|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਰਕਿੰਗ ਦੇ ਨਾਂ ’ਤੇ ਵਸੂਲੀ ਜਾਂ ਸਿਹਤ ਸੇਵਾਵਾਂ ਦੀ ਕਬਰ? ਸੀਐੱਚਸੀ ਹਾਜੀਪੁਰ ਦੇ ਅੰਦਰੂਨੀ ਭੇਤ ਨੇ ਸਰਕਾਰ ਦੇ ਦਾਅਵਿਆਂ ਨੂੰ ਕੀਤਾ ਚਕਨਾਚੂਰ!

ਮੁਕੇਰੀਆਂ ਦੇ ਇਲਾਕੇ ਦੇ ਲੋਕਾਂ ਲਈ ਸਰਕਾਰੀ ਸਿਹਤ ਸੇਵਾਵਾਂ ਦਾ ਆਸਰਾ ਮੰਨੇ ਜਾਂਦੇ ਕਮਿਊਨਿਟੀ ਹੈਲਥ ਸੈਂਟਰ ਸੀਐੱਚਸੀ ਹਾਜੀਪੁਰ ਦੀ ਹਾਲਤ ਨੇ ਅੱਜ ਉਨ੍ਹਾਂ ਸਾਰੇ ਦਾਅਵਿਆਂ ’ਤੇ ਪਾਣੀ ਫੇਰ ਦਿੱਤਾ ਹੈ, ਜਿਨ੍ਹਾਂ ਨੂੰ ‘ਸਿਹਤ ਕ੍ਰਾਂਤੀ’ ਦੇ ਨਾਂ ’ਤੇ

NRI Post Desk · 81 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਰਕਿੰਗ ਦੇ ਨਾਂ ’ਤੇ ਵਸੂਲੀ ਜਾਂ ਸਿਹਤ ਸੇਵਾਵਾਂ ਦੀ ਕਬਰ? ਸੀਐੱਚਸੀ ਹਾਜੀਪੁਰ ਦੇ ਅੰਦਰੂਨੀ ਭੇਤ ਨੇ ਸਰਕਾਰ ਦੇ ਦਾਅਵਿਆਂ ਨੂੰ ਕੀਤਾ ਚਕਨਾਚੂਰ!
📷 NRI Post Desk

