|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਰਵਿੰਦਰ ਝੋਟਾ ਕੇਸ 'ਚ ਵੱਡਾ ਖੁਲਾਸਾ: ਕੈਬਨਿਟ ਮੰਤਰੀ ਖੁੱਡੀਆਂ ਦੀ ਮੁਲਾਕਾਤ ਤੋਂ ਬਾਅਦ ਭੀਮ ਸਿੰਘ ਦਾ ਚੌਂਕਾ ਦੇਣ ਵਾਲਾ ਬਿਆਨ, ਰਾਹੁਲ ਗਾਂਧੀ ਤੇ ਬੇਅੰਤ ਸਿੰਘ ਦੇ ਪਰਿਵਾਰ ਨੂੰ ਲੈ ਕੇ ਦਿੱਤੀ ਚਿਤਾਵਨੀ

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਅੱਜ ਉਸ ਸਮੇਂ ਵੱਡਾ ਘਟਨਾਕ੍ਰਮ ਵਾਪਰਿਆ ਜਦੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਰਕਾਰ ਦੇ ਨੁਮਾਇੰਦੇ ਵਜੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪੁੱਜੇ, ਅਤੇ ਉਨ੍ਹਾਂ ਦ

NRI Post Desk · 22 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਰਵਿੰਦਰ ਝੋਟਾ ਕੇਸ 'ਚ ਵੱਡਾ ਖੁਲਾਸਾ: ਕੈਬਨਿਟ ਮੰਤਰੀ ਖੁੱਡੀਆਂ ਦੀ ਮੁਲਾਕਾਤ ਤੋਂ ਬਾਅਦ ਭੀਮ ਸਿੰਘ ਦਾ ਚੌਂਕਾ ਦੇਣ ਵਾਲਾ ਬਿਆਨ, ਰਾਹੁਲ ਗਾਂਧੀ ਤੇ ਬੇਅੰਤ ਸਿੰਘ ਦੇ ਪਰਿਵਾਰ ਨੂੰ ਲੈ ਕੇ ਦਿੱਤੀ ਚਿਤਾਵਨੀ
📷 NRI Post Desk

