ਪੰਜਾਬ ਵਿੱਚ ਸਰਦੀਆਂ ਦੀ ਆਮਦ ਦੇ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਗਈ ਹੈ, ਅਤੇ ਇਸ ਵਾਰ ਇਸ ਦਾ ਅਸਰ ਸਿਰਫ਼ ਖੇਤਾਂ ਤੱਕ ਸੀਮਤ ਨਹੀਂ ਰਿਹਾ। ਬਰਨਾਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਖੇਤਾਂ ਵਿੱਚ ਸਾੜੀ ਜਾ ਰਹੀ ਪਰਾਲੀ ਦਾ ਧੂੰਆਂ ਹੁਣ ਲੋਕਾਂ ਦੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ, ਜਿਸ ਕਾਰਨ ਹਵਾ ਪ੍ਰਦੂਸ਼ਿਤ ਹੋ ਗਈ ਹੈ ਅਤੇ ਸਾਹ, ਦਮੇ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਹ ਸਮੱਸਿਆ ਸਿਰਫ਼ ਸਿਹਤ ਤੱਕ ਸੀਮਤ ਨਹੀਂ, ਸਗੋਂ ਸੜਕਾਂ ’ਤੇ ਧੂੰਏਂ ਅਤੇ ਧੁੰਦ ਕਾਰਨ ਦਿੱਖ ਘਟਣ ਨਾਲ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ, ਅਤੇ ਸਵੇਰੇ ਤੇ ਸ਼ਾਮ ਵੇਲੇ ਸਫ਼ਰ ਕਰਨਾ ਲੋਕਾਂ ਲਈ ਚੁਣੌਤੀ ਬਣਦਾ ਜਾ ਰਿਹਾ ਹੈ। ਇਸ ਮੁੱਦੇ ’ਤੇ ਕਲੋਨਾਇਜ਼ਰ ਦੀਪਕ ਸੋਨੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਹਰ ਸਾਲ ਕਿਸਾਨਾਂ ਲਈ ਵੱਡੀ ਚੁਣੌਤੀ ਬਣ ਜਾਂਦਾ ਹੈ, ਕਿਸਾਨ ਜਾਣਦੇ ਹਨ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ, ਪਰ ਮਜਬੂਰੀਆਂ ਕਾਰਨ ਉਹ ਅੱਗ ਲਗਾਉਣ ਲਈ ਮਜਬੂਰ ਹੋ ਜਾਂਦੇ ਹਨ ਕਿਉਂਕਿ ਪਰਾਲੀ ਹਟਾਉਣ ਲਈ ਮਸ਼ੀਨਰੀ, ਮਜ਼ਦੂਰੀ ਤੇ ਸਮੇਂ ਦੀ ਲੋੜ ਹੁੰਦੀ ਹੈ ਅਤੇ ਛੋਟੇ ਕਿਸਾਨਾਂ ਲਈ ਇਹ ਖਰਚਾ ਚੁੱਕਣਾ ਆਸਾਨ ਨਹੀਂ। ਡਾ. ਰੁਪੇਸ਼ ਸਿੰਗਲਾ ਨੇ ਚੇਤਾਵਨੀ ਦਿੱਤੀ ਕਿ ਧੂੰਏਂ ਵਿੱਚ ਮੌਜੂਦ ਬਰੀਕ ਕਣ ਸਾਹ ਰਾਹੀਂ ਸਰੀਰ ਅੰਦਰ ਦਾਖਲ ਹੋ ਕੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ, ਜਿਸ ਕਾਰਨ ਖੰਘ, ਗਲੇ ਵਿੱਚ ਖਰਾਸ਼, ਅੱਖਾਂ ਵਿੱਚ ਜਲਣ, ਸਾਹ ਲੈਣ ਵਿੱਚ ਤਕਲੀਫ਼ ਅਤੇ ਦਮੇ ਦੇ ਦੌਰੇ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ, ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਕਲੋਨਾਇਜ਼ਰ ਸਸੀਕਾਂਤ ਚੋਪੜਾ ਨੇ ਕਿਹਾ ਕਿ ਧੂੰਏਂ ਤੇ ਧੁੰਦ ਦਾ ਅਜਿਹਾ ਮਿਸ਼ਰਣ ਬਣ ਜਾਂਦਾ ਹੈ ਕਿ ਕੁਝ ਮੀਟਰ ਦੂਰ ਤੱਕ ਵੀ ਸਾਫ਼ ਦਿਖਾਈ ਨਹੀਂ ਦਿੰਦਾ, ਅਤੇ ਅਜਿਹੇ ਹਾਲਾਤ ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਹਾਦਸਿਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ। ਅੰਤ ਵਿੱਚ ਕਲੋਨਾਈਜ਼ਰ ਜੋਸੀ ਗੋਇਲ ਨੇ ਕਿਹਾ ਕਿ ਇਹ ਸਮੱਸਿਆ ਸਿਰਫ਼ ਕਿਸਾਨਾਂ ਜਾਂ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਨਾਲ ਜੁੜਿਆ ਗੰਭੀਰ ਮੁੱਦਾ ਹੈ ਕਿਉਂਕਿ ਸਾਫ਼ ਹਵਾ ਹਰ ਮਨੁੱਖ ਦਾ ਬੁਨਿਆਦੀ ਹੱਕ ਹੈ, ਇਸ ਲਈ ਕਿਸਾਨਾਂ, ਸਮਾਜ ਸੇਵੀ ਸੰਸਥਾਵਾਂ, ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਪਰਾਲੀ ਦੇ ਧੂੰਏਂ ਨੇ ਲੁਕਾਇਆ ਅਜਿਹਾ ਰਾਜ਼, ਜੋ ਹਰ ਸਾਲ ਵੱਧ ਰਿਹਾ ਹੈ ਖ਼ਤਰਾ
ਪੰਜਾਬ ਵਿੱਚ ਸਰਦੀਆਂ ਦੀ ਆਮਦ ਦੇ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਗਈ ਹੈ, ਅਤੇ ਇਸ ਵਾਰ ਇਸ ਦਾ ਅਸਰ ਸਿਰਫ਼ ਖੇਤਾਂ ਤੱਕ ਸੀਮਤ ਨਹੀਂ ਰਿਹਾ। ਬਰਨਾਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਖੇਤਾਂ ਵਿੱਚ ਸਾੜੀ ਜਾ ਰਹ
NRI Post Desk · 9 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




