|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫ਼ਰੀਦਕੋਟ 'ਚ ਮਨੁੱਖੀ ਅਧਿਕਾਰ ਕਮਿਸ਼ਨ ਦਾ ਵੱਡਾ ਐਲਾਨ, 15 ਮੈਂਬਰੀ ਕੋਰ ਗਰੁੱਪ ਦਾ ਪਰਦਾਫਾਸ਼

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਫ਼ਰੀਦਕੋਟ ਦੇ ਬਾਬਾ ਫ਼ਰੀਦ ਨਰਸਿੰਗ ਕਾਲਜ, ਫ਼ਰੀਦਕੋਟ ਰੋਡ, ਕੋਟਕਪੂਰਾ ਵਿਖੇ ਹੋਈ ਜਨਤਕ ਸੁਣਵਾਈ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾ

NRI Post Desk · 30 ਦਿਨ ਪਹਿਲਾਂ · ਅੱਪਡੇਟ 1 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫ਼ਰੀਦਕੋਟ 'ਚ ਮਨੁੱਖੀ ਅਧਿਕਾਰ ਕਮਿਸ਼ਨ ਦਾ ਵੱਡਾ ਐਲਾਨ, 15 ਮੈਂਬਰੀ ਕੋਰ ਗਰੁੱਪ ਦਾ ਪਰਦਾਫਾਸ਼
📷 NRI Post Desk

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਫ਼ਰੀਦਕੋਟ ਦੇ ਬਾਬਾ ਫ਼ਰੀਦ ਨਰਸਿੰਗ ਕਾਲਜ, ਫ਼ਰੀਦਕੋਟ ਰੋਡ, ਕੋਟਕਪੂਰਾ ਵਿਖੇ ਹੋਈ ਜਨਤਕ ਸੁਣਵਾਈ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ। ਇਸ ਕੋਰ ਗਰੁੱਪ ਦਾ ਮੁੱਖ ਮਕਸਦ ਇਹ ਹੈ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਪੀੜਤਾਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਈਆਂ ਜਾ ਸਕਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਯਤਨ ਕੀਤੇ ਜਾ ਸਕਣ। ਜਤਿੰਦਰ ਸਿੰਘ ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕੋਰ ਗਰੁੱਪਾਂ ਦੇ ਨੁਮਾਇੰਦੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮ੍ਰਿਤਕ ਦੇਹ ਰੋਕਣ ਅਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਬਾਰੇ ਹਦਾਇਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਹਸਪਤਾਲ ਮਰੀਜ਼ ਦੀ ਮੌਤ ਤੋਂ ਬਾਅਦ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਤੋਂ ਇਨਕਾਰ ਨਹੀਂ ਕਰ ਸਕਦੇ ਅਤੇ ਅਜਿਹੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਪੁਲਿਸ ਕੇਸ ਵੀ ਦਰਜ ਹੋ ਸਕਦਾ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਜਾਰੀ ਹਦਾਇਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਠੇਕੇਦਾਰਾਂ ਲਈ ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ, ਕੱਪੜੇ, ਮਾਸਕ ਅਤੇ ਬੀਮੇ ਦੀ ਸਹੂਲਤ ਮੁਹੱਈਆ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਬੂਲੈਂਸ ਪਾਇਲਟ ਪ੍ਰਾਜੈਕਟ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਜਨਤਕ ਸੁਣਵਾਈ ਦੌਰਾਨ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐੱਸਡੀਐੱਮ ਕੋਟਕਪੂਰਾ ਰਜਿੰਦਰ ਸਿੰਘ, ਐੱਸਡੀਐੱਮ ਜੈਤੋ ਵਿਕਰਮਜੀਤ ਸਿੰਘ, ਡੀਆਰਓ ਲਵਪ੍ਰੀਤ ਕੌਰ, ਐੱਸਪੀ ਨਰਿੰਦਰ ਸਿੰਘ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਕੋਰ ਕਮੇਟੀ ਦੇ ਪ੍ਰਧਾਨ ਰਜਿੰਦਰ ਦਾਸ ਸਿੰਘ ਰਿੰਕੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!