|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬਿਜਲੀ ਦੇ ਹਨੇਰੇ ਵਿੱਚ ਦਬੀ ਆਵਾਜ਼: ਧਰਨੇ ਦੀ ਕੀਮਤ 250 ਕਾਰਖ਼ਾਨੇਦਾਰਾਂ ਖ਼ਿਲਾਫ਼ ਕੇਸ, ਹੁਣ ਉੱਠੀ ਸਵਾਲਾਂ ਦੀ ਆਂਧੀ

ਪੰਜਾਬ ਦੇ ਉਦਯੋਗ ਜਗਤ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਬਿਜਲੀ ਦੇ ਕੱਟਾਂ ਖ਼ਿਲਾਫ਼ ਆਪਣੀ ਜਾਇਜ਼ ਆਵਾਜ਼ ਉਠਾਉਣ ਵਾਲੇ ਕਾਰਖ਼ਾਨੇਦਾਰਾਂ ਖ਼ਿਲਾਫ਼ ਹੀ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਨੇ ਉਦਯੋਗਿਕ ਹਲਕਿਆਂ ਵਿੱਚ ਸਨਸਨੀ ਪੈਦਾ ਕਰ ਦਿੱਤੀ ਹੈ।

NRI Post Desk · 55 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਜਲੀ ਦੇ ਹਨੇਰੇ ਵਿੱਚ ਦਬੀ ਆਵਾਜ਼: ਧਰਨੇ ਦੀ ਕੀਮਤ 250 ਕਾਰਖ਼ਾਨੇਦਾਰਾਂ ਖ਼ਿਲਾਫ਼ ਕੇਸ, ਹੁਣ ਉੱਠੀ ਸਵਾਲਾਂ ਦੀ ਆਂਧੀ
📷 NRI Post Desk

