ਸੁਲਤਾਨਪੁਰ ਲੋਧੀ ਦੇ ਨਜ਼ਦੀਕ ਆਹਲੀ ਕਲਾਂ ਵਿਖੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਵੱਲ ਇੱਕ ਨਵਾਂ ਰਾਹ ਦਿਖਾਇਆ ਹੈ। ਦਰਅਸਲ ਨਵੀਂ ਰਜਿਸਟਰਡ ਆਹਲੀ ਕਲਾਂ ਸਹਿਕਾਰੀ ਸਭਾ ਵੱਲੋਂ ਪਰਾਲੀ ਪ੍ਰਬੰਧਨ ਨੂੰ ਕਿਸਾਨਾਂ ਦੀ ਰੋਜ਼ਾਨਾ ਖੇਤੀ ਪ੍ਰਕਿਰਿਆ ਦਾ ਹਿੱਸਾ ਬਣਾਉਣ ਅਤੇ ਸਹਿਕਾਰੀ ਢਾਂਚੇ ਰਾਹੀਂ ਆਧੁਨਿਕ ਖੇਤੀ ਸਹੂਲਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਦੇ ਵਿਹਾਰਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਸਭਾ ਦੇ ਨਵੇਂ ਬੇਲਰ ਦੀ ਖੇਤ ਵਿੱਚ ਹੋ ਰਹੀ ਵਰਤੋਂ ਦਾ ਜਾਇਜ਼ਾ ਵੀ ਲਿਆ ਗਿਆ। ਇਸ ਮੌਕੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜ਼ਿਲ੍ਹਾ ਕਪੂਰਥਲਾ ਡਾ. ਜਗਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦਾ ਉਦੇਸ਼ ਕੇਵਲ ਕਿਸਾਨਾਂ ਨੂੰ ਸੇਵਾਵਾਂ ਪ੍ਰਦਾਨ ਕਰਨਾ ਹੀ ਨਹੀਂ ਬਲਕਿ ਉਨ੍ਹਾਂ ਨੂੰ ਬਦਲਦੀਆਂ ਖੇਤੀਬਾੜੀ ਲੋੜਾਂ ਅਨੁਸਾਰ ਆਧੁਨਿਕ ਤਰੀਕੇ ਅਪਣਾਉਣ ਲਈ ਸਾਂਝਾ ਮੰਚ ਵੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ ਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਨਮੀਤ ਸਿੰਘ ਨੇ ਕਿਹਾ ਕਿ ਨਵੀਂ ਰਜਿਸਟਰਡ ਸਭਾ ਵੱਲੋਂ ਬੇਲਰ ਦੀ ਵਰਤੋਂ ਕਰਨਾ ਸਾਂਝੇ ਖੇਤੀ ਸਰੋਤਾਂ ਦੀ ਵਰਤੋਂ ਵੱਲ ਇੱਕ ਮਹੱਤਵਪੂਰਨ ਕਦਮ ਹੈ। ਕੈਂਪ ਤੋਂ ਬਾਅਦ ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਰਜਿਸਟਰਾਰ ਮਨਮੀਤ ਸਿੰਘ, ਇੰਸਪੈਕਟਰ ਇੰਦਰਬੀਰ ਸਿੰਘ ਤੇ ਸੁਖਜੀਤ ਸਿੰਘ ਨੇ ਖੇਤ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੇ ਮੌਕੇ ’ਤੇ ਮਸ਼ੀਨਰੀ ਦੀ ਵਰਤੋਂ ਨੂੰ ਦੇਖਿਆ ਤੇ ਪਰਾਲੀ ਪ੍ਰਬੰਧਨ ਵਿੱਚ ਇਸ ਦੀ ਭੂਮਿਕਾ ਦਾ ਜਾਇਜ਼ਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ, ਜਿਨ੍ਹਾਂ ਨੇ ਇਸ ਪਹਿਲਕਦਮੀ ਨੂੰ ਖੇਤੀ ਲਈ ਲਾਹੇਵੰਦ ਦੱਸਿਆ। ਇਹ ਕੈਂਪ ਇਸ ਗੱਲ ਦਾ ਸੰਕੇਤ ਹੈ ਕਿ ਸਹਿਕਾਰੀ ਢਾਂਚੇ ਰਾਹੀਂ ਪਰਾਲੀ ਸਾੜਨ ਦੀ ਸਮੱਸਿਆ ਦਾ ਟਿਕਾਊ ਹੱਲ ਲੱਭਿਆ ਜਾ ਸਕਦਾ ਹੈ।
ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਕਪੂਰਥਲਾ ਦੇ ਇਸ ਪਿੰਡ 'ਚ ਹੋਇਆ ਖੁਲਾਸਾ, ਕਿਸਾਨਾਂ ਨੇ ਛੱਡਿਆ ਨਵਾਂ ਰਾਹ
ਸੁਲਤਾਨਪੁਰ ਲੋਧੀ ਦੇ ਨਜ਼ਦੀਕ ਆਹਲੀ ਕਲਾਂ ਵਿਖੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਵੱਲ ਇੱਕ ਨਵਾਂ ਰਾਹ ਦਿਖਾਇਆ ਹੈ। ਦਰਅਸਲ ਨਵੀਂ ਰਜਿਸਟਰਡ ਆਹਲੀ ਕਲਾਂ ਸਹਿਕਾਰੀ ਸਭਾ ਵੱਲੋਂ ਪਰਾਲੀ ਪ੍ਰਬੰਧਨ ਨੂੰ
NRI Post Desk · 36 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




