ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਮੀਦੀ ਵਿਖੇ ਇੱਕ ਅਜਿਹਾ ਕੈਂਪ ਲੱਗਾ ਜਿਸ ਨੇ ਉਨ੍ਹਾਂ ਕਿਸਾਨਾਂ ਦੀ ਕਹਾਣੀ ਹੀ ਬਦਲ ਦਿੱਤੀ ਜੋ ਪਿਛਲੇ ਪੰਜ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾ ਰਹੇ ਸਨ। ਰਮੀਦੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਨੇ ਸ਼ਿਰਕਤ ਕੀਤੀ। ਇਹ ਕੈਂਪ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਖ਼ਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਉਣਾ ਸੀ। ਕੈਂਪ ਦੌਰਾਨ ਡਾ. ਜਗਜੀਤ ਸਿੰਘ ਨੇ ਕਿਸਾਨਾਂ ਨੂੰ ਵਾਤਾਵਰਣ, ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਤੇ ਪਰਾਲੀ ਸਾੜਨ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰਕੇ ਵਾਤਾਵਰਣ ਤੇ ਮਿੱਟੀ ਦੀ ਸਿਹਤ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਸਭ ਤੋਂ ਵੱਡਾ ਅਤੇ ਦਿਲਚਸਪ ਪਲ ਉਦੋਂ ਆਇਆ ਜਦੋਂ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਪਰਾਲੀ ਨਾ ਸਾੜਨ ਅਤੇ ਪਰਾਲੀ ਦਾ ਇਨ-ਸੀਟੂ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਕਿਸਾਨਾਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਏਆਰ ਕਪੂਰਥਲਾ ਗੁਰਯਾਦਵਿੰਦਰ ਸਿੰਘ, ਸਰਕਲ ਇੰਸਪੈਕਟਰ ਇੰਦਰਬੀਰ ਸਿੰਘ, ਅਤਿੰਦਰਪਾਲ ਸਿੰਘ ਤੋਂ ਇਲਾਵਾ ਮਾਰਕਫੈੱਡ, ਇਫਕੋ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਮਸ਼ੀਨਰੀ ਦੀ ਵਰਤੋਂ ਅਤੇ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਹ ਕੈਂਪ ਇਸ ਗੱਲ ਦਾ ਸਬੂਤ ਬਣ ਗਿਆ ਕਿ ਜੇਕਰ ਕਿਸਾਨਾਂ ਨੂੰ ਸਹੀ ਜਾਣਕਾਰੀ ਅਤੇ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸੰਭਵ ਹੈ।
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੀ ਵਿਸ਼ੇਸ਼ ਪਹਿਚਾਣ, ਕੈਂਪ ਵਿੱਚ ਖੁੱਲ੍ਹਾ ਹੋਇਆ ਵੱਡਾ ਰਾਜ
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਮੀਦੀ ਵਿਖੇ ਇੱਕ ਅਜਿਹਾ ਕੈਂਪ ਲੱਗਾ ਜਿਸ ਨੇ ਉਨ੍ਹਾਂ ਕਿਸਾਨਾਂ ਦੀ ਕਹਾਣੀ ਹੀ ਬਦਲ ਦਿੱਤੀ ਜੋ ਪਿਛਲੇ ਪੰਜ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾ ਰਹੇ ਸਨ। ਰਮੀਦੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ ਪਰਾਲੀ ਸਾੜ
NRI Post Desk · 54 ਦਿਨ ਪਹਿਲਾਂ · ਅੱਪਡੇਟ 33 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