ਪੰਜਾਬ ਦੇ ਉਦਯੋਗ ਜਗਤ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਬਿਜਲੀ ਦੇ ਕੱਟਾਂ ਖ਼ਿਲਾਫ਼ ਆਪਣੀ ਜਾਇਜ਼ ਆਵਾਜ਼ ਉਠਾਉਣ ਵਾਲੇ ਕਾਰਖ਼ਾਨੇਦਾਰਾਂ ਖ਼ਿਲਾਫ਼ ਹੀ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਨੇ ਉਦਯੋਗਿਕ ਹਲਕਿਆਂ ਵਿੱਚ ਸਨਸਨੀ ਪੈਦਾ ਕਰ ਦਿੱਤੀ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਪੰਜਾਬ ਦਾ ਉਦਯੋਗ ਬਿਜਲੀ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਸੀ, ਜਿੱਥੇ ਰਾਤ ਸਮੇਂ 8-8 ਅਤੇ 12-12 ਘੰਟਿਆਂ ਦੇ ਕੱਟ ਲੱਗਦੇ ਰਹੇ ਅਤੇ ਦਿਨ ਸਮੇਂ ਵੀ 3-3, 4-4 ਤੇ 5-5 ਘੰਟਿਆਂ ਦੇ ਕੱਟਾਂ ਕਾਰਨ ਉਦਯੋਗਿਕ ਇਕਾਈਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਦੱਸਿਆ ਕਿ ਇਸ ਸਬੰਧੀ ਕਾਰਖ਼ਾਨੇਦਾਰਾਂ ਵੱਲੋਂ ਪਾਵਰਕਾਮ ਦੇ ਸੀਨੀਅਰ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ, ਪਰ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ। ਜਦੋਂ ਵਾਰ-ਵਾਰ ਗੱਲਬਾਤ ਅਤੇ ਮੀਟਿੰਗਾਂ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ, ਤਾਂ ਹੌਜਰੀ ਉਦਯੋਗ ਵੱਲੋਂ ਆਪਣੀ ਸਮੱਸਿਆ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਸਮਰਾਲਾ ਚੌਂਕ ਵਿਖੇ ਧਰਨਾ ਲਗਾਇਆ ਗਿਆ। ਹੁਣ ਇਸ ਧਰਨੇ ਦੇ ਸਬੰਧ ਵਿੱਚ ਐਫ਼ਆਈਆਰ ਨੰਬਰ 0231 ਦਰਜ ਕਰਕੇ ਬੌਬੀ ਜਿੰਦਲ ਸਮੇਤ 200 ਤੋਂ 250 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕਰਨਾ ਬਹੁਤ ਹੀ ਗੰਭੀਰ ਮਾਮਲਾ ਬਣ ਗਿਆ ਹੈ। ਕਾਰਖ਼ਾਨੇਦਾਰਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਾਇਜ਼ ਸਮੱਸਿਆਵਾਂ ਲਈ ਆਵਾਜ਼ ਉਠਾਉਂਦੇ ਹਨ, ਤਾਂ ਉਸ ਦੀ ਆਵਾਜ਼ ਸੁਣਨ ਦੀ ਬਜਾਏ ਉਸ ਉੱਪਰ ਪਰਚੇ ਦਰਜ ਕਰਨਾ ਕਿਸੇ ਵੀ ਤਰ੍ਹਾਂ ਮੰਨਣਯੋਗ ਨਹੀਂ ਹੈ। ਇਸ ਮਾਮਲੇ ਵਿੱਚ ਪੰਜਾਬ ਡਾਇਰਸ ਐਸੋਸੀਏਸ਼ਨ ਦੇ ਪ੍ਰਧਾਨ ਬਾਬੀ ਜਿੰਦਲ ਅਤੇ 200 ਤੋਂ ਵੱਧ ਕਾਰੋਬਾਰੀਆਂ ਖ਼ਿਲਾਫ਼ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਲਗਾਏ ਧਰਨੇ ਕਾਰਨ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਮਾਲ ਸਕੇਲ ਮੈਨੂਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਇਹ ਮੁਕੱਦਮਾ ਲੋਕਤੰਤਰ ਦਾ ਕਤਲ ਹੈ, ਕਿਉਂਕਿ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨਾ ਤੇ ਧਰਨਾ ਲਗਾਉਣਾ ਸਵਿਧਾਨ ਅਨੁਸਾਰ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਹ ਮੁਕੱਦਮਾ ਕਾਰੋਬਾਰੀਆਂ ਨੂੰ ਡਰਾਉਣ ਦੀ ਸਾਜ਼ਿਸ਼ ਹੈ, ਪ੍ਰੰਤੂ ਕਾਰੋਬਾਰੀ ਡਰਨ ਵਾਲੇ ਨਹੀਂ ਸਗੋਂ ਡਟ ਕੇ ਮੁਕਾਬਲਾ ਕਰਨਗੇ, ਅਤੇ ਉਨ੍ਹਾਂ ਇਸ ਮੁਕੱਦਮੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਐਫ਼ਆਈਆਰ ਨੰਬਰ 0231 ਦੀ ਨਿਰਪੱਖ ਸਮੀਖਿਆ ਕਰਕੇ ਬੇਕਸੂਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਇਸ ਮਾਮਲੇ ਦਾ ਢੁੱਕਵਾਂ ਹੱਲ ਨਾ ਕੀਤਾ ਗਿਆ ਅਤੇ ਉਦਯੋਗ ਨਾਲ ਜੁੜੇ ਲੋਕਾਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਗਿਆ, ਤਾਂ ਸਾਰੀਆਂ ਇੰਡਸਟਰੀਅਲ ਅਤੇ ਵਪਾਰਕ ਐਸੋਸੀਏਸ਼ਨਾਂ ਇਕੱਠੀਆਂ ਹੋ ਕੇ ਇਸ ਮਾਮਲੇ ਨੂੰ ਸਾਂਝੇ ਤੌਰ ’ਤੇ ਉੱਚ ਪੱਧਰ ’ਤੇ ਉਠਾਉਣ ਲਈ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਬਿਜਲੀ ਦੇ ਹਨੇਰੇ ਵਿੱਚ ਦਬੀ ਆਵਾਜ਼: ਧਰਨੇ ਦੀ ਕੀਮਤ 250 ਕਾਰਖ਼ਾਨੇਦਾਰਾਂ ਖ਼ਿਲਾਫ਼ ਕੇਸ, ਹੁਣ ਉੱਠੀ ਸਵਾਲਾਂ ਦੀ ਆਂਧੀ — NRI Post