅਕਤੀਆਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਸ ਕੋਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਦਾਅਵਾ ਕੀਤਾ ਕਿ ਫਿਰੌਤੀ ਨਾ ਦੇਣ ਕਾਰਨ ਹੀ ਅੱਜ ਉਸ ਉੱਤੇ ਇਹ ਜਾਨਲੇਵਾ ਹਮਲਾ ਕਰਵਾਇਆ ਗਿਆ ਹੈ ਅਤੇ ਜੇਕਰ ਅੱਜ ਉਸ ਕੋਲ ਆਪਣਾ ਲਾਇਸੰਸੀ ਹਥਿਆਰ ਨਾ ਹੁੰਦਾ ਅਤੇ ਉਸ ਨੇ ਸਮੇਂ ਸਿਰ ਜਵਾਬੀ ਕਾਰਵਾਈ ਨਾ ਕੀਤੀ ਹੁੰਦੀ, ਤਾਂ ਹਮਲਾਵਰਾਂ ਨੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਜਾਨੋਂ ਮਾਰ ਦੇਣਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਅਤੇ ਪੁਲਿਸ ਵੱਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਦੋਂਕਿ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਟਿਆਲਾ ਦਹਿਸ਼ਤ: ਕਾਰ ਸਵਾਰਾਂ ਨੇ ਦਿੱਤਾ ਮੂੰਹਤੋੜ ਜਵਾਬ, ਪਰ ਪਿੱਛੇ ਛੁੱਟਿਆ ਖੌਫ਼ਨਾਕ ਰਾਜ਼ — NRI Post