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਅੱਜ ਉਸ ਸਮੇਂ ਵੱਡਾ ਘਟਨਾਕ੍ਰਮ ਵਾਪਰਿਆ ਜਦੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਰਕਾਰ ਦੇ ਨੁਮਾਇੰਦੇ ਵਜੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪੁੱਜੇ, ਅਤੇ ਉਨ੍ਹਾਂ ਦੇ ਨਾਲ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਇਹ ਮੁਲਾਕਾਤ ਉਸ ਤੋਂ ਬਾਅਦ ਹੋਈ ਜਦੋਂ ਐਤਵਾਰ ਨੂੰ ਏਡੀਜੀਪੀ ਗੌਤਮ ਚੀਮਾ ਅਤੇ ਮਾਨਸਾ ਦੇ ਡੀਸੀ ਰਹਿ ਚੁੱਕੇ ਕੁਲਵੰਤ ਸਿੰਘ ਧੂਰੀ ਨਾਲ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਅਤੇ ਐਕਸ਼ਨ ਕਮੇਟੀ ਦੇ ਦੋ ਮੈਂਬਰਾਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਆਪ ਦੇ ਮੰਤਰੀਆਂ ਨਾਲ ਮੀਟਿੰਗ ਕੀਤੇ ਜਾਣ ਦੀ ਮੰਗ ਰੱਖੀ ਸੀ। ਕੈਬਨਿਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬਾਹਰ ਆਏ ਭੀਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ, ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਪਰਵਿੰਦਰ ਸਿੰਘ ਦੇ ਨਿੱਕੇ ਨਿੱਕੇ ਬੱਚੇ ਸਨ ਅਤੇ ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਕੈਬਨਟ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਹੋਵੇਗੀ ਅਤੇ ਇਸ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਮੀਟਿੰਗ ਕੀਤੀ ਜਾਵੇਗੀ। ਪਰ ਸਭ ਤੋਂ ਵੱਡਾ ਚੌਂਕਾ ਦੇਣ ਵਾਲਾ ਬਿਆਨ ਉਦੋਂ ਸਾਹਮਣੇ ਆਇਆ ਜਦੋਂ ਭੀਮ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਬੇਅੰਤ ਸਿੰਘ ਦੇ ਪਰਿਵਾਰ ਵਿੱਚੋਂ ਕੋਈ ਵੀ ਧਰਨੇ ਵਿੱਚ ਸ਼ਾਮਲ ਨਾ ਹੋਵੇ, ਅਤੇ ਉਨ੍ਹਾਂ ਸਪਸ਼ਟ ਕੀਤਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਵੈਰ ਵਿਰੋਧ ਨਹੀਂ ਹੈ ਪਰ ਅਪੀਲ ਹੈ ਕਿ ਇੰਦਰਾ ਪਰਿਵਾਰ ਜਾਂ ਬੇਅੰਤ ਸਿੰਘ ਦੇ ਪਰਿਵਾਰ ਵਿੱਚੋਂ ਕੋਈ ਵੀ ਧਰਨੇ ਵਿੱਚ ਸ਼ਾਮਲ ਨਾ ਹੋਵੇ, ਕਿਉਂਕਿ ਜੇਕਰ ਉਹ ਇਸ ਧਰਨੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਪੰਥ ਵਿੱਚੋਂ ਛੇਕੇ ਜਾਣ ਜਾਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਦਾ ਡਰ ਹੈ। ਭੀਮ ਸਿੰਘ ਅੱਜ ਮੰਚ ਉੱਤੇ ਭਾਵੁਕ ਵੀ ਹੋ ਗਏ ਅਤੇ ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਚਾਹੇ ਬੇਅੰਤ ਸਿੰਘ ਦੇ ਪੋਤੇ ਹੋਣ, ਪੜਪੋਤੇ ਹੋਣ ਜਾਂ ਸਾਂਸਦ ਹੋਵੇ, ਉਹ ਸਾਰੇ ਧਰਨੇ ਵਿੱਚ ਆਉਣ ਤੋਂ ਪ੍ਰਹੇਜ ਕਰਨ, ਕਿਉਂਕਿ ਪੰਥ, ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ, ਅਕਾਲੀ ਬਾਬਾ ਫੂਲਾ ਸਿੰਘ ਅਤੇ ਬਾਬਾ ਦੀਪ ਸਿੰਘ ਨੇ ਜੋ ਰੁਤਬਾ ਦਿੱਤਾ ਹੈ, ਉਹ ਸਾਡੇ ਲਈ ਬਹੁਤ ਸਨਮਾਨ ਹੈ, ਅਤੇ ਜੇਕਰ ਹੁਣ ਧਰਨੇ ਵਿੱਚ ਇਹ ਦੋਨੋਂ ਪਰਿਵਾਰ ਆਉਂਦੇ ਹਨ ਤਾਂ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਧਰਨੇ ਵਿੱਚ ਆਉਣ ਨਾਲ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਦੇ ਅਨੁਸਾਰ ਉਨ੍ਹਾਂ ਨੂੰ ਪੰਥ ਵਿੱਚੋਂ ਛੇਕਿਆ ਜਾ ਸਕਦਾ ਹੈ ਜਾਂ ਤਨਖ਼ਾਹੀਆ ਘੋਸ਼ਿਤ ਕੀਤਾ ਜਾ ਸਕਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਆਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ, ਇਸ ਲਈ ਦੋਨੋਂ ਪਰਿਵਾਰਾਂ ਨੂੰ ਅਪੀਲ ਹੈ ਅਤੇ ਉਹ ਇਹ ਅਪੀਲ ਸਵੀਕਾਰ ਕਰਨ। ਇਸ ਦੇ ਇਲ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਰਵਿੰਦਰ ਝੋਟਾ ਕੇਸ 'ਚ ਵੱਡਾ ਖੁਲਾਸਾ: ਕੈਬਨਿਟ ਮੰਤਰੀ ਖੁੱਡੀਆਂ ਦੀ ਮੁਲਾਕਾਤ ਤੋਂ ਬਾਅਦ ਭੀਮ ਸਿੰਘ ਦਾ ਚੌਂਕਾ ਦੇਣ ਵਾਲਾ ਬਿਆਨ, ਰਾਹੁਲ ਗਾਂਧੀ ਤੇ ਬੇਅੰਤ ਸਿੰਘ ਦੇ ਪਰਿਵਾਰ ਨੂੰ ਲੈ ਕੇ ਦਿੱਤੀ ਚਿਤਾਵਨੀ — NRI Post