|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੀਲੇ ਪੰਜੇ ਦੀ ਕਾਰਵਾਈ ਨੇ ਡੇਰਾਬੱਸੀ ਦੇ ਚਾਰ ਪਿੰਡਾਂ 'ਚ ਮਚਾਈ ਹਲਚਲ, ਜਾਣੋ ਕੀ ਹੋਇਆ ਅਗਲਾ ਖੁਲਾਸਾ

ਡੇਰਾਬੱਸੀ ਇਲਾਕੇ ਦੇ ਚਾਰ ਪਿੰਡਾਂ ਪੰਡਵਾਲਾ, ਸੁੰਡਰਾਂ, ਖੇੜੀ ਤੇ ਮੋਰਠੀਕਰੀ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਨਾਜਾਇਜ਼ ਉਸਾਰੀਆਂ ਤੇ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਵਿਸ਼ੇਸ਼ ਤੋੜ-ਫੋੜ ਮੁਹਿੰਮ ਚਲਾਈ ਗਈ

NRI Post Desk · 12 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੀਲੇ ਪੰਜੇ ਦੀ ਕਾਰਵਾਈ ਨੇ ਡੇਰਾਬੱਸੀ ਦੇ ਚਾਰ ਪਿੰਡਾਂ 'ਚ ਮਚਾਈ ਹਲਚਲ, ਜਾਣੋ ਕੀ ਹੋਇਆ ਅਗਲਾ ਖੁਲਾਸਾ
📷 NRI Post Desk

ਡੇਰਾਬੱਸੀ ਇਲਾਕੇ ਦੇ ਚਾਰ ਪਿੰਡਾਂ ਪੰਡਵਾਲਾ, ਸੁੰਡਰਾਂ, ਖੇੜੀ ਤੇ ਮੋਰਠੀਕਰੀ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਨਾਜਾਇਜ਼ ਉਸਾਰੀਆਂ ਤੇ ਅਣ-ਅਧਿਕਾਰਤ ਕਾਲੋਨੀਆਂ ਖ਼ਿਲਾਫ਼ ਵਿਸ਼ੇਸ਼ ਤੋੜ-ਫੋੜ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਵਿਕਸਤ ਕੀਤੀਆਂ ਜਾ ਰਹੀਆਂ ਕਾਲੋਨੀਆਂ ਵਿੱਚ ਕਈ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਵਿਭਾਗੀ ਟੀਮ ਨੇ ਕਾਰਵਾਈ ਕਰਦਿਆਂ ਨਾਜਾਇਜ਼ ਕਾਲੋਨੀਆਂ ਵਿੱਚ ਵਿਛਾਈਆਂ ਗਈਆਂ ਸੀਵਰੇਜ ਲਾਈਨਾਂ ਤੋੜ ਦਿੱਤੀਆਂ। ਇਸ ਤੋਂ ਇਲਾਵਾ ਸੜਕਾਂ ਲਈ ਕੀਤੇ ਗਏ ਨਾਜਾਇਜ਼ ਕੱਟਾਂ ਤੇ ਸੜਕ ਨਿਰਮਾਣ ਨਾਲ ਸਬੰਧਤ ਕੰਮਾਂ ਨੂੰ ਵੀ ਢਾਹਿਆ ਗਿਆ। ਜਿਨ੍ਹਾਂ ਥਾਵਾਂ ’ਤੇ ਇਮਾਰਤਾਂ ਦੀਆਂ ਨੀਂਹਾਂ ਪਾ ਕੇ ਉਸਾਰੀ ਦਾ ਕੰਮ ਡੀਪੀਸੀ ਡੈਂਪ ਪਰੂਫ਼ ਕੋਰਸ ਪੱਧਰ ਤੱਕ ਪਹੁੰਚ ਚੁੱਕਾ ਸੀ, ਉੱਥੇ ਵੀ ਤੋੜ-ਫੋੜ ਕੀਤੀ ਗਈ। ਵਿਭਾਗ ਦੀ ਇਸ ਕਾਰਵਾਈ ਨਾਲ ਨਾਜਾਇਜ਼ ਕਾਲੋਨੀਆਂ ਵਿਕਸਤ ਕਰਨ ਵਾਲਿਆਂ ਵਿੱਚ ਹਲਚਲ ਮਚ ਗਈ। ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਇਹ ਮੁਹਿੰਮ ਅਣ-ਅਧਿਕਾਰਤ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਮਕਸਦ ਨਾਲ ਚਲਾਈ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਲੋੜੀਂਦੀਆਂ ਪ੍ਰਵਾਨਗੀਆਂ ਤੋਂ ਬਿਨਾਂ ਕਾਲੋਨੀਆਂ ਵਿਕਸਤ ਕਰਨਾ, ਸੀਵਰੇਜ ਲਾਈਨਾਂ ਵਿਛਾਉਣਾ, ਸੜਕਾਂ ਬਣਾਉਣਾ ਤੇ ਇਮਾਰਤਾਂ ਦੀ ਉਸਾਰੀ ਕਰਨਾ ਨਿਯਮਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਜਾਰੀ ਰਹੇਗੀ। ਇਸ ਮੁਹਿੰਮ ਵਿੱਚ ਏਟੀਪੀ ਗਗਨਦੀਪ ਸਿੰਘ, ਜੇਈ ਸ਼ੁਭਕਰਮਨ ਸਿੰਘ ਤੇ ਜੇਈ ਬਲਕਰਨ ਸਿੰਘ ਸਮੇਤ ਰੈਗੂਲੇਟਰੀ ਵਿੰਗ ਦੀ ਟੀਮ ਸ਼ਾਮਲ ਸੀ ਅਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਢਾਂਚਿਆਂ ਨੂੰ ਹਟਾਇਆ ਗਿਆ। ਵਿਭਾਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਕਾਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਉਸ ਦੀ ਕਾਨੂੰਨੀ ਸਥਿਤੀ ਤੇ ਸਬੰਧਤ ਵਿਭਾਗਾਂ ਤੋਂ ਪ੍ਰਾਪਤ ਮਨਜ਼ੂਰੀਆਂ ਦੀ ਪੂਰੀ ਜਾਂਚ ਕਰ ਲੈਣ, ਤਾਂ ਜੋ ਭਵਿੱਖ ਵਿੱਚ ਕਾਨੂੰਨੀ ਅਤੇ ਆਰਥਿਕ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!