|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਾਈਵੇਟ ਸਕੂਲਾਂ ਦੀ ਫੀਸ ਤੇ ਨੱਥ ਪਾਉਣ ਵਾਲੀ ਸਰਕਾਰ ਦੇ ਸਾਹਮਣੇ ਖੁਲ੍ਹਿਆ ਵੱਡਾ ਭੇਤ, ਬੋਰਡ ਦੀ ਆਪਣੀ ਫੀਸ ਨੇ ਮਾਪਿਆਂ ਦੀ ਕਮਰ ਤੋੜੀ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ਤੇ ਲਗਾਮ ਕੱਸਣ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਇਸ ਨੂੰ

NRI Post Desk · 105 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਾਈਵੇਟ ਸਕੂਲਾਂ ਦੀ ਫੀਸ ਤੇ ਨੱਥ ਪਾਉਣ ਵਾਲੀ ਸਰਕਾਰ ਦੇ ਸਾਹਮਣੇ ਖੁਲ੍ਹਿਆ ਵੱਡਾ ਭੇਤ, ਬੋਰਡ ਦੀ ਆਪਣੀ ਫੀਸ ਨੇ ਮਾਪਿਆਂ ਦੀ ਕਮਰ ਤੋੜੀ
📷 NRI Post Desk

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ਤੇ ਲਗਾਮ ਕੱਸਣ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਇਸ ਨੂੰ ਮਾਪਿਆਂ ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਤਿਹਾਸਕ ਕਦਮ ਦੱਸਿਆ ਹੈ, ਪਰ ਉਨ੍ਹਾਂ ਨੇ ਉਸੇ ਸਾਹ ਵਿੱਚ ਇੱਕ ਅਜਿਹਾ ਖੁਲਾਸਾ ਕੀਤਾ ਹੈ ਜੋ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਬੇਨਕਾਬ ਕਰਦਾ ਹੈ। ਢਿੱਲੋਂ ਨੇ ਕਿਹਾ ਕਿ ਜਿੱਥੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਤੇ ਕਾਬੂ ਪਾਇਆ ਗਿਆ ਹੈ, ਉੱਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਆਪਣੀ ਫੀਸ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਅੱਖਾਂ ਮੀਚ ਕੇ ਬੈਠਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਪ੍ਰੀਖਿਆ ਫੀਸ, ਫਾਰਮ ਫੀਸ, ਰੀ-ਚੈਕਿੰਗ ਦੀ ਫੀਸ, ਲੇਟ ਫੀਸ, ਸਰਟੀਫਿਕੇਟ ਫੀਸ ਤੇ ਸੋਧ ਕਰਨ ਦੇ ਨਾਂ ਤੇ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ, ਜੋ ਕਿ ਪ੍ਰਾਈਵੇਟ ਸਕੂਲਾਂ ਦੀ ਫੀਸ ਤੋਂ ਵੀ ਵੱਧ ਬੋਝ ਬਣ ਚੁੱਕੀ ਹੈ। ਯੂਨੀਅਨ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗੁਰੂ ਨੇ ਸਵਾਲ ਉਠਾਇਆ ਕਿ ਜੇਕਰ ਸਰਕਾਰ ਪ੍ਰਾਈਵੇਟ ਸਕੂਲਾਂ ਦੀ ਫੀਸ ਦੀ ਜਾਂਚ ਕਰ ਰਹੀ ਹੈ ਤਾਂ ਬੋਰਡ ਦੀ ਫੀਸ ਦੀ ਸਮੀਖਿਆ ਕਿਉਂ ਨਹੀਂ ਕੀਤੀ ਜਾ ਰਹੀ, ਕਿਉਂਕਿ ਬਰਾਬਰੀ ਦਾ ਸਿਧਾਂਤ ਤਾਂ ਸਿਰਫ ਬੋਲਣ ਤੱਕ ਹੀ ਸੀਮਤ ਲੱਗਦਾ ਹੈ। ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਘੁਢਾਣੀ ਨੇ ਚਿੰਤਾ ਪ੍ਰਗਟਾਉਂਦਿਆਂ ਦੱਸਿਆ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਲੰਬੇ ਸਮੇਂ ਤੋਂ ਮੰਗ ਕੀਤੀ ਸੀ ਕਿ ਪੰਜਾਬ ਬੋਰਡ ਦੀ ਫੀਸ ਨੂੰ ਤਰਕਸੰਗਤ ਬਣਾ ਕੇ ਕਿਫਾਇਤੀ ਕੀਤਾ ਜਾਵੇ, ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਬੋਰਡ ਦੀ ਫੀਸ ਦੀ ਤੁਰੰਤ ਸਮੀਖਿਆ ਕੀਤੀ ਜਾਵੇ ਤੇ ਇਸ ਨੂੰ ਘਟਾਇਆ ਜਾਵੇ, ਕਿਉਂਕਿ ਬੋਰਡ ਪ੍ਰੀਖਿਆਵਾਂ ਵਿੱਚ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਨੂੰ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ। ਯੂਨੀਅਨ ਦੇ ਪ੍ਰੈੱਸ ਸਕੱਤਰ ਅਲਬੇਲ ਸਿੰਘ ਪੁੜੈਣ, ਮਨਦੀਪ ਸਿੰਘ ਸੇਖੋਂ ਅਤੇ ਹਰਪ੍ਰੀਤ ਸਿੰਘ ਸਾਹਨੇਵਾਲ ਨੇ ਵੀ ਸਖਤ ਰੁਖ ਅਪਣਾਉਂਦਿਆਂ ਮੰਗ ਕੀਤੀ ਕਿ ਫੀਸ ਰੈਗੂਲੇਸ਼ਨ ਦਾ ਲਾਭ ਹਰ ਵਿਦਿਆਰਥੀ ਤੱਕ ਪਹੁੰਚੇ ਅਤੇ ਬੋਰਡ ਦੀ ਪ੍ਰੀਖਿਆ ਫੀਸ ਘੱਟ ਕਰਕੇ ਸਾਰੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਜਾਵੇ, ਨਹੀਂ ਤਾਂ ਇਹ ਵਿਤਕਰਾ ਅਸਹਿ ਹੋ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!