|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਪੈਰਿਸ ਵਿੱਚ ਭਗਵੰਤ ਮਾਨ ਦਾ ਉਹ ਕਦਮ, ਜਿਸ ਨਾਲ ਦੁਨੀਆ ਭਰ ਦੇ ਭਾਰਤੀਆਂ ਦੇ ਘਰਾਂ ਦਾ ਸਵਾਦ ਬਦਲ ਜਾਵੇਗਾ

ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ’ਤੇ ਵਿਸਤਾਰ ਕਰਨ ਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿੱਚ ਲੱਗੀ ਕੌਮਾਂਤਰੀ ਖ਼ੁਰਾਕੀ ਪਦਾਰਥਾਂ ਦੀ ਪ੍ਰਦਰਸ਼ਨੀ ‘ਐੱਸਆਈਏਐਲ ਪੈ

NRI Post Desk · 37 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੈਰਿਸ ਵਿੱਚ ਭਗਵੰਤ ਮਾਨ ਦਾ ਉਹ ਕਦਮ, ਜਿਸ ਨਾਲ ਦੁਨੀਆ ਭਰ ਦੇ ਭਾਰਤੀਆਂ ਦੇ ਘਰਾਂ ਦਾ ਸਵਾਦ ਬਦਲ ਜਾਵੇਗਾ
📷 NRI Post Desk

ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ’ਤੇ ਵਿਸਤਾਰ ਕਰਨ ਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿੱਚ ਲੱਗੀ ਕੌਮਾਂਤਰੀ ਖ਼ੁਰਾਕੀ ਪਦਾਰਥਾਂ ਦੀ ਪ੍ਰਦਰਸ਼ਨੀ ‘ਐੱਸਆਈਏਐਲ ਪੈਰਿਸ 2026’ ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ ਵਿੱਚ ਮਾਰਕਫੈੱਡ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਦੇ ਪ੍ਰਮੁੱਖ ਬ੍ਰਾਂਡ ਸੋਹਣਾ ਅਧੀਨ ਦੋ ਨਵੇਂ ਉਤਪਾਦ ‘ਕੈਨਡ ਚਿੱਟੇ ਛੋਲੇ’ ਤੇ ‘ਕੈਨਡ ਰਾਜਮਾਂਹ’ ਲਾਂਚ ਕੀਤੇ। ਇਹ ਉਹ ਪਲ ਸੀ ਜਦੋਂ ਪੰਜਾਬ ਦੀ ਮਿੱਟੀ ਦੀ ਖੁਸ਼ਬੂ ਨੇ ਵਿਦੇਸ਼ੀ ਧਰਤੀ ’ਤੇ ਨਵਾਂ ਰੂਪ ਧਾਰਨ ਕੀਤਾ ਅਤੇ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਲਈ ਪੰਜਾਬ ਦੇ ਰਵਾਇਤੀ ਸਵਾਦ ਦਾ ਦਰਵਾਜ਼ਾ ਖੁੱਲ੍ਹ ਗਿਆ। ਮੁੱਖ ਮੰਤਰੀ ਨੇ ਇੰਡੀਆ ਪਵੈਲੀਅਨ ਵਿੱਚ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਵੀ ਕੀਤਾ, ਜਿੱਥੇ ਮਾਰਕਫੈੱਡ, ਮਿਲਕਫੈੱਡ ਦੇ ਵੇਰਕਾ ਬ੍ਰਾਂਡ ਤੇ ਪੰਜਾਬ ਐਗਰੋ ਨੇ ਸਾਂਝੇ ਤੌਰ ’ਤੇ ਪੰਜਾਬ ਮਾਰਟ ਤਹਿਤ ਸੂਬੇ ਦੇ ਖੇਤੀ ਤੇ ਖ਼ੁਰਾਕੀ ਪ੍ਰੋਸੈਸਡ ਉਤਪਾਦ ਪ੍ਰਦਰਸ਼ਿਤ ਕੀਤੇ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਾਰਕਫੈੱਡ, ਮਿਲਕਫੈੱਡ ਅਤੇ ਪੰਜਾਬ ਐਗਰੋ ਦੀ ਭੂਮਿਕਾ ’ਤੇ ਚਾਨਣਾ ਪਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ ਕਿ ਪੰਜਾਬ ਦੇ ਕਿਸਾਨਾਂ ਤੇ ਸਹਿਕਾਰੀ ਸੰਸਥਾਵਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਹੁਣ ਦੁਨੀਆ ਭਰ ਵਿੱਚ ਬੈਠੇ ਲੋਕ ਪੰਜਾਬ ਦੇ ਖਾਣ ਲਈ ਤਿਆਰ-ਬਰ-ਤਿਆਰ ‘ਚਿੱਟੇ ਛੋਲੇ’ ਤੇ ‘ਰਾਜਮਾਂਹ’ ਦੇ ਸੁਆਦ ਦਾ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ਦੇ ਸ਼ੁੱਧ ਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਮਾਰਕੀਟ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਮਾਰਕਫੈੱਡ ਦੇ ਸਟਾਲ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਤੇ ਸਾਡਾ ਵਿਜ਼ਨ ਇਸ ਨੂੰ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦਾਂ, ਵੈਲਿਊ-ਐਡਿਡ ਖੇਤੀਬਾੜੀ ਤੇ ਆਧੁਨਿਕ ਨਿਰਮਾਣ ਲਈ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਕੇਂਦਰ ਬਣਾਉਣਾ ਹੈ। ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ ਸਟਾਲ ’ਤੇ ਖਾਣ ਲਈ ਤਿਆਰ ਸਰ੍ਹੋਂ ਦਾ ਸਾਗ, ਦਾਲ ਮੱਖਣੀ, ਰਾਜਮਾਂਹ, ਕੜੀ ਪਕੌੜਾ, ਅੰਮ੍ਰਿਤਸਰੀ ਛੋਲਿਆਂ ਸਮੇਤ ਹੋਰ ਪੰਜਾਬੀ ਰਵਾਇਤੀ ਪਕਵਾਨਾਂ ਤੋਂ ਇਲਾਵਾ ਸਰ੍ਹੋਂ ਦਾ ਤੇਲ, ਰਵਾਇਤੀ ਆਚਾਰ, ਮੁਰੱਬੇ, ਆਂਵਲਾ ਜੂਸ, ਐਲੋਵੇਰਾ ਜੂਸ, ਆਂਵਲਾ ਕੈਂਡੀ, ਸ਼ੱਕਰ ਤੇ ਹੋਰ ਵੈਲਿਊ-ਐਡਿਡ ਉਤਪਾਦ ਵੀ ਪ੍ਰਦਰਸ਼ਿਤ ਕੀਤੇ ਗਏ। ਕੰਪਨੀ ਮੁਤਾਬਕ ਮਾਰਕਫੈੱਡ ਦੇ ਉਤਪਾਦ ਪ੍ਰੀਜ਼ਰਵੇਟਿਵ-ਮੁਕਤ, ਸੁਵਿਧਾਜਨਕ ਤੇ ਸਿਰਫ਼ ਗਰਮ ਕਰ ਕੇ ਖਾਣ ਲਈ ਤਿਆਰ ਕੀਤੇ ਗਏ ਹਨ, ਜੋ ਵਿਦੇਸ਼ੀ ਖਪਤਕਾਰਾਂ ਤੱਕ ਅਸਲੀ ਪੰਜਾਬੀ ਖਾਣੇ ਦਾ ਸੁਆਦ ਪਹੁੰਚਾਉਂਦੇ ਹਨ। ਮਾਰਕਫੈੱਡ ਪਹਿਲਾਂ ਹੀ ਮੱਧ ਪੂਰਬ, ਕੈਨੇਡਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸਮੇਤ 20 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਭੇਜ ਰਿਹਾ

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!