|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਨੇ ਸਰਪੰਚ ਖ਼ਿਲਾਫ਼ ਦਿੱਤਾ ਧਮਾਕੇਦਾਰ ਬਿਆਨ, ਆਡੀਓ ਰਿਕਾਰਡਿੰਗ ਨੇ ਹਿਲਾ ਦਿੱਤੇ ਪਿੰਡ ਦੇ ਕਾਜ਼ੀ

ਪਿੰਡ ਨੰਗਲ ਵਿਖੇ ਬੀਤੇ ਦਿਨੀਂ ਵਾਪਰੀ 33 ਸਾਲਾ ਨੌਜਵਾਨ ਪਰਮਜੀਤ ਸਿੰਘ ਦੀ ਭੇਤਭਰੇ ਹਾਲਾਤਾਂ ਵਿੱਚ ਹੋਈ ਮੌਤ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ, ਜਿੱਥੇ ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਲਿਖਤੀ ਸ਼ਿਕਾਇਤ ਦੇ

NRI Post Desk · 106 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਨੇ ਸਰਪੰਚ ਖ਼ਿਲਾਫ਼ ਦਿੱਤਾ ਧਮਾਕੇਦਾਰ ਬਿਆਨ, ਆਡੀਓ ਰਿਕਾਰਡਿੰਗ ਨੇ ਹਿਲਾ ਦਿੱਤੇ ਪਿੰਡ ਦੇ ਕਾਜ਼ੀ
📷 NRI Post Desk

ਪਿੰਡ ਨੰਗਲ ਵਿਖੇ ਬੀਤੇ ਦਿਨੀਂ ਵਾਪਰੀ 33 ਸਾਲਾ ਨੌਜਵਾਨ ਪਰਮਜੀਤ ਸਿੰਘ ਦੀ ਭੇਤਭਰੇ ਹਾਲਾਤਾਂ ਵਿੱਚ ਹੋਈ ਮੌਤ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ, ਜਿੱਥੇ ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਨਾ ਸਿਰਫ਼ ਦੋ ਵਿਅਕਤੀਆਂ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਹਨ, ਸਗੋਂ ਸ਼ੱਕੀ ਪਹਿਲੂਆਂ ਨੂੰ ਉਜਾਗਰ ਕਰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਜਿਸਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪਿਤਾ ਦਾ ਦੋਸ਼ ਹੈ ਕਿ ਉਸਦਾ ਪੁੱਤਰ ਪਿੰਡ ਨੰਗਲ ਵਾਸੀ ਬਲਦੇਵ ਸਿੰਘ ਕੋਲ ਘਰ ਅਤੇ ਖੇਤੀਬਾੜੀ ਦਾ ਕੰਮ ਕਰਦਾ ਸੀ, ਪਰ ਬਲਦੇਵ ਸਿੰਘ ਵੱਲੋਂ ਉਸਨੂੰ ਕਥਿਤ ਤੌਰ ’ਤੇ ਨਸ਼ਾ ਕਰਵਾਇਆ ਜਾਂਦਾ ਸੀ ਅਤੇ ਕੁੱਟਮਾਰ ਵੀ ਕੀਤੀ ਜਾਂਦੀ ਸੀ। ਹਰਜਿੰਦਰ ਸਿੰਘ ਅਨੁਸਾਰ 30 ਜੁਲਾਈ ਨੂੰ ਬਲਦੇਵ ਸਿੰਘ ਉਸਦੇ ਪੁੱਤਰ ਨੂੰ ਬਿਨਾਂ ਦੱਸੇ ਘਰੋਂ ਲੈ ਗਿਆ ਅਤੇ ਵਾਪਸ ਲਿਆਉਣ ਸਮੇਂ ਪਰਮਜੀਤ ਦੀ ਅੱਖ, ਮੋਢੇ ਅਤੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਬਾਅਦ 1 ਅਗਸਤ ਨੂੰ ਸ਼ਾਮ ਕਰੀਬ ਸਾਢੇ ਪੰਜ ਵਜੇ ਉਸਦੀ ਮੌਤ ਹੋ ਗਈ। ਇਸ ਤੋਂ ਵੀ ਵੱਡਾ ਖੁਲਾਸਾ ਪਿਤਾ ਨੇ ਇਹ ਕੀਤਾ ਹੈ ਕਿ ਮੌਤ ਤੋਂ ਬਾਅਦ ਵੀ ਬਲਦੇਵ ਸਿੰਘ ਉਨ੍ਹਾਂ ਦੇ ਘਰ ਆਇਆ ਅਤੇ ਪੁੱਛਗਿੱਛ ਕਰਨ ’ਤੇ ਗਾਲੀ-ਗਲੋਚ ਕੀਤੀ, ਜੋ ਸ਼ੱਕ ਨੂੰ ਹੋਰ ਵਧਾਉਂਦਾ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਦੋਂ ਪਰਿਵਾਰ ਨੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਕਥਿਤ ਤੌਰ ’ਤੇ ਮਾਮਲੇ ਨੂੰ ਦਬਾਉਣ ਲਈ ਦਬਾਅ ਬਣਾਇਆ ਗਿਆ ਅਤੇ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਲਈ ਕਿਹਾ ਗਿਆ, ਜਿਸਦੀ ਪੁਸ਼ਟੀ ਲਈ ਪਿਤਾ ਕੋਲ ਆਡੀਓ ਰਿਕਾਰਡਿੰਗ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪਿਤਾ ਨੇ ਬਲਦੇਵ ਸਿੰਘ ’ਤੇ ਪਿੰਡ ਵਿੱਚ ਨਸ਼ਾ ਵੇਚਣ ਦੇ ਵੀ ਦੋਸ਼ ਲਗਾਏ ਹਨ ਅਤੇ ਦੱਸਿਆ ਕਿ ਪਿੰਡ ਵਾਸੀਆਂ ਨੇ ਪਹਿਲਾਂ ਵੀ ਸਰਪੰਚ ਕੋਲ ਇਹ ਮਾਮਲਾ ਉਠਾਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਦੂਜੇ ਪਾਸੇ, ਸਰਪੰਚ ਰਣਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਸਿਰਫ਼ ਪਿੰਡ ਦੇ ਮੁਖੀ ਹੋਣ ਦੇ ਨਾਤੇ ਪਰਿਵਾਰ ਕੋਲ ਸੰਸਕਾਰ ਦਾ ਸਮਾਂ ਪੁੱਛਣ ਗਏ ਸਨ ਅਤੇ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਲ ਸੱਚਾਈ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ, ਪਰ ਪਰਿਵਾਰ ਦੇ ਦੋਸ਼ਾਂ ਅਤੇ ਆਡੀਓ ਰਿਕਾਰਡਿੰਗ ਵਾਲੇ ਦਾਅਵੇ ਨੇ ਪਿੰਡ ਦੇ ਲੋਕਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਕਿਤੇ ਇਹ ਮੌਤ ਕੁਦਰਤੀ ਨਹੀਂ ਸੀ, ਅਤੇ ਕੀ ਪਿੰਡ ਦਾ ਸਰਪੰਚ ਸੱਚ ਵਿੱਚ ਸਾਜ਼ਿਸ਼ ਵਿੱਚ ਸ਼ਾਮਲ ਹੋ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!