ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵਿੱਚ ਆਮ ਆਦਮੀ ਪਾਰਟੀ ਨੇ ਜੋ ਪਹਿਲਾ ਕਦਮ ਚੁੱਕਿਆ ਹੈ, ਉਸ ਨੇ ਫਤਹਿਗੜ੍ਹ ਸਾਹਿਬ ਦੇ ਸਿਆਸੀ ਮਾਹੌਲ ਨੂੰ ਇੱਕ ਦਮ ਗਰਮ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਲਿਸਟ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਤੀਜੀ ਵਾਰ ਟਿਕਟ ਦੇ ਕੇ ਉਨ੍ਹਾਂ ਉੱਤੇ ਭਰੋਸਾ ਜਤਾਇਆ ਗਿਆ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਹ ਐਲਾਨ ਸਿਰਫ਼ ਇੱਕ ਟਿਕਟ ਦੇਣ ਦੀ ਖ਼ਬਰ ਨਹੀਂ, ਸਗੋਂ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਹਲਕੇ ਦੀ ਜ਼ਮੀਨੀ ਸਿਆਸਤ ਵਿੱਚ ਕਿਸ ਨੂੰ ਸਭ ਤੋਂ ਮਜ਼ਬੂਤ ਕੜੀ ਮੰਨਦੀ ਹੈ। ਲਿਸਟ ਆਉਂਦਿਆਂ ਹੀ ਵਿਧਾਇਕ ਦੇ ਦਫ਼ਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਨੇ ਵਧਾਈਆਂ ਦਿੱਤੀਆਂ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਰਾਏ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ, ਜਦਕਿ 2022 ਦੀਆਂ ਚੋਣਾਂ ਵਿੱਚ ਪਾਰਟੀ ਨੇ ਦੂਜੀ ਵਾਰ ਉਨ੍ਹਾਂ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਅਤੇ ਉਨ੍ਹਾਂ ਨੇ 58 ਹਜ਼ਾਰ ਵੋਟਾਂ ਹਾਸਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਲੋਕਾਂ ਵਿੱਚ ਮਿਲ ਰਹੇ ਪਿਆਰ ਸਤਿਕਾਰ ਅਤੇ ਉਨ੍ਹਾਂ ਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਨੇ ਇੱਕ ਵਾਰ ਫਿਰ ਉਨ੍ਹਾਂ ਉੱਤੇ ਦਾਅ ਖੇਡਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਹਮੇਸ਼ਾ ਹੀ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ, ਭਾਵੇਂ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ ਚੋਣਾਂ ਹੋਣ, ਬਲਾਕ ਸੰਮਤੀ, ਜ਼ਿਲ੍ਹਾ ਪਰਿਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ, ਹਮੇਸ਼ਾ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਿਆਰ ਦਿੱਤਾ ਗਿਆ ਹੈ ਅਤੇ ਇਸੇ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਏ ਹਨ। ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ, ਖੇਡ ਮੈਦਾਨ ਬਣਵਾਏ, ਸੜਕਾਂ ਬਣਵਾਈਆਂ, ਕਮਿਊਨਿਟੀ ਹਾਲ ਬਣਾਏ ਅਤੇ ਹੋਰ ਬਹੁਤ ਸਾਰੇ ਕਾਰਜ ਕੀਤੇ ਗਏ, ਜਦਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੁੱਖ ਸੁਵਿਧਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਹਰ ਉਪਰਾਲਾ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਬਹੁਮਤ ਦੇ ਨਾਲ ਜਿਤਾ ਕੇ ਭੇਜਣਗੇ, ਫਿਰ ਉਹ ਪਹਿਲਾਂ ਨਾਲੋਂ ਵੀ ਦੁੱਗਣੀ ਰਫਤਾਰ ਨਾਲ ਕੰਮ ਕਰਨਗੇ। ਇਸ ਮੌਕੇ ਕੌਂਸਲਰ ਦਵਿੰਦਰ ਕੌਰ, ਕੌਂਸਲਰ ਅਸੀਸ ਅੱਤਰੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਐਡਵੋਕੇਟ ਹਰਕਮਲ ਸਿੰਘ, ਕੌਂਸਲਰ ਪਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਅਮਰੀਕ ਸਿੰਘ ਬਾਲਪੁਰ, ਦਿਲਪ੍ਰੀਤ ਭੱਟੀ, ਹਰਬੰਸ ਸਿੰਘ, ਰਜੇਸ਼ ਕੁਮਾਰ ਸਿੱਖਿਆ ਵਿਭਾਗ, ਮਨਦੀਪ ਪੋਲਾ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਨੰਬਰਦਾਰ ਜਗਰੂਪ ਸਿੰਘ, ਬਹਾਦਰ ਜਲਾਲ, ਕੌਂਸਲਰ ਬਲਦੇ
ਫਤਹਿਗੜ੍ਹ ਸਾਹਿਬ ਦੀ ਸਿਆਸਤ ਵਿੱਚ ਵੱਡਾ ਹਲਚਲ! ਆਪ ਦੀ ਪਹਿਲੀ ਲਿਸਟ ਨੇ ਖੋਲ੍ਹੇ ਕਈ ਰਾਜ਼, ਜਾਣੋ ਕੀ ਹੈ ਪੂਰਾ ਸੱਚ
ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵਿੱਚ ਆਮ ਆਦਮੀ ਪਾਰਟੀ ਨੇ ਜੋ ਪਹਿਲਾ ਕਦਮ ਚੁੱਕਿਆ ਹੈ, ਉਸ ਨੇ ਫਤਹਿਗੜ੍ਹ ਸਾਹਿਬ ਦੇ ਸਿਆਸੀ ਮਾਹੌਲ ਨੂੰ ਇੱਕ ਦਮ ਗਰਮ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਲਿਸਟ ਵਿੱਚ ਹਲਕਾ ਫਤਹਿਗੜ੍ਹ ਸਾਹਿਬ
NRI Post Desk · 24 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





