ਡੇਰਾਬੱਸੀ ਪੁਲਿਸ ਨੇ ਇੱਕ ਭਿਆਨਕ ਅਤੇ ਸ਼ਰਮਨਾਕ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਨੌਜਵਾਨ ਵੱਲੋਂ ਲਗਭਗ ਪੌਣੇ ਪੰਦਰਾਂ ਸਾਲਾ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਉਸ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਰਾਜ ਕੁਮਾਰ ਉਰਫ਼ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਨੰਗਲ ਚੰਡੀਮੰਦਰ, ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ, ਜੋ ਕਿ ਪੁਲਿਸ ਵੱਲੋਂ ਕੇਸ ਦਰਜ ਕਰਨ ਉਪਰੰਤ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਤਫ਼ਤੀਸ਼ੀ ਅਫ਼ਸਰ ਐੱਸਆਈ ਰਾਜ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਲੰਘੇ ਜੂਨ ਮਹੀਨੇ ਵਿੱਚ ਉਹ ਆਪਣੇ ਘਰੋਂ ਕਿਸੇ ਕੰਮ ਲਈ ਮਦਨਪੁਰ ਜਾ ਰਹੀ ਸੀ, ਇਸ ਦੌਰਾਨ ਰਸਤੇ ਵਿੱਚ ਉਸ ਨੂੰ ਮੁਲਜ਼ਮ ਰਾਜ ਕੁਮਾਰ ਉਰਫ਼ ਰਾਜਾ ਮਿਲ ਗਿਆ। ਮੁਲਜ਼ਮ ਨੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਫਸਾ ਕੇ ਮੋਟਰਸਾਈਕਲ ਤੇ ਬਿਠਾ ਲਿਆ ਅਤੇ ਥਾਣਾ ਡੇਰਾਬੱਸੀ ਅਧੀਨ ਪੈਂਦੇ ਪਿੰਡ ਦੱਫਰਪੁਰ ਦੀ ਪੰਜਾਬ ਕਾਲੋਨੀ ਸਥਿਤ ਇੱਕ ਮਕਾਨ ਵਿੱਚ ਲੈ ਗਿਆ। ਪੀੜਤਾ ਅਨੁਸਾਰ ਉੱਥੇ ਮੁਲਜ਼ਮ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ, ਜਿਸ ਡਰ ਕਾਰਨ ਨਾਬਾਲਿਗਾ ਨੇ ਇਸ ਘਟਨਾ ਬਾਰੇ ਕਿਸੇ ਨੂੰ ਵੀ ਕੁਝ ਨਹੀਂ ਦੱਸਿਆ। ਬੀਤੀ 12 ਨਵੰਬਰ ਨੂੰ ਅਚਾਨਕ ਪੀੜਤਾ ਦੇ ਪੇਟ ਵਿੱਚ ਤੇਜ਼ ਦਰਦ ਹੋਣ ਤੇ ਉਸ ਦੀ ਮਾਤਾ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਸੈਕਟਰ-6, ਪੰਚਕੂਲਾ ਵਿਖੇ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਜਾਂਚ ਦੌਰਾਨ ਉਸ ਦੇ ਗਰਭਵਤੀ ਹੋਣ ਦੀ ਪੁਸ਼ਟੀ ਕੀਤੀ। ਇਸ ਉਪਰੰਤ ਪੀੜਤਾ ਵੱਲੋਂ ਸਾਰੀ ਘਟਨਾ ਬਾਰੇ ਪਰਿਵਾਰ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਡੇਰਾਬੱਸੀ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਤੇ ਮੁਲਜ਼ਮ ਰਾਜ ਕੁਮਾਰ ਉਰਫ਼ ਰਾਜਾ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ।
ਪੇਟ ਦਰਦ ਨੇ ਖੋਲ੍ਹਿਆ ਭਿਆਨਕ ਰਾਜ਼: ਨਾਬਾਲਿਗ ਨਾਲ ਜਬਰ-ਜਨਾਹ ਦਾ ਸ਼ਿਕਾਰ, ਮੁਲਜ਼ਮ ਫ਼ਰਾਰ
ਡੇਰਾਬੱਸੀ ਪੁਲਿਸ ਨੇ ਇੱਕ ਭਿਆਨਕ ਅਤੇ ਸ਼ਰਮਨਾਕ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਨੌਜਵਾਨ ਵੱਲੋਂ ਲਗਭਗ ਪੌਣੇ ਪੰਦਰਾਂ ਸਾਲਾ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਅਤੇ ਉਸ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਸਾਹਮਣੇ ਆਇਆ ਹੈ। ਮੁਲਜ਼
NRI Post Desk · 6 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





