|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਾਜ਼ਿਲਕਾ ਦੀ ਮੰਡੀ ਵਿੱਚ ਉਸ ਵੇਲੇ ਹੜਕੰਪ ਮਚਿਆ ਜਦੋਂ ਆੜ੍ਹਤੀਆਂ ਨੇ ਖੋਲ੍ਹੇ ਸਰਕਾਰ ਦੇ ਫ਼ੈਸਲੇ ਦੇ ਪਿੱਛੇ ਲੁਕੇ ਸੱਚ ਦੇ ਪਰਦੇ

ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਆੜ੍ਹਤੀ ਐਸੋਸੀਏਸ਼ਨ ਨੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਅਤੇ ਇਸ ਵਿੱਚ ਮੰਡੀ ਦੇ ਵੱਡੀ ਗਿਣਤੀ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਆਉਣ ਵਾਲ

NRI Post Desk · 61 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਆੜ੍ਹਤੀ ਐਸੋਸੀਏਸ਼ਨ ਨੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਅਤੇ ਇਸ ਵਿੱਚ ਮੰਡੀ ਦੇ ਵੱਡੀ ਗਿਣਤੀ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਸਰਕਾਰੀ ਖਰੀਦ ਦਾ ਟੀਚਾ ਘਟਾਉਣ ਸਬੰਧੀ ਜਾਰੀ ਕੀਤੇ ਗਏ ਪੱਤਰ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆੜ੍ਹਤੀਆਂ ਨੇ ਸਰਕਾਰ ਦੇ ਇਸ ਫ਼ੈਸਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦੋਵਾਂ ਲਈ ਮੁਸ਼ਕਲਾਂ ਪੈਦਾ ਹੋ ਸਕਦੀਆਂ ਹਨ। ਮੀਟਿੰਗ ਉਪਰੰਤ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਫਾਜ਼ਿਲਕਾ ਖੇਤਰ ਵਿੱਚ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਪਰਮਲ ਝੋਨੇ ਦੀ ਬਿਜਾਈ ਹੇਠ ਰਕਬਾ ਵਧਿਆ ਹੈ, ਇਸ ਲਈ ਸਰਕਾਰੀ ਖਰੀਦ ਦਾ ਦਾਇਰਾ ਵੀ ਵਧਾਇਆ ਜਾਣਾ ਚਾਹੀਦਾ ਸੀ, ਪਰ ਇਸ ਦੇ ਉਲਟ ਖਰੀਦ ਦਾ ਟੀਚਾ ਘਟਾ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਵਿੱਚ ਆਉਣ ਵਾਲੇ ਸਾਰੇ ਝੋਨੇ ਦੀ ਸਰਕਾਰੀ ਖਰੀਦ ਨਾ ਹੋਈ ਤਾਂ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਅਤੇ ਜਾਮ ਵਰਗੀ ਸਥਿਤੀ ਪੈਦਾ ਹੋਣ ਦਾ ਖਦਸ਼ਾ ਹੈ, ਜਿਸ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਸਾਹਮਣੇ ਆਇਆ ਜਦੋਂ ਗੋਲਡੀ ਸਚਦੇਵਾ ਨੇ ਦਾਅਵਾ ਕੀਤਾ ਕਿ ਐਸੋਸੀਏਸ਼ਨ ਨੂੰ ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਨਾਲ ਲੱਗਦੀ ਸਰਹੱਦ ਕਾਰਨ ਪਿਛਲੇ ਸਮੇਂ ਦੌਰਾਨ ਬਾਹਰਲੇ ਰਾਜ ਤੋਂ ਝੋਨਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਲਿਆ ਕੇ ਵੇਚਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਇਸੇ ਕਾਰਨ ਫਾਜ਼ਿਲਕਾ ਜ਼ਿਲ੍ਹੇ ਦੀ ਸਰਕਾਰੀ ਖਰੀਦ ਦੀ ਲਿਮਟ ਘਟਾਈ ਗਈ ਹੈ। ਇਸ ਮੁੱਦੇ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਮੰਡੀ ਵਿੱਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਤੋਂ ਸਵੈ-ਘੋਸ਼ਣਾ ਪੱਤਰ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਵਿੱਚ ਕਿਸਾਨ ਵੱਲੋਂ ਇਹ ਘੋਸ਼ਣਾ ਕੀਤੀ ਜਾਵੇਗੀ ਕਿ ਉਹ ਫਾਜ਼ਿਲਕਾ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਮੰਡੀ ਵਿੱਚ ਲਿਆਂਦਾ ਜਾ ਰਿਹਾ ਝੋਨਾ ਉਸਦੀ ਆਪਣੀ ਜ਼ਮੀਨ ਦੀ ਪੈਦਾਵਾਰ ਹੈ। ਐਸੋਸੀਏਸ਼ਨ ਵੱਲੋਂ ਸਾਰੇ ਆੜ੍ਹਤੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਮੰਡੀ ਵਿੱਚ ਸਿਰਫ਼ ਸਥਾਨਕ ਕਿਸਾਨਾਂ ਦੀ ਫ਼ਸਲ ਹੀ ਦਰਜ ਕੀਤੀ ਜਾਵੇ, ਤਾਂ ਜੋ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਿਆ ਜਾ ਸਕੇ। ਆੜ੍ਹਤੀ ਐਸੋਸੀਏਸ਼ਨ ਨੇ ਕਿਹਾ ਕਿ ਉਹ ਮੰਡੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨਗੇ ਅਤੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੰਡੀ ਵਿੱਚ ਆਉਣ ਵਾਲੀ ਫ਼ਸਲ ਸਥਾਨਕ ਕਿਸਾਨਾਂ ਦੀ ਹੀ ਹੋਵੇ, ਅਤੇ ਨਾਲ ਹੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਹੋਣ ਦਾ ਖ਼ਮਿਆਜ਼ਾ ਫਾਜ਼ਿਲਕਾ ਦੇ ਸਥਾਨਕ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਾ ਭੁਗਤਣਾ ਪਵੇ ਅਤੇ ਸਰਕਾਰ ਨੂੰ ਖਰੀਦ ਟੀਚੇ ਦੀ ਮੁੜ ਸਮੀਖਿਆ ਕਰਦਿਆਂ ਇਸ ਨੂੰ ਵਧਾਉਣਾ ਚਾਹੀਦਾ ਹੈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!