|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਿਰੋਜ਼ਪੁਰ ਦੀਆਂ ਮੰਡੀਆਂ 'ਚ ਉਸ ਵੇਲੇ ਸਭ ਦੇ ਹੋਸ਼ ਉੱਡ ਗਏ ਜਦੋਂ ਅਧਿਕਾਰੀਆਂ ਨੇ ਕੀਤਾ ਇਹ ਕੰਮ

ਫਿਰੋਜ਼ਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਮੁਕੰਮਲ ਤੌਰ 'ਤੇ ਬੰਦ ਹੋਣ ਅਤੇ ਖਰੀਦ ਏਜੰਸੀਆਂ ਵੱਲੋਂ ਪਹਿਲਾਂ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯ

NRI Post Desk · 8 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਰੋਜ਼ਪੁਰ ਦੀਆਂ ਮੰਡੀਆਂ 'ਚ ਉਸ ਵੇਲੇ ਸਭ ਦੇ ਹੋਸ਼ ਉੱਡ ਗਏ ਜਦੋਂ ਅਧਿਕਾਰੀਆਂ ਨੇ ਕੀਤਾ ਇਹ ਕੰਮ
📷 NRI Post Desk

ਫਿਰੋਜ਼ਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਮੁਕੰਮਲ ਤੌਰ 'ਤੇ ਬੰਦ ਹੋਣ ਅਤੇ ਖਰੀਦ ਏਜੰਸੀਆਂ ਵੱਲੋਂ ਪਹਿਲਾਂ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਤੱਕ ਇਕ ਭਾਰੀ ਧਰਨਾ ਲਗਾਇਆ ਗਿਆ। ਇਸ ਧਰਨੇ ਦੌਰਾਨ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇ ਵਾਲਾ, ਜਗਰਾਜ ਸਿੰਘ ਫੇਰੋਕੇ ਸੀਨੀਅਰ ਮੀਤ ਪ੍ਰਧਾਨ, ਗੁਲਜ਼ਾਰ ਸਿੰਘ ਗੋਗੋਆਣੀ, ਬੋਹੜ ਸਿੰਘ ਧੀਰਾ ਘਾਰਾ, ਕੁਲਵਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਪੱਲੇ ਵਾਲਾ, ਮਨਜੀਤ ਸਿੰਘ ਲੋਹਗੜ੍ਹ, ਬਾਜ਼ ਸਿੰਘ ਸੁਰ ਸਿੰਘ ਵਾਲਾ, ਬਲਵਿੰਦਰ ਸਿੰਘ ਹਾਮਦ ਵਾਲਾ ਅਤੇ ਹਰਜਿੰਦਰ ਸਿੰਘ ਖਾਲਸਾ ਆਦਿ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਅੰਨਦਾਤਾ, ਆੜ੍ਹਤੀਆ ਅਤੇ ਮਜ਼ਦੂਰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਧਰਨੇ ਦੇ ਪੂਰੇ ਦਿਨ ਦੌਰਾਨ ਜਦੋਂ ਕੋਈ ਵੀ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੁਸ਼ਕਲਾਂ ਦਾ ਜਾਇਜ਼ਾ ਲੈਣ ਨਹੀਂ ਪਹੁੰਚਿਆ, ਤਾਂ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਹੋਰ ਭੜਕ ਉੱਠਿਆ। ਉਨ੍ਹਾਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਸਬ ਡਵੀਜ਼ਨ ਮੈਜਿਸਟਰੇਟ ਐੱਸ.ਡੀ.ਐੱਮ. ਫਿਰੋਜ਼ਪੁਰ, ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਅਤੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਖਿਲਾਫ ਨਾਅਰੇ ਲਗਾਏ। ਕਿਸਾਨ ਆਗੂਆਂ ਨੇ ਆਖਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਸ਼ੁਰੂ ਨਾ ਕੀਤੀ ਗਈ, ਤਾਂ 19 ਨਵੰਬਰ ਨੂੰ ਇੱਕ ਵੱਡਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਅਵਤਾਰ ਸਿੰਘ ਰੁਕਨ ਸ਼ਾਹ, ਮਲਕੀਤ ਸਿੰਘ ਲੋਹਗੜ੍ਹ, ਪ੍ਰਮੋਦ ਗਰਗ, ਜਰਨੈਲ ਸਿੰਘ ਲੋਹਗੜ੍ਹ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਸ਼ਰਨਜੀਤ ਸਿੰਘ, ਕਿੱਕਰ ਸਿੰਘ, ਰਮੇਸ਼ ਕੁਮਾਰ ਮੈਨੀ ਅਤੇ ਗੁਰਚਰਨ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿੱਚ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫਿਰੋਜ਼ਪੁਰ ਦੀਆਂ ਮੰਡੀਆਂ 'ਚ ਉਸ ਵੇਲੇ ਸਭ ਦੇ ਹੋਸ਼ ਉੱਡ ਗਏ ਜਦੋਂ ਅਧਿਕਾਰੀਆਂ ਨੇ ਕੀਤਾ ਇਹ ਕੰਮ — NRI Post