|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿੰਡ ਪਥਰਾਲਾ ਦੀ ਪੰਚਾਇਤ ਦਾ ਉਹ ਫ਼ੈਸਲਾ ਜੋ ਨਸ਼ੇ ਦੇ ਸੌਦਾਗਰਾਂ ਦੀ ਨੀਂਦ ਉਡਾ ਦੇਵੇਗਾ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਇੱਕ ਅਜਿਹਾ ਸਖ਼ਤ ਰੁਖ਼ ਅਖਤਿਆਰ ਕੀਤਾ ਹੈ ਜਿਸ ਨੇ ਨਸ਼ਾ ਵੇਚਣ ਵਾਲਿਆਂ ਦੀਆਂ

NRI Post Desk · 32 ਦਿਨ ਪਹਿਲਾਂ · ਅੱਪਡੇਟ 51 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿੰਡ ਪਥਰਾਲਾ ਦੀ ਪੰਚਾਇਤ ਦਾ ਉਹ ਫ਼ੈਸਲਾ ਜੋ ਨਸ਼ੇ ਦੇ ਸੌਦਾਗਰਾਂ ਦੀ ਨੀਂਦ ਉਡਾ ਦੇਵੇਗਾ
📷 NRI Post Desk

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਇੱਕ ਅਜਿਹਾ ਸਖ਼ਤ ਰੁਖ਼ ਅਖਤਿਆਰ ਕੀਤਾ ਹੈ ਜਿਸ ਨੇ ਨਸ਼ਾ ਵੇਚਣ ਵਾਲਿਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਪੰਚਾਇਤ ਵੱਲੋਂ ਪਿੰਡ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਲਈ ਇੱਕ ਅਹਿਮ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਸਪੱਸ਼ਟ ਕੀਤਾ ਗਿਆ ਕਿ ਪਿੰਡ ਦੀ ਕਿਸੇ ਵੀ ਦੁਕਾਨ, ਘਰ ਜਾਂ ਮੈਡੀਕਲ ਸਟੋਰ ’ਤੇ ਕਿਸੇ ਵੀ ਕਿਸਮ ਦਾ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਚਾਇਤ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪਿੰਡ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਵਾਈ ਜਾਵੇਗੀ। ਸਭ ਤੋਂ ਅਹਿਮ ਗੱਲ ਇਹ ਹੈ ਕਿ ਪੰਚਾਇਤ ਨੇ ਐਲਾਨ ਕੀਤਾ ਕਿ ਨਸ਼ਾ ਵੇਚਣ ਦੇ ਮਾਮਲੇ ਵਿੱਚ ਫੜੇ ਗਏ ਕਿਸੇ ਵੀ ਵਿਅਕਤੀ ਦੀ ਜ਼ਮਾਨਤ ਕਰਵਾਉਣ ਲਈ ਪੰਚਾਇਤ ਜਾਂ ਪਿੰਡ ਦਾ ਕੋਈ ਵੀ ਵਿਅਕਤੀ ਅੱਗੇ ਨਹੀਂ ਆਵੇਗਾ। ਇਹ ਫ਼ੈਸਲਾ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਲਈ ਇੱਕ ਸਖ਼ਤ ਚਿਤਾਵਨੀ ਹੈ ਕਿ ਉਹ ਜਾਂ ਤਾਂ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪਿੰਡ ਛੱਡ ਦੇਣ, ਕਿਉਂਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣਾ ਅਤੇ ਪਿੰਡ ਵਿੱਚ ਸਿਹਤਮੰਦ ਸਮਾਜਿਕ ਮਾਹੌਲ ਸਿਰਜਣਾ ਹੈ, ਕਿਉਂਕਿ ਪਿੰਡ ਵਾਸੀਆਂ ਦਾ ਮੰਨਣਾ ਹੈ ਕਿ ਨਸ਼ਿਆਂ ਕਾਰਨ ਕਈ ਪਰਿਵਾਰਾਂ ਨੂੰ ਆਰਥਿਕ ਅਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤ ਨੇ ਪਿੰਡ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਨਸ਼ਿਆਂ ਦੀ ਵਿਕਰੀ ਸਬੰਧੀ ਜਾਣਕਾਰੀ ਪੁਲਿਸ ਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸਰਪੰਚ ਚਰਨਜੀਤ ਕੌਰ, ਪੰਚ ਜਸਵੰਤ ਸਿੰਘ, ਜਗਦੇਵ ਸਿੰਘ ਕਾਕਾ, ਬੰਸੀ ਰਾਮ, ਗੁਰਚਰਨ ਸਿੰਘ, ਅੰਗਰੇਜ਼, ਪ੍ਰਮਜੀਤ ਕੌਰ, ਬਲਜੀਤ ਕੌਰ ਅਤੇ ਲਖਵਿੰਦਰ ਕੌਰ ਸਮੇਤ ਪਿੰਡ ਦੇ ਮੋਹਤਵਰ ਵਿਅਕਤੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ। ਇਹ ਫ਼ੈਸਲਾ ਦਰਸਾਉਂਦਾ ਹੈ ਕਿ ਸਮੂਹਿਕ ਲੜਾਈ ਨਾਲ ਨਸ਼ਿਆਂ ਵਿਰੁੱਧ ਵੱਡੀ ਜਿੱਤ ਹਾਸਲ ਕੀਤੀ ਜਾ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!