|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਵਰਕਾਮ ਦਫ਼ਤਰ ਬਾਹਰ ਚੱਲ ਰਿਹਾ ਸੀ ਰੋਸ ਪ੍ਰਦਰਸ਼ਨ, ਅਚਾਨਕ ਮਹਿਲਾ ਨੇ ਕੀਤਾ ਖ਼ੌਫ਼ਨਾਕ ਕਦਮ, ਜਾਣੋ ਅੱਗੇ ਕੀ ਹੋਇਆ

ਪਟਿਆਲਾ ਵਿੱਚ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੀਐੱਸਪੀਸੀਐੱਲ ਦੀ ਅਗਵਾਈ ਹੇਠ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਉਸ ਵੇਲੇ ਮਾਹੌਲ ਭਖ ਗਿਆ ਜਦੋਂ ਸ਼ੁੱਕਰਵਾਰ ਬਾਅਦ ਦੁਪਹਿਰ ਇੱਕ ਮਹਿਲਾ ਪ੍ਰਦਰਸ਼ਨਕਾਰੀ

NRI Post Desk · 39 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਵਰਕਾਮ ਦਫ਼ਤਰ ਬਾਹਰ ਚੱਲ ਰਿਹਾ ਸੀ ਰੋਸ ਪ੍ਰਦਰਸ਼ਨ, ਅਚਾਨਕ ਮਹਿਲਾ ਨੇ ਕੀਤਾ ਖ਼ੌਫ਼ਨਾਕ ਕਦਮ, ਜਾਣੋ ਅੱਗੇ ਕੀ ਹੋਇਆ
📷 NRI Post Desk

ਪਟਿਆਲਾ ਵਿੱਚ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੀਐੱਸਪੀਸੀਐੱਲ ਦੀ ਅਗਵਾਈ ਹੇਠ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਉਸ ਵੇਲੇ ਮਾਹੌਲ ਭਖ ਗਿਆ ਜਦੋਂ ਸ਼ੁੱਕਰਵਾਰ ਬਾਅਦ ਦੁਪਹਿਰ ਇੱਕ ਮਹਿਲਾ ਪ੍ਰਦਰਸ਼ਨਕਾਰੀ ਵੱਲੋਂ ਤੇਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਹਾਜ਼ਰ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਮੌਜੂਦ ਪੁਲਿਸ ਅਧਿਕਾਰੀਆਂ ਤੇ ਉਸ ਦੇ ਸਾਥੀਆਂ ਨੇ ਉਕਤ ਮਹਿਲਾ ਨੂੰ ਅੱਗ ਲਗਾਉਣ ਤੋਂ ਰੋਕਿਆ ਅਤੇ ਸਮਝਾਇਆ, ਜਿਸ ਕਰਕੇ ਕੋਈ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਭੜਕੇ ਧਰਨਾਕਾਰੀਆਂ ਵੱਲੋਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਮੁੱਖ ਦਫ਼ਤਰ ਦਾ ਮੇਨ ਗੇਟ ਬੰਦ ਕਰ ਦਿੱਤਾ ਗਿਆ। ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਪਾਵਰਕਾਮ ਦੇ ਮੁੱਖ ਦਫ਼ਤਰ ਦੀ ਛੱਤ ’ਤੇ ਚੜ੍ਹੇ ਇਨ੍ਹਾਂ ਦੇ ਨੌਂ ਸਾਥੀਆਂ ਵੱਲੋਂ ਵੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਗਿਆ। ਜਥੇਬੰਦੀ ਆਗੂ ਚਰਨਜੀਤ ਸਿੰਘ ਦਿਉਣ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਿਸ ਪ੍ਰਸ਼ਾਸਨ ਵੱਲੋਂ ਮੈਨੇਜਮੈਂਟ ਨਾਲ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਵਾਉਣ ਦੇ ਯਤਨ ਆਰੰਭੇ ਗਏ ਸਨ ਪਰੰਤੂ ਯਤਨ ਸਿਰੇ ਨਹੀਂ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਅੱਜ ਯੂਨੀਅਨ ਵੱਲੋਂ ਸੀਐਮਡੀ ਨਾਲ ਮੀਟਿੰਗ ਦਾ ਸਮਾਂ ਮੰਗਿਆ ਗਿਆ ਸੀ ਪ੍ਰੰਤੂ ਮੀਟਿੰਗ ਨਾ ਹੋਣ ’ਤੇ ਯੂਨੀਅਨ ਵੱਲੋਂ ਪਾਵਰਕਾਮ ਦਾ ਮੁੱਖ ਗੇਟ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਦੌਰਾਨ ਗੇਟ ਬੰਦ ਕਰਨ ਸਮੇਂ ਪੁਲਿਸ ਨੇ ਗੇਟ ਬੰਦ ਕਰਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਦੇ ਮਹਿਲਾ ਸਾਥੀ ਹਰਪ੍ਰੀਤ ਕੌਰ ਵੱਲੋਂ ਡੀਜਲ ਤੇਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਸਮਝਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੌਂ ਮੈਂਬਰ ਪਿਛਲੇ ਪੰਜ ਦਿਨਾਂ ਤੋਂ ਮੁੱਖ ਦਫ਼ਤਰ ਦੀ ਛੱਤ ’ਤੇ ਚੜ੍ਹੇ ਹੋਏ ਹਨ ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਕੌਰ, ਗੁਰਤੇਜ ਸਿੰਘ, ਸੈਬਰ ਸਿੰਘ, ਸ਼ਿਵਨਾਥ ਸਿੰਘ, ਰਾਜਵੀਰ ਸਿੰਘ, ਨਾਜਮ ਸਿੰਘ, ਦਵਿੰਦਰ ਸਿੰਘ ਅਤੇ ਬੰਟੀ ਗੁਜਰਾਲ ਪ੍ਰਦਰਸ਼ਨਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!