ਖਮਾਣੋਂ ਇਲਾਕੇ ਵਿੱਚ ਦੁਕਾਨਦਾਰਾਂ ਤੇ ਵਸਨੀਕਾਂ ਨੂੰ ਲਗਾਤਾਰ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ, ਜਿਸ ਨਾਲ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਲੋਕ ਆਪਣੇ ਕਾਰੋਬਾਰ ਤੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਤ ਸਨ। ਇਸ ਸਬੰਧੀ 13 ਸਤੰਬਰ ਨੂੰ ਥਾਣਾ ਖਮਾਣੋਂ ਵਿਖੇ ਬੀਐੱਨਐੱਸ ਦੀ ਧਾਰਾ 308 ਤਹਿਤ ਮੁਕੱਦਮਾ ਦਰਜ ਕਰਕੇ ਡੀਐੱਸਪੀ ਖਮਾਣੋਂ ਦੀ ਅਗਵਾਈ ਹੇਠ ਜਾਂਚ ਸ਼ੁਰੂ ਕੀਤੀ ਗਈ, ਜਿਸ ਵਿੱਚ ਤਕਨੀਕੀ ਨਿਗਰਾਨੀ ਨੇ ਅਹਿਮ ਸੁਰਾਗ ਦਿੱਤੇ। ਤਕਨੀਕੀ ਜਾਂਚ ਦੌਰਾਨ ਠੀਕਰੀਵਾਲ ਵਾਸੀ ਅਜੀਤ ਦਾ ਨਾਂ ਸਾਹਮਣੇ ਆਇਆ, ਜਿਸ ਨੂੰ ਕਾਬੂ ਕਰਨ ਮਗਰੋਂ ਉਸ ਦੇ ਸਾਥੀ ਅਮਨਪ੍ਰੀਤ ਸਿੰਘ ਵਾਸੀ ਪਿੰਡ ਬਿਲਾਸਪੁਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਵਿੱਚ ਖੁੱਲ੍ਹਾਸਾ ਹੋਇਆ ਕਿ ਅਮਨਪ੍ਰੀਤ ਲੋਕਾਂ ਦੀ ਜਾਣਕਾਰੀ ਇਕੱਠੀ ਕਰਕੇ ਦਿੰਦਾ ਸੀ ਅਤੇ ਅਜੀਤ ਫ਼ੋਨ ਕਰ ਕੇ ਫ਼ਿਰੌਤੀ ਮੰਗਦਾ ਸੀ, ਜਦੋਂਕਿ ਹੋਰ ਵੀ ਚੌਂਕਾਉਣ ਵਾਲੀ ਗੱਲ ਇਹ ਸਾਹਮਣੇ ਆਈ ਕਿ ਅਜੀਤ ਦੇ ਪਾਕਿਸਤਾਨ ਨਾਲ ਸਬੰਧ ਹੋਣ ਦੀ ਗੱਲ ਵੀ ਪੁੱਛਗਿੱਛ ਦੌਰਾਨ ਸਾਹਮਣੇ ਆਈ ਹੈ। ਐੱਸਐੱਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਅਸਲਾ ਬਰਾਮਦ ਕਰਵਾਉਣ ਲਈ ਏਐੱਸਆਈ ਨਾਜ਼ਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਦੋਵਾਂ ਮੁਲਜ਼ਮਾਂ ਨੂੰ ਪਿੰਡ ਸੰਘੋਲ ਨੇੜੇ ਇਕ ਬੇ-ਆਬਾਦ ਭੱਠੇ ’ਤੇ ਲੈ ਕੇ ਗਈ ਸੀ, ਪਰ ਉੱਥੇ ਅਜੀਤ ਨੇ ਅਚਾਨਕ ਪੁਲਿਸ ਪਾਰਟੀ ’ਤੇ ਫ਼ਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਪਾਸਿਓਂ ਤਾੜ-ਤਾੜ ਗੋਲੀਆਂ ਚੱਲੀਆਂ, ਜਿਸ ਵਿੱਚ ਅਜੀਤ ਤੇ ਅਮਨਪ੍ਰੀਤ ਜ਼ਖ਼ਮੀ ਹੋ ਗਏ, ਜਦਕਿ ਪੁਲਿਸ ਦਾ ਇਕ ਜਵਾਨ ਵੀ ਗੋਲੀ ਲੱਗਣ ਕਾਰਨ ਫੱਟੜ ਹੋ ਗਿਆ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਦਬੋਚ ਲਿਆ ਅਤੇ ਜ਼ਖ਼ਮੀ ਮੁਲਜ਼ਮਾਂ ਤੇ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਤਿੰਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਘਟਨਾ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ, ਜਦੋਂਕਿ ਫ਼ਿਰੌਤੀ ਮੰਗਣ ਵਾਲਿਆਂ ਦੇ ਨੈੱਟਵਰਕ ਅਤੇ ਪਾਕਿਸਤਾਨ ਨਾਲ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
ਫ਼ਿਰੌਤੀ ਦੇ ਸਰਗਨੇ ਦਾ ਪਾਕਿਸਤਾਨ ਕਨੈਕਸ਼ਨ ਖੁੱਲ੍ਹਿਆ, ਅਸਲਾ ਬਰਾਮਦਗੀ ਦੌਰਾਨ ਭੱਠੇ 'ਤੇ ਛਿੜੀ ਜੰਗ, ਗੋਲੀ ਲੱਗਣ ਨਾਲ ਪੁਲਿਸ ਜਵਾਨ ਸਣੇ ਤਿੰਨ ਫੱਟੜ
ਖਮਾਣੋਂ ਇਲਾਕੇ ਵਿੱਚ ਦੁਕਾਨਦਾਰਾਂ ਤੇ ਵਸਨੀਕਾਂ ਨੂੰ ਲਗਾਤਾਰ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ, ਜਿਸ ਨਾਲ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਸੀ ਅਤੇ ਲੋਕ ਆਪਣੇ ਕਾਰੋਬਾਰ ਤੇ ਘਰਾਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਤ ਸਨ। ਇਸ ਸਬੰਧੀ 13
NRI Post Desk · 67 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




