|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਜਲੀ ਸੰਕਟ ਦੇ ਵਿਚਕਾਰ ਕਾਂਗਰਸ ਦਾ ਵੱਡਾ ਐਲਾਨ, ਪੰਜਾਬ ਸਰਕਾਰ ਦੀ ਚੇਤਾਵਨੀ ਨੇ ਵਧਾਈ ਬੇਚੈਨੀ

ਪੰਜਾਬ ਵਿੱਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ, ਜਿਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਸੂਬਾ

NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਜਲੀ ਸੰਕਟ ਦੇ ਵਿਚਕਾਰ ਕਾਂਗਰਸ ਦਾ ਵੱਡਾ ਐਲਾਨ, ਪੰਜਾਬ ਸਰਕਾਰ ਦੀ ਚੇਤਾਵਨੀ ਨੇ ਵਧਾਈ ਬੇਚੈਨੀ
📷 NRI Post Desk

ਪੰਜਾਬ ਵਿੱਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ, ਜਿਸ ਦੀ ਅਗਵਾਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਸੋਮਵਾਰ ਸਵੇਰ ਤੋਂ ਹੀ ਸੂਬੇ ਭਰ ਵਿੱਚੋਂ ਸੀਨੀਅਰ ਕਾਂਗਰਸੀ ਆਗੂ, ਵਿਧਾਇਕ, ਸਾਬਕਾ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਨੇ ਸੂਬੇ ਦੇ ਲੋਕਾਂ ਨੂੰ ਚੌਂਕੀ ਘੰਟੇ ਨਿਰਵਿਘਨ ਅਤੇ ਮੁਫ਼ਤ ਬਿਜਲੀ ਦੇਣ ਦੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਸਨ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ ਰੂਪ ਧਾਰਨ ਕਰ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਸ ਗੰਭੀਰ ਬਿਜਲੀ ਸੰਕਟ ਕਾਰਨ ਆਮ ਘਰੇਲੂ ਖ਼ਪਤਕਾਰ, ਕਿਸਾਨ ਅਤੇ ਵਪਾਰੀ ਵਰਗ ਬੇਹੱਦ ਪਰੇਸ਼ਾਨ ਹਨ ਅਤੇ ਕੜਕਦੀ ਗਰਮੀ ਦੌਰਾਨ ਲੰਬੇ-ਲੰਬੇ ਕੱਟਾਂ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਗਿਆ ਹੈ। ਦੂਜੇ ਪਾਸੇ, ਖੇਤੀਬਾੜੀ ਖੇਤਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਦੇ ਸੁੱਕਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਉਦਯੋਗਿਕ ਇਕਾਈਆਂ ਵੀ ਬਿਜਲੀ ਕੱਟਾਂ ਦੀ ਵੱਡੀ ਮਾਰ ਝੱਲ ਰਹੀਆਂ ਹਨ ਅਤੇ ਕਾਰਖਾਨਿਆਂ ਦਾ ਉਤਪਾਦਨ ਪ੍ਰਭਾਵਿਤ ਹੋਣ ਕਾਰਨ ਵਪਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਪਾਰਟੀ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਨਾ ਦਿੱਤੀ ਗਈ, ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਪੰਜਾਬ ਵਿੱਚ ਸੜਕਾਂ ’ਤੇ ਉੱਤਰ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!