ਫਿਲੌਰ ਵਿੱਚ ਉਸ ਸਮੇਂ ਇਤਿਹਾਸਕ ਦ੍ਰਿਸ਼ ਬਣਿਆ ਜਦੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਵਜੋਂ ਵਿਧਾਨਸਭਾ ਹਲਕਾ ਫਿਲੌਰ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਵਿੱਚ ਲੋਕਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੋਂ ਮਾਰਗ ਦਰਸ਼ਨ ਹਾਸਿਲ ਕੀਤਾ। ਇਸ ਸ਼ੋਅ ਦੌਰਾਨ 500 ਦੇ ਕਰੀਬ ਡਰੋਨਾਂ ਨੇ ਆਸਮਾਨ ਵਿੱਚ ਉੱਡਦਿਆਂ ਵੱਖ-ਵੱਖ ਆਕ੍ਰਿਤੀਆਂ ਸਿਰਜ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫ਼ਲਸਫੇ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਇਸ ਮੌਕੇ ਸੰਗਤਾਂ ਦੇ ਰੂਬਰੂ ਹੁੰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਡਰੋਨ ਸ਼ੋਆਂ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਤੇ ਗੁਰਬਾਣੀ ਨਾਲ ਜੋੜ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਵਿਸ਼ੇਸ਼ ਪਹਿਲਕਦਮੀ ਆਰੰਭ ਕੀਤੀ ਗਈ ਹੈ, ਜਿਸ ਦਾ ਸਮਾਜ ਦੇ ਹਰ ਵਰਗ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਵੱਡੇ ਪੱਧਰ 'ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਕੀਰਤਨ ਦਰਬਾਰ, ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰ, ਵਿਸ਼ੇਸ਼ ਵੈਨਾਂ ਰਾਹੀਂ ਡਾਕੂਮੈਂਟਰੀ ਦਾ ਪ੍ਰਦਰਸ਼ਨ, ਮੈਰਾਥਨ ਅਤੇ ਹੋਰ ਉਪਰਾਲੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੀ ਬਾਣੀ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਆਦਰਸ਼ ਸਮਾਜ ਦੀ ਸਿਰਜਣਾ 'ਚ ਵੱਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕੀਰਤਨੀਏ ਅਤੇ ਕਥਾ ਵਾਚਕ ਬਾਬਾ ਕੇਵਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ ਗਿਆ, ਜਦਕਿ ਲੋਕ ਗਾਇਕ ਕੰਠ ਕਲੇਰ ਵੱਲੋਂ ਵੀ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਐਸ.ਡੀ.ਐਮ. ਫਿਲੌਰ ਦੀਪਕ ਭਾਟੀਆ ਤੋਂ ਇਲਾਵਾ ਹੋਰ ਉੱਘੀਆਂ ਸਖਸ਼ੀਅਤਾਂ ਵੀ ਹਾਜ਼ਰ ਸਨ।
ਫਿਲੌਰ ਦੇ ਆਸਮਾਨ 'ਚ 500 ਡਰੋਨਾਂ ਨੇ ਖੋਲ੍ਹੇ ਰਾਜ਼, ਜੋ ਵੇਖਿਆ ਉਹ ਹੈਰਾਨ ਕਰਨ ਵਾਲਾ ਸੀ
ਫਿਲੌਰ ਵਿੱਚ ਉਸ ਸਮੇਂ ਇਤਿਹਾਸਕ ਦ੍ਰਿਸ਼ ਬਣਿਆ ਜਦੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਵਜੋਂ ਵਿਧਾਨਸਭਾ ਹਲਕਾ ਫਿਲੌਰ ਵਿਖੇ ਸ਼ਾਨਦਾਰ ਡਰੋ
NRI Post Desk · 42 ਦਿਨ ਪਹਿਲਾਂ · ਅੱਪਡੇਟ 39 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





