|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੱਟੀ ਵਿੱਚ ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਬਾਅਦ ‘ਆਪ’ ਦੀ ਅੰਦਰੂਨੀ ਮੀਟਿੰਗ ਨੇ ਖੋਲ੍ਹੇ ਰਾਜ਼, ਜਾਣੋ ਕੀ ਹੈ ਸਭ ਤੋਂ ਵੱਡਾ ਐਲਾਨ

ਹਲਕਾ ਪੱਟੀ ਦੇ ਪਿੰਡ ਸਭਰਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ‘ਲੋਕ ਮਿਲਣੀ’ ਦੀ ਇਤਿਹਾਸਕ ਤੇ ਸ਼ਾਨਦਾਰ ਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਲਕਾ ਪੱਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨਾਲ ਇੱਕ ਅਹਿਮ ਮੀ

NRI Post Desk · 5 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੱਟੀ ਵਿੱਚ ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਬਾਅਦ ‘ਆਪ’ ਦੀ ਅੰਦਰੂਨੀ ਮੀਟਿੰਗ ਨੇ ਖੋਲ੍ਹੇ ਰਾਜ਼, ਜਾਣੋ ਕੀ ਹੈ ਸਭ ਤੋਂ ਵੱਡਾ ਐਲਾਨ
📷 NRI Post Desk

ਹਲਕਾ ਪੱਟੀ ਦੇ ਪਿੰਡ ਸਭਰਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ‘ਲੋਕ ਮਿਲਣੀ’ ਦੀ ਇਤਿਹਾਸਕ ਤੇ ਸ਼ਾਨਦਾਰ ਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਲਕਾ ਪੱਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਦੀ ਅਗਵਾਈ ‘ਆਪ’ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਕੀਤੀ। ਇਸ ਮੀਟਿੰਗ ਵਿੱਚ ਲੋਕ ਮਿਲਣੀ ਪ੍ਰੋਗਰਾਮ ਨੂੰ ਮਿਲੇ ਭਰਵੇਂ ਹੁੰਗਾਰੇ ਤੇ ਲੋਕਾਂ ਦੇ ਵੱਡੇ ਇਕੱਠ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਟੀਮ ਦੀ ਮਿਹਨਤ ਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਗਈ। ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਵਿੱਚ ਹਲਕਾ ਪੱਟੀ ਸਮੇਤ ਪੂਰੇ ਮਾਝੇ ਦੇ ਲੋਕਾਂ ਨੇ ਜਿਸ ਉਤਸ਼ਾਹ ਤੇ ਪਿਆਰ ਨਾਲ ਸ਼ਮੂਲੀਅਤ ਕੀਤੀ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਸਿਰਫ਼ ਇੱਕ ਸਿਆਸੀ ਸਮਾਗਮ ਨਹੀਂ ਸੀ, ਸਗੋਂ ਇਹ ਲੋਕਾਂ ਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਿਤ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਸੀ, ਜਿਸ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਸਭਰਾ ਵਿਖੇ ਕੀਤੇ ਗਏ ਵੱਡੇ ਐਲਾਨ, ਖਾਸ ਕਰਕੇ ਹਲਕਾ ਪੱਟੀ ਵਿੱਚ ਲੜਕੀਆਂ ਲਈ ਮੈਡੀਕਲ ਕਾਲਜ ਬਣਾਉਣ ਦਾ ਐਲਾਨ, ਇਲਾਕੇ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਸਾਬਿਤ ਹੋਵੇਗਾ, ਜਿਸ ਨਾਲ ਨਾ ਸਿਰਫ਼ ਪੱਟੀ ਹਲਕੇ ਸਗੋਂ ਆਸ-ਪਾਸ ਦੇ ਇਲਾਕਿਆਂ ਦੀਆਂ ਵਿਦਿਆਰਥਣਾਂ ਨੂੰ ਵੀ ਉੱਚ ਪੱਧਰੀ ਮੈਡੀਕਲ ਸਿੱਖਿਆ ਪ੍ਰਾਪਤ ਕਰਨ ਦੇ ਨਵੇਂ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਸੋਚ ਨੂੰ ਦਰਸਾਉਂਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਦੇ ਸਿੱਟੇ ਵਜੋਂ ਸਿਹਤ, ਸਿੱਖਿਆ, ਸੜਕਾਂ, ਬਿਜਲੀ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਮੀਟਿੰਗ ਦੌਰਾਨ ਹਲਕਾ ਪੱਟੀ ਦੇ ਸਰਬਪੱਖੀ ਵਿਕਾਸ, ਪਿੰਡਾਂ ਤੇ ਸ਼ਹਿਰਾਂ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਨੂੰ ਲੈ ਕੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਜੱਸਾ ਪੱਟੀ ਨੇ ਸਮੂਹ ਪਾਰਟੀ ਅਹੁਦੇਦਾਰਾਂ, ਪੰਚਾਂ, ਸਰਪੰਚਾਂ, ਕੌਂਸਲਰਾਂ, ਪਿੰਡਾਂ ਦੇ ਮੋਹਤਬਰਾਂ ਅਤੇ ਵਲੰਟੀਅਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਮਿਲਣੀ ਦੀ ਸਫ਼ਲਤਾ ਪੂਰੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ, ਅਤੇ ਹਲਕਾ ਪੱਟੀ ਦੇ ਸਮੂਹ ਨਿਵਾਸੀਆਂ ਵੱਲੋਂ ਦਿਖਾਏ ਗਏ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਤਹਿ ਦਿਲੋਂ ਧ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!