|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ ਨੇ ਵੱਡਾ ਐਲਾਨ ,ਪ੍ਰਕਾਸ਼ ਪੁਰਬ 'ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੇ ਲੈ ਕੇ ਪਾਕਿਸਤਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ 'ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ ਨਵੰਬਰ 2020 'ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾ

NRI Post Desk · 2236 ਦਿਨ ਪਹਿਲਾਂ · ਅੱਪਡੇਟ 2236 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਨੇ ਵੱਡਾ ਐਲਾਨ ,ਪ੍ਰਕਾਸ਼ ਪੁਰਬ 'ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ
📷 NRI Post Desk

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੇ ਲੈ ਕੇ ਪਾਕਿਸਤਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ 'ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ ਨਵੰਬਰ 2020 'ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ, 2020 ਤੱਕ ਦਫਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!