ਮੁਕੇਰੀਆਂ ਦੇ ਇਲਾਕੇ ਦੇ ਲੋਕਾਂ ਲਈ ਸਰਕਾਰੀ ਸਿਹਤ ਸੇਵਾਵਾਂ ਦਾ ਆਸਰਾ ਮੰਨੇ ਜਾਂਦੇ ਕਮਿਊਨਿਟੀ ਹੈਲਥ ਸੈਂਟਰ ਸੀਐੱਚਸੀ ਹਾਜੀਪੁਰ ਦੀ ਹਾਲਤ ਨੇ ਅੱਜ ਉਨ੍ਹਾਂ ਸਾਰੇ ਦਾਅਵਿਆਂ ’ਤੇ ਪਾਣੀ ਫੇਰ ਦਿੱਤਾ ਹੈ, ਜਿਨ੍ਹਾਂ ਨੂੰ ‘ਸਿਹਤ ਕ੍ਰਾਂਤੀ’ ਦੇ ਨਾਂ ’ਤੇ ਪ੍ਰਚਾਰਿਆ ਜਾ ਰਿਹਾ ਸੀ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਨੇ ਇਸ ਸਿਹਤ ਕੇਂਦਰ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਕਥਿਤ ਤੌਰ ’ਤੇ ਪਾਰਕਿੰਗ ਦੇ ਨਾਂ ’ਤੇ ਵਸੂਲੀ ਕੀਤੇ ਜਾਣ ਦਾ ਗੰਭੀਰ ਮੁੱਦਾ ਚੁੱਕਿਆ ਹੈ, ਜਿਸ ਨੇ ਸਰਕਾਰੀ ਸਿਹਤ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਢਾਡੇਕਟਵਾਲ ਨੇ ਦੱਸਿਆ ਕਿ ਇਹ ਸਿਹਤ ਕੇਂਦਰ ਆਲੇ-ਦੁਆਲੇ ਦੇ ਕਈ ਪਿੰਡਾਂ ਦੀ ਮੁੱਖ ਸਰਕਾਰੀ ਸਿਹਤ ਸੰਸਥਾ ਹੈ, ਜਿੱਥੇ ਆਮ ਲੋਕ ਘੱਟ ਖਰਚੇ ’ਤੇ ਇਲਾਜ ਦੀ ਉਮੀਦ ਨਾਲ ਪਹੁੰਚਦੇ ਹਨ, ਪਰ ਪਿਛਲੇ ਕੁਝ ਸਮੇਂ ਤੋਂ ਉੱਥੇ ਵਾਹਨ ਖੜ੍ਹੇ ਕਰਨ ਲਈ ਪਾਰਕਿੰਗ ਪਰਚੀ ਲਗਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ, ਜਦਕਿ ਕੋਈ ਢੁੱਕਵਾਂ ਪਾਰਕਿੰਗ ਸਥਾਨ ਵੀ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਬੋਝ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ’ਤੇ ਇਹ ਵਸੂਲੀ ਵਾਧੂ ਆਰਥਿਕ ਬੋਝ ਪਾ ਰਹੀ ਹੈ, ਜਦੋਂ ਕਿ ਸਰਕਾਰ ਦਾ ਪਹਿਲਾ ਫਰਜ਼ ਸਹੂਲਤਾਂ ਦੇਣਾ ਹੁੰਦਾ ਹੈ, ਨਾ ਕਿ ਵਸੂਲੀ ਕਰਨਾ। ਇਸ ਤੋਂ ਇਲਾਵਾ ਢਾਡੇਕਟਵਾਲ ਨੇ ਸਿਹਤ ਕੇਂਦਰ ਦੀ ਇਮਾਰਤ ਦੀ ਖਸਤਾ ਹਾਲਤ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਹੈ, ਜਿੱਥੇ ਪਖਾਨਿਆਂ ਦੀ ਹਾਲਤ ਤਸੱਲੀਬਖਸ਼ ਨਹੀਂ ਹੈ ਅਤੇ ਪਿਛਲੇ ਬਰਸਾਤੀ ਮੌਸਮ ਵਿੱਚ ਨੁਕਸਾਨੀ ਗਈ ਚਾਰਦੀਵਾਰੀ ਦੀ ਮੁਰੰਮਤ ਵੀ ਅੱਜ ਤੱਕ ਨਹੀਂ ਹੋ ਸਕੀ ਹੈ। ਉਨ੍ਹਾਂ ਸਭ ਤੋਂ ਵੱਡਾ ਸਵਾਲ ਡਾਕਟਰਾਂ ਦੀ ਘਾਟ ਨੂੰ ਲੈ ਕੇ ਉਠਾਇਆ ਹੈ, ਜੋ ਸਿਹਤ ਕੇਂਦਰ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਸਿੱਧਾ ਪ੍ਰਭਾਵਿਤ ਕਰ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਢਾਡੇਕਟਵਾਲ ਨੇ ਖੁਲਾਸਾ ਕੀਤਾ ਕਿ ਇਸ ਸਿਹਤ ਕੇਂਦਰ ਲਈ ਜ਼ਮੀਨ ਦਾ ਕੁਝ ਹਿੱਸਾ ਉਨ੍ਹਾਂ ਦੇ ਪੁਰਖਿਆਂ ਵੱਲੋਂ ਦੀਨ-ਦੁਖੀਆਂ ਦੇ ਇਲਾਜ ਲਈ ਸਹਿਯੋਗ ਦੇ ਉਦੇਸ਼ ਨਾਲ ਦਾਨ ਕੀਤਾ ਗਿਆ ਸੀ, ਪਰ ਅੱਜ ਉਸੇ ਜ਼ਮੀਨ ’ਤੇ ਬਣੀ ਇਮਾਰਤ ਵਿੱਚ ਲੋਕਾਂ ਤੋਂ ਪਾਰਕਿੰਗ ਦੇ ਨਾਂ ’ਤੇ ਪੈਸੇ ਵਸੂਲੇ ਜਾ ਰਹੇ ਹਨ, ਜੋ ਕਿ ਬੜੇ ਧੋਖੇ ਦੀ ਗੱਲ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਸ ਤਰ੍ਹਾਂ ਦੀ ਕਥਿਤ ਪਾਰਕਿੰਗ ਵਸੂਲੀ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ, ਨਾਲ ਹੀ ਇਮਾਰਤ ਦੀ ਮੁਰੰਮਤ, ਪਖਾਨਿਆਂ ਦਾ ਸੁਚਾਰੂ ਪ੍ਰਬੰਧ ਅਤੇ ਡਾਕਟਰਾਂ ਦੀ ਘਾਟ ਪੂਰੀ ਕਰਨ ਦੀ ਸਖ਼ਤ ਮੰਗ ਕੀਤੀ ਹੈ। ਢਾਡੇਕਟਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਕਥਿਤ ਪਾਰਕਿੰਗ ਵਸੂਲੀ ਦੀ ਨਿਰਪੱਖ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ, ਤਾਂ ਜੋ ਆਮ ਲੋਕਾਂ ਨਾਲ ਹੋ ਰਹੇ ਇਸ ਕਥਿਤ ਸ਼ੋਸ਼ਣ ਦਾ ਪਰਦਾਫਾਸ਼ ਹੋ ਸਕੇ। ਇਸ ਮੌਕੇ ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਪ੍ਰਿੰਸ ਸ਼ਰਮਾ ਹਾਜੀਪੁਰ, ਬਲਬੀਰ ਸਿੰਘ ਅਜਮੇਰ, ਬਲਵੀਰ ਸਿੰਘ ਭਵਨਾਲ, ਰਵੀ ਕੁਮਾਰ, ਮਹਿੰਦਰ ਸਿੰਘ ਖੁੰਡਾਂ, ਸ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!