ਪਿਛਲੇ ਦਸ ਦਿਨਾਂ ਤੋਂ ਬ੍ਰਹਮ ਗਿਆਨੀ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਪਿੰਡ ਜਮੀਤਪੁਰ ਢੇਰੂ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਅੰਮ੍ਰਿਤ ਸੰਚਾਰ ਲਹਿਰ ਵਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਧਾਰੀ ਹੋ ਕੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦਾ ਪ੍ਰਣ ਲਿਆ। ਇਹ ਸਮਾਗਮ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜਮੀਤਪੁਰ ਢੇਰੂ ਵਿਖੇ ਹੋਏ, ਜਿੱਥੇ ਪੰਥ ਪ੍ਰਸਿੱਧ ਕਥਾਵਾਚਕਾਂ, ਵਿਦਵਾਨਾਂ, ਰਾਗੀ ਅਤੇ ਢਾਡੀ ਸਾਹਿਬਾਨ ਨੇ ਸੰਗਤ ਨੂੰ ਗੁਰੂ ਗ੍ਰੰਥ ਅਤੇ ਪੰਥ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਇਹਨਾਂ ਦਸ ਦਿਨਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਢਾਡੀ ਗੁਰਪ੍ਰਤਾਪ ਸਿੰਘ ਪਦਮ, ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ, ਤਰਲੋਚਨ ਸਿੰਘ ਢੇਰੂ, ਬੀਬੀ ਗੁਰਪ੍ਰੀਤ ਕੌਰ ਅਤੇ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਆਦਿ ਮਹਾਂਪੁਰਸ਼ ਨਿਰੰਤਰ ਹਾਜ਼ਰੀ ਭਰਦੇ ਰਹੇ। ਸਮਾਗਮਾਂ ਦੇ ਆਖਰੀ ਦਿਨ ਅਕਾਲ ਅੰਮ੍ਰਿਤ ਸੰਚਾਰ ਲਹਿਰ ਵਲੋਂ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਗੁਰਮਤਿ ਅਨੁਸਾਰੀ ਜੀਵਨ ਅਪਣਾਉਣ ਦਾ ਪ੍ਰਣ ਲਿਆ। ਅਕਾਲ ਅੰਮ੍ਰਿਤ ਸੰਚਾਰ ਲਹਿਰ ਵਲੋਂ ਭਾਈ ਗੁਰਮੀਤ ਸਿੰਘ ਯੂ.ਕੇ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਦਾ ਸਫਲ ਗੁਰਮਤਿ ਸਮਾਗਮਾਂ ਲਈ ਧੰਨਵਾਦ ਕੀਤਾ। ਸਮੁੱਚੇ ਸਮਾਗਮਾਂ ਨੂੰ ਸਫਲ ਬਨਾਉਣ ਲਈ ਮੱਲ ਸਿੰਘ ਢੇਰੂ, ਕੁਲਵੰਤ ਸਿੰਘ, ਸੇਵਾ ਸਿੰਘ, ਸ਼ਰਮਾ ਸਿੰਘ ਥਾਣੇਦਾਰ, ਬਲਕਾਰ ਸਿੰਘ, ਕਸ਼ਮੀਰ ਸਿੰਘ ਢੇਰੂ ਅਤੇ ਡਾ. ਅਮਰੀਕ ਸਿੰਘ ਸ਼ੇਰ ਖਾਂ ਆਦਿ ਨੇ ਸੰਪੂਰਨ ਸਹਿਯੋਗ ਦਿੱਤਾ।
ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਵਿਖੇ ਦਸ ਦਿਨਾਂ ਤੱਕ ਚੱਲੇ ਗੁਰਮਤਿ ਸਮਾਗਮਾਂ ਦਾ ਖੁਲਾਸਾ: ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਲਿਆ ਅਜਿਹਾ ਪ੍ਰਣ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ
ਪਿਛਲੇ ਦਸ ਦਿਨਾਂ ਤੋਂ ਬ੍ਰਹਮ ਗਿਆਨੀ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਪਿੰਡ ਜਮੀਤਪੁਰ ਢੇਰੂ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ, ਜਦੋਂ ਅੰਮ੍ਰਿਤ ਸੰਚਾਰ ਲਹਿਰ ਵਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ
NRI Post Desk · 61 ਦਿਨ ਪਹਿਲਾਂ · ਅੱਪਡੇਟ 9 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





