|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੈਨਸ਼ਨਰਾਂ ਦਾ ਉਹ ਫੈਸਲਾ ਜੋ ਪੰਜਾਬ ਸਰਕਾਰ ਦੀ ਨੀਂਦ ਉਡਾ ਦੇਵੇਗਾ — ਅੰਦਰ ਦੀ ਖਬਰ

ਫ਼ਗਵਾੜਾ ਵਿੱਚ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ, ਜਿੱਥੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੁਖ਼ ਹੋਰ ਸਖ਼ਤ ਕਰ ਦਿੱਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਸੰਪਾਦਕ ਚੰਦ ਫ਼

NRI Post Desk · 37 ਦਿਨ ਪਹਿਲਾਂ · ਅੱਪਡੇਟ 38 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੈਨਸ਼ਨਰਾਂ ਦਾ ਉਹ ਫੈਸਲਾ ਜੋ ਪੰਜਾਬ ਸਰਕਾਰ ਦੀ ਨੀਂਦ ਉਡਾ ਦੇਵੇਗਾ — ਅੰਦਰ ਦੀ ਖਬਰ
📷 NRI Post Desk

ਫ਼ਗਵਾੜਾ ਵਿੱਚ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ, ਜਿੱਥੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੁਖ਼ ਹੋਰ ਸਖ਼ਤ ਕਰ ਦਿੱਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਸੰਪਾਦਕ ਚੰਦ ਫ਼ਤਿਹਪੁਰੀ ਨੇ ਨਸ਼ਿਆਂ ਵਿਰੁੱਧ ਸੱਚ ਮੁੱਚ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੀ ਨਸ਼ਾ ਤਸਕਰਾਂ ਵੱਲੋਂ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਮੀਟਿੰਗ ਦੀ ਸਮੁੱਚੀ ਕਾਰਵਾਈ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਈ, ਜਦਕਿ ਪ੍ਰੈੱਸ ਸਕੱਤਰ ਸੀਤਲ ਰਾਮ ਬੰਗਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਜ਼ਰ ਆਗੂਆਂ ਨੇ ਹਾਈਕੋਰਟ ਦੇ ਡਬਲ ਬੈਂਚ ਵੱਲੋਂ 18 ਪ੍ਰਤੀਸ਼ਤ ਡੀਏ ਦੇਣ ਦੇ ਦਿੱਤੇ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਲੰਮਾ ਸਮਾਂ ਲਟਕਾ ਕੇ ਰੱਖਣ ਲਈ ਚੱਲੀਆਂ ਜਾ ਰਹੀਆਂ ਕੁਚਾਲਾਂ ਦੀ ਜ਼ੋਰਦਾਰ ਤਿੱਖੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਅਕਤੂਬਰ ਮਹੀਨੇ ਵਿੱਚ ਜਨਮ ਦਿਨ ਵਾਲੇ ਮੈਂਬਰਾਂ ਨੂੰ ਮੁਬਾਰਕਾਂ ਦਿੰਦੇ ਹੋਏ ਤੰਦਰੁਸਤੀ ਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ, ਅਤੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਕਤਲ ਦੀ ਜ਼ੋਰਦਾਰ ਨਿੰਦਿਆ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਸ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਪਰਿਵਾਰ ਨੂੰ ਜ਼ਿੰਦਗੀ ਦੇ ਨਿਰਬਾਹ ਲਈ ਪੂਰੀ ਆਰਥਿਕ ਸੁਰੱਖਿਆ ਛੱਤਰੀ ਮੁਹਈਆ ਕਰਵਾਈ ਜਾਵੇ ਤੇ ਕਾਤਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਪਿਛਲੇ ਸਮੇਂ ਦੌਰਾਨ ਹੋਏ ਸੰਘਰਸ਼ਾਂ ਦਾ ਰਿਵਿਊ ਕਰਦੇ ਹੋਏ ਐਸੋਸੀਏਸ਼ਨ ਵੱਲੋਂ ਸੰਘਰਸ਼ਾਂ ਵਿੱਚ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਅਗਲੇ ਐਕਸ਼ਨਾਂ ਵਿੱਚ ਮੁਲਾਜ਼ਮਾਂ ਵੱਲੋਂ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾਣ ਵਾਲੇ ਐਕਸ਼ਨਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ 12 ਦਸੰਬਰ ਨੂੰ ਦਿੱਲੀ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਤੇ ਪੈਨਸ਼ਨਰਜ਼ ਫੈੱਡਰੇਸ਼ਨ ਵੱਲੋਂ ਕੀਤੀ ਜਾ ਰਹੀ ਕੌਮੀ ਪੱਧਰ ਦੀ ਰੈਲੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੈਂਬਰਾਂ ਨੂੰ ਅਪੀਲ ਕੀਤੀ ਗਈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 18 ਸਤੰਬਰ ਨੂੰ ਕੀਤੇ ਐਲਾਨ ਅਨੁਸਾਰ ਮੀਟਿੰਗ ਨਾ ਕਰਨ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਵਾਅਦੇ ਅਨੁਸਾਰ ਮੀਟਿੰਗ ਕਰਦੇ ਹੋਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਤੁਰੰਤ ਗੰਭੀਰਤਾ ਦਿਖਾਉਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਨੇ ਅਜੇ ਵੀ ਸਮਾਂ ਰਹਿੰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਨਹੀਂ ਦਿਖਾਈ ਤਾਂ ਇਸ ਦਾ ਨਤੀਜਾ ਵਿਧਾਨ ਸਭਾ ਚੋਣਾਂ 2027 ਵਿੱਚ ਜ਼ਰੂਰ ਭੁਗਤਣਾ ਪਵੇਗਾ। ਮੀਟਿੰਗ ਦੇ ਆਖ਼ਰ ਵਿੱਚ ਪ੍ਰਧ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!