ਬਟਾਲਾ ਦੀ ਪੁਲਿਸ ਨੇ ਇੱਕ ਅਜਿਹੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਸੀ। ਕੁਝ ਦਿਨ ਪਹਿਲਾਂ ਪਿੰਡ ਰੰਗੜ ਨੰਗਲ ਵਿਖੇ ਫਿਰੌਤੀ ਦੀ ਮੰਗ ਨੂੰ ਲੈ ਕੇ ਇੱਕ ਆੜ੍ਹਤੀ ਦੇ ਘਰ 'ਤੇ ਫਾਇਰਿੰਗ ਕਰਨ ਅਤੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਨੌਜਵਾਨਾਂ ਨੂੰ ਬਟਾਲਾ ਪੁਲਿਸ ਨੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਦੇ ਰਹਿਣ ਵਾਲੇ ਇੱਕ ਆੜ੍ਹਤੀ ਤੋਂ ਵਿਦੇਸ਼ ਵਿੱਚ ਬੈਠੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੀਤੀ 25 ਅਗਸਤ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਹੀ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਉਕਤ ਆੜ੍ਹਤੀ ਦੇ ਘਰ 'ਤੇ ਫਾਇਰਿੰਗ ਕੀਤੀ ਗਈ ਸੀ ਅਤੇ ਪੈਟਰੋਲ ਬੰਬ ਵੀ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਥਾਣਾ ਰੰਗੜ ਨੰਗਲ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ, ਸੀਆਈਏ ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਐੱਸਐੱਚਓ ਰੰਗੜ ਨੰਗਲ ਸੁਖਜਿੰਦਰ ਸਿੰਘ ਸਮੇਤ ਹੋਰ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਟਰੇਸ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਜਗੀਰ ਅਤੇ ਅਨਮੋਲ ਵਾਸੀਆਨ ਪਿੰਡ ਪੰਡੋਰੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਅਤੇ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਐੱਸਐੱਸਪੀ ਨੇ ਕਿਹਾ ਕਿ ਉਕਤ ਨੌਜਵਾਨਾਂ ਨੇ ਵਿਦੇਸ਼ ਵਿੱਚ ਬੈਠੇ ਸਮਾਜ ਵਿਰੋਧੀ ਅਨਸਰਾਂ ਦੇ ਕਹਿਣ 'ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਮੌਕੇ ਐੱਸਐੱਚਓ ਰੰਗੜ ਨੰਗਲ ਸੁਖਜਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
ਫਿਰੌਤੀ ਦੀ ਮੰਗ ਤੋਂ ਬਾਅਦ ਘਰ 'ਤੇ ਫਾਇਰਿੰਗ ਤੇ ਪੈਟਰੋਲ ਬੰਬ ਸੁੱਟਣ ਵਾਲੇ ਦੋ ਨੌਜਵਾਨ ਗ੍ਰਿਫਤਾਰ, ਪੁਲਿਸ ਨੇ ਦੱਸੀ ਹੈਰਾਨ ਕਰਨ ਵਾਲੀ ਕਹਾਣੀ
ਬਟਾਲਾ ਦੀ ਪੁਲਿਸ ਨੇ ਇੱਕ ਅਜਿਹੇ ਮਾਮਲੇ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਸੀ। ਕੁਝ ਦਿਨ ਪਹਿਲਾਂ ਪਿੰਡ ਰੰਗੜ ਨੰਗਲ ਵਿਖੇ ਫਿਰੌਤੀ ਦੀ ਮੰਗ ਨੂੰ ਲੈ ਕੇ ਇੱਕ ਆੜ੍ਹਤੀ ਦੇ ਘਰ 'ਤੇ ਫਾਇਰਿੰਗ ਕਰਨ ਅ
NRI Post Desk · 74 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




