|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੰਗਾ ਦੀ ਸਿਆਸਤ ਵਿੱਚ ਭੂਚਾਲ! ਸਾਬਕਾ ਡੀਜੀਪੀ ਦਾ ਅਚਾਨਕ ਕਾਂਗਰਸ ਵਿੱਚ ਧਮਾਕੇਦਾਰ ਦਾਖਲਾ, 2027 ਦੀਆਂ ਚੋਣਾਂ ਲਈ ਵੱਡਾ ਸੰਕੇਤ

ਬੰਗਾ ਵਿਧਾਨ ਸਭਾ ਹਲਕੇ ਦੀ ਸਿਆਸੀ ਧਰਤੀ ਹੇਠ ਹੁਣ ਉਹ ਹਲਚਲ ਮਹਿਸੂਸ ਹੋ ਰਹੀ ਹੈ ਜਿਸਨੇ ਆਉਣ ਵਾਲੇ ਸਮੇਂ ਵਿੱਚ ਵੱਡਾ ਰਾਜਨੀਤਕ ਭੂਚਾਲ ਲਿਆਉਣ ਦੀ ਸੰਭਾਵਨਾ ਪੈਦਾ ਕਰ ਦਿੱਤੀ ਹੈ। ਦਰਅਸਲ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਆਈਪੀਐੱਸ ਵੱਲੋਂ ਕਾਂਗਰਸ ਪਾ

NRI Post Desk · 54 ਦਿਨ ਪਹਿਲਾਂ · ਅੱਪਡੇਟ 37 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੰਗਾ ਦੀ ਸਿਆਸਤ ਵਿੱਚ ਭੂਚਾਲ! ਸਾਬਕਾ ਡੀਜੀਪੀ ਦਾ ਅਚਾਨਕ ਕਾਂਗਰਸ ਵਿੱਚ ਧਮਾਕੇਦਾਰ ਦਾਖਲਾ, 2027 ਦੀਆਂ ਚੋਣਾਂ ਲਈ ਵੱਡਾ ਸੰਕੇਤ
📷 NRI Post Desk

ਬੰਗਾ ਵਿਧਾਨ ਸਭਾ ਹਲਕੇ ਦੀ ਸਿਆਸੀ ਧਰਤੀ ਹੇਠ ਹੁਣ ਉਹ ਹਲਚਲ ਮਹਿਸੂਸ ਹੋ ਰਹੀ ਹੈ ਜਿਸਨੇ ਆਉਣ ਵਾਲੇ ਸਮੇਂ ਵਿੱਚ ਵੱਡਾ ਰਾਜਨੀਤਕ ਭੂਚਾਲ ਲਿਆਉਣ ਦੀ ਸੰਭਾਵਨਾ ਪੈਦਾ ਕਰ ਦਿੱਤੀ ਹੈ। ਦਰਅਸਲ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਆਈਪੀਐੱਸ ਵੱਲੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਆਪਣੀਆਂ ਸਿਆਸੀ ਸਰਗਰਮੀਆਂ ਅਚਾਨਕ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਕਦਮ ਹਲਕੇ ਦੇ ਸਿਆਸੀ ਸਮੀਕਰਨਾਂ ਨੂੰ ਪੂਰੀ ਤਰ੍ਹਾਂ ਬਦਲਣ ਵੱਲ ਇਸ਼ਾਰਾ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਬੰਗਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਆਗੂਆਂ, ਵਰਕਰਾਂ ਅਤੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਇਸੇ ਲੜੀ ਤਹਿਤ ਸੁਦੇਸ਼ ਕੁਮਾਰ ਨੇ ਬੰਗਾ ਹਲਕੇ ਦੇ ਪਿੰਡ ਚੱਕ ਮੰਡੇਰ ਵਿਖੇ ਇੱਕ ਨੁੱਕੜ ਮੀਟਿੰਗ ਵਿਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਵਰਕਰਾਂ ਅਤੇ ਹਾਜ਼ਰ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੁਦੇਸ਼ ਕੁਮਾਰ ਨੇ ਸਪੱਸਟ ਕੀਤਾ ਕਿ ਉਹ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਬੰਗਾ ਹਲਕੇ ਵਿਚ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਜਦੋਂ ਵੀ ਕਿਸੇ ਤਰ੍ਹਾਂ ਦੀ ਲੋੜ ਹੋਵੇਗੀ, ਉਹ ਹਰ ਸੰਭਵ ਸਹਿਯੋਗ ਲਈ ਚੌਵੀ ਘੰਟੇ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਬੰਗਾ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਚੱਲਿਆ ਜਾਵੇਗਾ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕੀਤਾ ਜਾਵੇਗਾ। ਉਨ੍ਹਾਂ ਸਪੱਸਟ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਅਤੇ ਲੋਕਾਂ ਤੱਕ ਪਹੁੰਚ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਇਸ ਮੌਕੇ ਬੰਗਾ ਹਲਕੇ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਵੀਰ ਸਿੰਘ ਪੱਲੀ ਝਿੱਕੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਸੁਦੇਸ਼ ਕੁਮਾਰ ਵਰਗੇ ਪੜ੍ਹੇ-ਲਿਖੇ ਅਤੇ ਤਜ਼ਰਬੇਕਾਰ ਸਾਬਕਾ ਸੀਨੀਅਰ ਅਧਿਕਾਰੀ ਨੂੰ ਬੰਗਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਲਈ ਜ਼ਿੰਮੇਵਾਰੀ ਦੇਣਾ ਇੱਕ ਮਹੱਤਵਪੂਰਨ ਕਦਮ ਹੈ, ਅਤੇ ਉਹ ਅਤੇ ਬੰਗਾ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਸੁਦੇਸ਼ ਕੁਮਾਰ ਨਾਲ ਪੂਰਾ ਤਾਲਮੇਲ ਬਣਾ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਗੂਆਂ ਤੇ ਵਰਕਰਾਂ ਨੂੰ ਇੱਕਜੁੱਟ ਕਰ ਕੇ ਅੱਗੇ ਵਧਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ ਨੇ ਕਾਂਗਰਸ ਹਾਈਕਮਾਂਡ ਵੱਲੋਂ ਸੁਦੇਸ਼ ਕੁਮਾਰ ਨੂੰ ਬੰਗਾ ਹਲਕੇ ਦੀ ਜ਼ਿੰਮੇਵਾਰੀ ਦੇਣ ਦਾ ਸਵਾਗਤ ਕੀਤਾ। ਇਸ ਮੌਕੇ ਬਲਾਕ ਬੰਗਾ ਕਾਂਗਰਸ ਦੇ ਪ੍ਰਧ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!